Partap Bajwa Case : ਪ੍ਰਤਾਪ ਬਾਜਵਾ ਨੂੰ ਫਿਲਹਾਲ ਗ੍ਰਿਫ਼ਤਾਰ ਕਰਨ ਦੀ ਨਹੀਂ ਕੋਈ ਲੋੜ, ਸਰਕਾਰ ਨੇ ਅਦਾਲਤ ਵਿੱਚ ਕੀਤਾ ਸਪੱਸ਼ਟ

tv9-punjabi
Updated On: 

22 Apr 2025 13:09 PM

Partap Bajwa Case : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਨੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੈਂਡ ਗ੍ਰੇਨੇਡ ਬਿਆਨ ਦੇ ਮਾਮਲੇ ਵਿੱਚ ਸੂਬਾ ਸਰਕਾਨ ਨੇ ਹਾਈ ਕੋਰਟ ਵਿੱਚ ਜਵਾਬ ਦਾਖਲ ਕੀਤਾ ਹੈ। ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਖਲ ਕਰਦਿਆਂ ਕਿਹਾ ਕਿ ਅਜੇ ਉਹਨਾਂ ਦੀ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰ ਕਰਨ ਦੀ ਕੋਈ ਯੋਜਨਾ ਨਹੀਂ ਹੈ।

Partap Bajwa Case : ਪ੍ਰਤਾਪ ਬਾਜਵਾ ਨੂੰ ਫਿਲਹਾਲ ਗ੍ਰਿਫ਼ਤਾਰ ਕਰਨ ਦੀ ਨਹੀਂ ਕੋਈ ਲੋੜ, ਸਰਕਾਰ ਨੇ ਅਦਾਲਤ ਵਿੱਚ ਕੀਤਾ ਸਪੱਸ਼ਟ
Follow Us On

Partap Bajwa Case : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਨੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੈਂਡ ਗ੍ਰੇਨੇਡ ਬਿਆਨ ਦੇ ਮਾਮਲੇ ਵਿੱਚ ਸੂਬਾ ਸਰਕਾਨ ਨੇ ਹਾਈ ਕੋਰਟ ਵਿੱਚ ਜਵਾਬ ਦਾਖਲ ਕੀਤਾ ਹੈ। ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਖਲ ਕਰਦਿਆਂ ਕਿਹਾ ਕਿ ਅਜੇ ਉਹਨਾਂ ਦੀ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਇੱਕ ਟੀਵੀ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ। ਇਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਸੀ।

ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਹ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ, ਪੰਜਾਬ ਸਰਕਾਰ ਨੂੰ ਬਾਜਵਾ ਦੀ ਪਟੀਸ਼ਨ ‘ਤੇ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ।

ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ 50 ਬੰਬ ਪੰਜਾਬ ਪਹੁੰਚ ਗਏ ਹਨ, ਜਿਸਦੀ ਗਲਤ ਵਿਆਖਿਆ ਕੀਤੀ ਜਾ ਰਹੀ ਹੈ। ਬਾਜਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਬਿਆਨ ਸਬੰਧੀ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ।

ਬਾਜਵਾ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਇਸ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਨਾਲ ਹੀ, ਉਹਨਾਂ ਦੀ ਗ੍ਰਿਫ਼ਤਾਰੀ ਨੂੰ ਅਗਲੀ ਸੁਣਵਾਈ ਤੱਕ ਰੋਕ ਦਿੱਤਾ ਗਿਆ। ਹਾਈ ਕੋਰਟ ਨੇ ਬਾਜਵਾ ਨੂੰ ਇਸ ਮਾਮਲੇ ਸੰਬੰਧੀ ਪ੍ਰੈਸ ਬਿਆਨ ਜਾਰੀ ਕਰਨ ਤੋਂ ਵੀ ਰੋਕ ਦਿੱਤਾ ਹੈ।

ਬਾਜਵਾ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਪੰਜਾਬ ਖੁਫੀਆ ਪੁਲਿਸ ਦੀ ਦੁਰਵਰਤੋਂ ਕੀਤੀ ਗਈ ਸੀ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਪੁਲਿਸ ਦੀ ਕੰਮ ਕਰਨ ਦੀ ਸ਼ੈਲੀ ‘ਤੇ ਸਵਾਲ ਉਠਾਏ ਸਨ ਅਤੇ ਇਸਨੂੰ ਬੇਕਾਰ ਕਿਹਾ ਸੀ। ਇਸਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ‘ਤੇ ਆਉਂਦੀ ਹੈ, ਜੋ ਗ੍ਰਹਿ ਵਿਭਾਗ ਵੀ ਸੰਭਾਲਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਇਸ ਆਲੋਚਨਾ ਨੂੰ ਨਿੱਜੀ ਹਮਲਾ ਮੰਨਿਆ ਅਤੇ ਰਾਜਨੀਤਿਕ ਬਦਲਾਖੋਰੀ ਤਹਿਤ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ।