Parkash Singh Badal ਦੀ ਅੰਤਿਮ ਅਰਦਾਸ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਦਲ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 25 ਅਪ੍ਰੈਲ ਨੂੰ ਮੋਹਾਲੀ ਵਿੱਚ ਆਖਰੀ ਸਾਹ ਲਿਆ ਸੀ। ਬੁੱਧਵਾਰ ਉਨ੍ਹਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਸਨ। ਅੰਤਿਮ ਅਰਦਾਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਨੇ
ਪਿੰਡ ਬਾਦਲ (Village Badal) ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਵਿਸ਼ਾਵ ਪੰਡਾਲ ਲਾਇਆ ਗਿਆ ਸੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ , ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਕਈ ਕੇਂਦਰੀ ਆਗੂ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਹੁੰਚੇ ਸਨ।
ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਦਾ ਪ੍ਰਬੰਧ ਕੀਤਾ ਗਿਆ।
ਪਿੰਡ ਬਾਦਲ (Village Badal) ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਹੁੰਚ ਚੁੱਕੇ ਹਨ।




