ਪਠਾਨਕੋਟ ਜ਼ਮੀਨ ਘੁਟਾਲੇ ‘ਚ ਮੰਤਰੀ ਤੋਂ ਮੰਗਿਆ ਅਸਤੀਫਾ, ਬਾਜਵਾ ਬੋਲੇ- ਕੇਂਦਰੀ ਏਜੰਸੀਆਂ ਕਰਨ ਲਾਲ ਚੰਦ ਕਟਾਰੂਚੱਕ ਮਾਮਲੇ ਦੀ ਜਾਂਚ
ਤਾਪ ਸਿੰਘ ਬਾਜਵਾ ਨੇ ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕੋਈ ਜਾਂਚ ਏਜੰਸੀ ਕਟਾਰੂਚਕ ਮਾਮਲੇ ਦੀ ਜਾਂਚ ਕਰਦੀ ਹੈ ਤਾਂ ਉਹ ਭਰੋਸੇਮੰਦ ਨਹੀਂ ਹੋਵੇਗੀ।
ਪੰਜਾਬ ਨਿਊਜ਼। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇੱਕ ਖਬਰ ਦਾ ਹਵਾਲਾ ਦਿੱਤਾ ਕਿ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੁਲਦੀਪ ਸਿੰਘ ਨੂੰ ਪਠਾਨਕੋਟ ਦਾ ਵਧੀਕ ਡਿਪਟੀ ਕਮਿਸ਼ਨਰ ਤੈਨਾਤ ਕਰਨ ‘ਚ ਮਦਦ ਕੀਤੀ ਸੀ ।
ਜਿਨਸੀ ਸ਼ੋਸ਼ਣ ਮਾਮਲੇ ਦੀ ਜਾਂਚ ਨੂੰ ਕੀਤਾ ਪ੍ਰਭਾਵਿਤ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਟਾਰੂਚੱਕ ਨੇ ਆਪਣੇ ਖਿਲਾਫ ਜਿਨਸੀ ਸ਼ੋਸ਼ਣ ਮਾਮਲੇ ਦੀ ਪੰਜਾਬ ਪੁਲਿਸ (Punjab Police) ਦੀ SIT ਜਾਂਚ ਨੂੰ ਪ੍ਰਭਾਵਿਤ ਕੀਤਾ। ਸਿੱਟੇ ਵਜੋਂ, ਕੇਸ ਦਾ ਪੀੜਤ ਸ਼ਿਕਾਇਤਕਰਤਾ ਆਪਣੇ ਪਹਿਲੇ ਬਿਆਨਾਂ ਤੋਂ ਪਿੱਛੇ ਹਟ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ। ਉਨ੍ਹਾਂ ਇਲਜ਼ਾਮ ਲਗਾਏ ਕਿ ਐੱਸਆਈਟੀ ਨੇ ਪੀੜਤਾ ਅਤੇ ਉਸ ਦੇ ਪਰਿਵਾਰ ‘ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾਇਆ।
ਸੂਬਾ ਜਾਂਚ ਏਜੰਸੀ ਦੀ ਜਾਂਚ ਭਰੋਸੇਯੋਗ ਨਹੀਂ
ਪ੍ਰਤਾਪ ਬਾਜਵਾ ਨੇ ਕਿਹਾ ਕਿ ਹੁਣ ਦੂਜੀ ਵਾਰ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਮੰਤਰੀ ਲਾਲ ਚੰਦ ਕਟਾਰੂਚੱਕ (Lal Chand kataruchakk) ਦਾ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਵੱਲੋਂ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਕਟਾਰੂਚੱਕ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕੋਈ ਜਾਂਚ ਏਜੰਸੀ ਇਸ ਮਾਮਲੇ ਦੀ ਜਾਂਚ ਕਰਦੀ ਹੈ ਤਾਂ ਉਹ ਭਰੋਸੇਮੰਦ ਨਹੀਂ ਹੋਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ