ਪਿੰਡ ਬਾਦਲ (Village Badal) ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਵਿਸ਼ਾਵ ਪੰਡਾਲ ਲਾਇਆ ਗਿਆ ਸੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ , ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਕਈ ਕੇਂਦਰੀ ਆਗੂ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਹੁੰਚੇ ਸਨ।
ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਦਾ ਪ੍ਰਬੰਧ ਕੀਤਾ ਗਿਆ।
ਪਿੰਡ ਬਾਦਲ (Village Badal) ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਹੁੰਚ ਚੁੱਕੇ ਹਨ।

ਅੰਤਿਮ ਅਰਦਾਸ ‘ਚ ਵੱਡੀ ਗਿਣਤੀ ਪਹੁੰਚ ਸਕਦੇ ਨੇ ਲੋਕ
ਪਿੰਡ ਵੀਰਵਾਲ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਗੱਲ ਦਾ ਇਸੇ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਰਕਿੰਗ ਲਈ 60 ਏਕੜ ਜ਼ਮੀਨ ਹੀ ਚੁਣੀ । ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤੀਆਂ ਗਈਆਂ। ਪੁੱਤਰ ਤੇ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਬਾਦਲ (Sukhbir Badal) ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਲਾਇਆ।

ਬੀਜੇਪੀ ਨੇ ਕਰਨਾਟਕ ਚੋਣਾਂ ਚੋਂ ਕੱਢਿਆ ਸਮਾਂ
ਫਿਲਹਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਕਰਨਾਟਕ ਚੋਣਾਂ ‘ਚ ਰੁੱਝੀ ਹੋਈ ਹੈ। ਇਸ ਦੇ ਬਾਵਜੂਦ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ‘ਤੇ ਪਿੰਡ ਬਾਦਲ ਪਹੁੰਚ ਰਹੇ ਹਨ, ਤਾਂ ਜੋ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਅਰਦਾਸ ਵਿੱਚ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ। ਸੁਣਨ ‘ਚ ਆਇਆ ਹੈ ਕਿ ਅਮਿਤ ਸ਼ਾਹ ਨੇ ਆਪਣੇ ਰੁਝੇਵਿਆਂ ‘ਚੋਂ ਆਪਣੇ ਆਪ ਜਾਣ ਦੀ ਇੱਛਾ ਪ੍ਰਗਟਾਈ ਹੈ। ਅਸਲ ਵਿੱਚ ਉਹ ਮਰਹੂਮ ਬਾਦਲ ਦੇ ਅੰਤਿਮ ਸੰਸਕਾਰ ਅਤੇ ਇਸ ਤੋਂ ਪਹਿਲਾਂ ਅੰਤਿਮ ਦਰਸ਼ਨਾਂ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ ਸਨ। ਗ੍ਰਹਿ ਮੰਤਰੀ ਦੀ ਆਮਦ ਦੇ ਐਲਾਨ ਦੇ ਨਾਲ ਹੀ ਪੂਰੇ ਸੂਬੇ ਦੀ ਭਾਜਪਾ ਵੀ ਪਿੰਡ ਬਾਦਲ ਪਹੁੰਚ ਰਹੀ ਹੈ।
60 ਏਕੜ ਜ਼ਮੀਨ ‘ਤੇ ਪਾਰਕਿੰਗ ਦਾ ਪ੍ਰਬੰਧ
ਰੂਟ ਪਲਾਨ ਅਨੁਸਾਰ ਪਿੰਡ ਬਾਦਲ ਵਿੱਚ ਆਉਣ ਵਾਲੇ ਲੋਕਾਂ ਦੀ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪਿੰਡ ਬਾਦਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਦੇ ਖੇਤਾਂ ਨੂੰ ਪਾਰਕਿੰਗ ਲਈ ਚੁਣਿਆ ਗਿਆ ਹੈ। ਬਾਦਲ ਪਿੰਡ ਆਉਣ ਵਾਲੇ ਲੋਕ ਇੱਥੇ ਆਪਣੇ ਵਾਹਨ ਪਾਰਕ ਕਰ ਸਕਣਗੇ।
ਅੰਤਿਮ ਅਰਦਾਸ ਪ੍ਰੋਗਰਾਮ ਦੌਰਾਨ ਬਾਦਲ-ਗਾਗੜ ਰੋਡ ਪੂਰੀ ਤਰ੍ਹਾਂ ਬੰਦ ਰਹੇਗੀ। ਇੱਥੇ ਬਿਲਕੁਲ ਵੀ ਕੋਈ ਆਵਾਜਾਈ ਨਹੀਂ ਹੋਵੇਗੀ। ਪ੍ਰੋਗਰਾਮ ਦੇ ਪੂਰਾ ਹੋਣ ਤੋਂ ਬਾਅਦ ਇਸ ਸੜਕ ਨੂੰ ਖੋਲ੍ਹਿਆ ਜਾਵੇਗਾ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਟਰੈਫਿਕ ਜਾਮ ਹੋਣ ਕਾਰਨ ਕੋਈ ਦਿੱਕਤ ਨਾ ਆਵੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ