CD Scandal: ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨਾਲ ਕੀਤਾ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਈ ਚਰਚਾ, ਸੌਂਪਿਆ ਮੰਗ ਪੱਤਰ

Published: 

11 May 2023 14:40 PM

ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਰਾਜਾਪਲ ਕੋਲ ਕੈਬਨਿਟ ਮੰਤਰੀ ਦੀ ਕਥਿਤ ਵੀਡੀਓ ਮਾਮਲੇ, ਸੁਖਪਾਲ ਸਿੰਘ ਖਹਿਰਾ ਅਤੇ ਅੰਮ੍ਰਿਤਸਰ ਬੰਬ ਧਮਾਕਿਆਂ ਦਾ ਮਾਮਲਾ ਉਠਾਇਆ ਹੈ।

CD Scandal: ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨਾਲ ਕੀਤਾ ਮੁਲਾਕਾਤ, ਕਈ ਮੁੱਦਿਆਂ ਤੇ ਹੋਈ ਚਰਚਾ, ਸੌਂਪਿਆ ਮੰਗ ਪੱਤਰ
Follow Us On

CD Scandal: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਰਾਜਾਪਲ ਕੋਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੁਖਪਾਲ ਸਿੰਘ ਖਹਿਰਾ ਅਤੇ ਅੰਮ੍ਰਿਤਸਰ ਬੰਬ ਧਮਾਕਿਆਂ ਦਾ ਮਾਮਲਾ ਉਠਾਇਆ ਹੈ।

ਕਥਿਤ ਵੀਡੀਓ ਮਾਮਲੇ ‘ਚ ਕਾਰਵਾਈ ਦੀ ਮੰਗ

ਪ੍ਰਤਾਪ ਸਿੰਘ ਬਾਜਵਾ ਨੇ ਕੈਬਨਿਤ ਮੰਤਰੀ ਦੇ ਕਥਿਤ ਵੀਡੀਓ ਮਾਮਲੇ ‘ਚ ਰਾਜਪਾਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਨੂੰ ਕੈਬਨਿਟ ‘ਚੋਂ ਬਾਹਰ ਕੱਢਿਆ ਜਾਵੇ ਅਤੇ ਮੰਤਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਸ ਦੌਰਾਨ ਸੁਖਪਾਲ ਖਹਿਰਾ (Sukhpal Khaira) ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਝੂਠੇ ਕੇਸ ਦਰਜ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹ ਖਾਸ ਤੌਰ ‘ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਦੇ ਮੱਦੇਨਜ਼ਰ ਸਰਕਾਰ ਦੇ ਜ਼ੋਰਦਾਰ ਆਲੋਚਕ ਹਨ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਨੂੰ ਪੱਤਰ ਲਿਖ ਕੇ ਕਥਿਤ ਵੀਡੀਓ ਮਾਮਲੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਲਿਖਿਆ ਕਿ ਪਹਿਲਾਂ ਅਸੀਂ ਧੀਆਂ ਨੂੰ ਸੁਰੱਖਿਅਤ ਰੱਖਣ ਦੀ ਗੱਲ ਕਰਦੇ ਸੀ ਪਰ ਹੁਣ ਪੁੱਤਰ ਦੀ ਸੁਰੱਖਿਆ ਕਰਨ ਦੀ ਲੋੜ ਹੈ।

ਰਾਜਪਾਲ ਨੂੰ ਮਾਮਲੇ ‘ਚ ਨੋਟਿਸ ਲੈਣ ਦੀ ਅਪੀਲ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਤਿੰਨ ਧਮਾਕੇ ਚਿੰਤਾ ਦਾ ਵਿਸ਼ਾ ਹਨ। ਆਖ਼ਰ ਪੁਲਿਸ ਕੀ ਕਰ ਰਹੀ ਹੈ? ਜੇਕਰ ਅਸੀਂ ਦਰਬਾਰ ਸਾਹਿਬ ਦੀ ਸੁਰੱਖਿਆ ਨਹੀਂ ਕਰ ਸਕੇ ਤਾਂ ਇਹ ਪੁਲਿਸ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਮਾਮਲੇ ਵਿੱਚ ਨੋਟਿਸ ਲੈਣ ਦੀ ਅਪੀਲ ਕੀਤੀ।

13 ਮਈ ਨੂੰ ਜਲੰਧਰ ਦੀ ਜਨਤਾ ਦਾ ਫੈਸਲਾ

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 13 ਮਈ ਨੂੰ ਜਲੰਧਰ ਦੀ ਜਨਤਾ ਦਾ ਫੈਸਲਾ ਆਮ ਆਦਮੀ ਪਾਰਟੀ ਦੇ ਖਿਲਾਫ ਅਤੇ ਕਾਂਗਰਸ ਦੇ ਹੱਕ ਵਿੱਚ ਆ ਰਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version