ਬੰਬ ਵਾਲੇ ਬਿਆਨ ਤੇ ਘਿਰੇ ਬਾਜਵਾ, ਘਰ ਪਹੁੰਚੀ ਪੰਜਾਬ ਪੁਲਿਸ ਦੀ ਟੀਮ, ਭਗਵੰਤ ਮਾਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

jarnail-singhtv9-com
Updated On: 

13 Apr 2025 13:05 PM

Bomb Threat Controversy: ਪ੍ਰਤਾਪ ਬਾਜਵਾ ਦੇ ਬੰਬ ਸਬੰਧੀ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ ਅਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਕਿਉਂ ਨਹੀਂ ਦਿੱਤੀ। ਮਾਨ ਨੇ ਬਾਜਵਾ ਦੇ ਪਾਕਿਸਤਾਨ ਨਾਲ ਸੰਬੰਧਾਂ ਬਾਰੇ ਵੀ ਸਵਾਲ ਉਠਾਏ ਹਨ।

ਬੰਬ ਵਾਲੇ ਬਿਆਨ ਤੇ ਘਿਰੇ ਬਾਜਵਾ, ਘਰ ਪਹੁੰਚੀ ਪੰਜਾਬ ਪੁਲਿਸ ਦੀ ਟੀਮ, ਭਗਵੰਤ ਮਾਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ
Follow Us On

ਬੀਤੇ ਦਿਨ ਇੱਕ ਟੀਵੀ ਚੈੱਨਲ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਸਿੰਘ ਬਾਜਵਾ ਨੇ ਪੰਜਾਬ ਵਿੱਚ ਹੋ ਰਹੇ ਗ੍ਰਨੇਡ ਧਮਾਕਿਆਂ ਸਬੰਧੀ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਉਹ ਹੁਣ ਸਵਾਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਬਾਜਵਾ ਦੇ ਇਸ ਬਿਆਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਹਨ। ਉਹਨਾਂ ਨੇ ਇੱਕ ਵੀਡੀਓ ਬਿਆਨ ਜਾਰੀ ਕਰਕੇ ਬਾਜਵਾ ਨੂੰ ਪੁੱਛਿਆ ਕਿ ਜੇਕਰ ਉਹਨਾਂ ਨੂੰ ਇਹ ਜਾਣਕਾਰੀ ਮਿਲ ਗਈ ਸੀ, ਤਾਂ ਉਹਨਾਂ ਨੂੰ ਸਿੱਧੇ ਪੰਜਾਬ ਪੁਲਿਸ ਜਾਂ ਸਰਕਾਰ ਨੂੰ ਨਹੀਂ ਦੱਸਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਨਾ ਤਾਂ ਖੁਫੀਆ ਜਾਣਕਾਰੀ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਤੋਂ ਆਈ ਹੈ, ਪਰ ਜਦੋਂ ਇਹ ਗੱਲ ਵਿਰੋਧੀ ਧਿਰ ਦੇ ਇੰਨੇ ਵੱਡੇ ਨੇਤਾ ਕੋਲ ਆਈ ਹੈ, ਤਾਂ ਇਹ ਉਸਦੀ ਜ਼ਿੰਮੇਵਾਰੀ ਸੀ ਕਿ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰੇ ਕਿ ਇੱਥੇ ਬੰਬ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਇਹ ਵੀ ਦੱਸਣ ਕਿ ਉਹਨਾਂ ਦਾ ਪਾਕਿਸਤਾਨ ਨਾਲ ਕੀ ਸਬੰਧ ਹੈ ਕਿ ਉੱਥੋਂ ਦੇ ਅੱਤਵਾਦੀ ਉਹਨਾਂ ਨੂੰ ਸਿੱਧੇ ਫ਼ੋਨ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਕਿੰਨੇ ਬੰਬ ਭੇਜੇ ਹਨ?

ਕਾਰਵਾਈ ਦੀ ਚਿਤਾਵਨੀ

ਮੁੱਖ ਮੰਤਰੀ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਤਾਪ ਬਾਜਵਾ ਕੀ ਬੰਬ ਦੇ ਫਟਣ ਅਤੇ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਸਨ ਤਾਂ ਜੋ ਉਨ੍ਹਾਂ ਦੀ ਰਾਜਨੀਤੀ ਜਾਰੀ ਰਹਿ ਸਕੇ? ਅਤੇ ਜੇ ਇਹ ਝੂਠ ਹੈ, ਤਾਂ ਕੀ ਉਹ ਅਜਿਹੀਆਂ ਗੱਲਾਂ ਕਹਿ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਪਵੇਗਾ ਕਿ ਉਸਨੂੰ ਇਹ ਜਾਣਕਾਰੀ ਕਿੱਥੋਂ ਮਿਲੀ, ਉਸਦੇ ਕਿਹੜੇ ਸਰੋਤ ਹਨ ਜੋ ਉਸਨੂੰ ਸਿੱਧੇ ਤੌਰ ‘ਤੇ ਅਜਿਹੀ ਜਾਣਕਾਰੀ ਦੇ ਰਹੇ ਹਨ, ਅਤੇ ਜੇਕਰ ਅਜਿਹਾ ਨਹੀਂ ਹੈ ਤਾਂ ਉਹ ਦਹਿਸ਼ਤ ਫੈਲਾ ਰਿਹਾ ਹੈ ਅਤੇ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜੇਕਰ ਉਹਨਾਂ ਦਾ ਉਦੇਸ਼ ਦਹਿਸ਼ਤ ਫੈਲਾਉਣਾ ਹੈ ਤਾਂ ਕਾਂਗਰਸ ਪਾਰਟੀ ਨੂੰ ਇਸ ਆਦਮੀ ਨੂੰ ਬਾਹਰ ਕੱਢਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਵਿਰੁੱਧ ਕੰਮ ਕਰ ਰਿਹਾ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਖੜ੍ਹਾ ਹੈ।

ਮੇਰੇ ਸੂਤਰ ਹਨ- ਬਾਜਵਾ

ਪੰਜਾਬ ਪੁਲਿਸ ਦੀ ਟੀਮ ਦੇ ਜਾਂਚ ਕਰਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੇਰੇ ਸੂਤਰ ਕੇਂਦਰੀ ਏਜੰਸੀਆਂ ਅਤੇ ਪੰਜਾਬ ਵਿੱਚ ਵੀ ਹਨ। ਇਸ ਕਰਕੇ ਮੁੱਖ ਮੰਤਰੀ ਨੂੰ ਮੇਰੇ ਖਿਲਾਫ ਕਰਵਾਈ ਕਰਨ ਦੀ ਥਾਂ ਗੈਂਗਸਟਰਾਂ ਖਿਲਾਫ਼ ਕਰਨ ਜੋ ਦਹਿਸ਼ਤ ਫੈਲਾ ਰਹੇ ਹਨ। ਜੇਕਰ ਮੁੱਖ ਮੰਤਰੀ ਚਾਹੁੰਦੇ ਹਨ ਤਾਂ ਮੈਂ ਹਰ ਜਾਂਚ ਵਿੱਚ ਸਾਥ ਦੇਵਾਂਗਾ।

ਵੜਿੰਗ ਨੇ ਕਿਹਾ ਅਲਰਟ ਰਹਿਣ ਦੀ ਲੋੜ੍ਹ ਹੈ