ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

INDIA ਗਠਜੋੜ ‘ਤੇ ਪ੍ਰਤਾਪ ਬਾਜਵਾ ਦਾ ਬਿਆਨ, ਕਿਹਾ- ਸਾਨੂੰ ਪੰਜਾਬ ‘ਚ ਕਿਸੇ ਦੀ ਨਹੀਂ ਲੋੜ

ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰੀ ਅਤੇ ਸੂਬਾ ਪੱਧਰ 'ਤੇ ਸਰਕਾਰ ਨਾਲ ਲੜਨ ਲਈ ਤਿਆਰ ਹਾਂ। ਪ੍ਰਤਾਪ ਸਿੰਘ ਬਾਜਵਾ ਨੇ ਪਾਕਿਸਤਾਨ ਨਾਲ ਵਪਾਰ ਦੇ ਮੁੱਦੇ ਨੂੰ ਮੁੜ ਤੋਂ ਚੁੱਕਦਿਆ ਹੋਏ ਕਿਹਾ ਹੈ ਕਿ ਸਾਡੀ ਡਰਾਈ ਪੋਰਟ ਬੰਦ ਹੈ ਪਹਿਲਾਂ ਸਾਡਾ ਵਪਾਰ ਮੱਧ ਏਸ਼ੀਆ ਤੱਕ ਸੀ। ਇਹ ਬਿਆਨ ਪੰਜਾਬ ਕਾਂਗਰਸ ਦੀ ਮੀਟਿੰਗ ਤੋਂ ਬਾਅਦ ਦਿੱਤਾ ਗਿਆ ਹੈ।

INDIA ਗਠਜੋੜ ‘ਤੇ ਪ੍ਰਤਾਪ ਬਾਜਵਾ ਦਾ ਬਿਆਨ, ਕਿਹਾ- ਸਾਨੂੰ ਪੰਜਾਬ ‘ਚ ਕਿਸੇ ਦੀ ਨਹੀਂ ਲੋੜ
Follow Us
amanpreet-kaur
| Updated On: 19 Jan 2024 13:39 PM

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਨੂੰ ਲੈ ਪੰਜਾਬ ਕਾਂਗਰਸ ਨੇ ਮੀਟਿੰਗ ਕੀਤੀ ਹੈ ਜਿਸ ਚ ਵੱਖ-ਵੱਖ ਮੁੱਦਿਆ ਨੂੰ ਲੈ ਕੇ ਚਰਚਾ ਕੀਤੀ ਹੈ। ਮੀਟਿੰਗ ਤੋਂ ਬਾਅਦ ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇੱਕ ਵਾਰ ਫਿਰ ਭਾਰਤ ਗਠਜੋੜ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਨੂੰ ਪੰਜਾਬ ਵਿੱਚ ਗਠਜੋੜ ਦੀ ਲੋੜ ਨਹੀਂ ਹੈ। ਇਹ ਬਿਆਨ ਪੰਜਾਬ ਕਾਂਗਰਸ ਦੀ ਮੀਟਿੰਗ ਤੋਂ ਬਾਅਦ ਦਿੱਤਾ ਗਿਆ ਹੈ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ, ਸੀਨੀਅਰ ਆਗੂ ਸੁੱਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ।

ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰੀ ਅਤੇ ਸੂਬਾ ਪੱਧਰ ‘ਤੇ ਸਰਕਾਰ ਨਾਲ ਲੜਨ ਲਈ ਤਿਆਰ ਹਾਂ। ਇਸ ਮੌਕੇ ਉਨ੍ਹਾਂ ਭਾਜਪਾ ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਨੇ ਪੰਜਾਬ ਦਾ ਹੱਕ ਮਾਰਿਆ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਪਾਕਿਸਤਾਨ (Pakistan) ਨਾਲ ਵਪਾਰ ਦੇ ਮੁੱਦੇ ਨੂੰ ਮੁੜ ਤੋਂ ਚੁੱਕਦਿਆ ਹੋਏ ਕਿਹਾ ਹੈ ਕਿ ਸਾਡੀ ਡਰਾਈ ਪੋਰਟ ਬੰਦ ਹੈ ਪਹਿਲਾਂ ਸਾਡਾ ਵਪਾਰ ਮੱਧ ਏਸ਼ੀਆ ਤੱਕ ਸੀ। ਬਾਜਵਾ ਨੇ ਕਿਹਾ ਕਿ ਪਾਕਿਸਤਾਨ ਦੇ ਨਾਲ ਅਟਾਰੀ ਬਾਰਡਰ ਖੋਲ੍ਹਿਆ ਜਾਣਾ ਚਾਹੀਦਾ ਹੈ। ਵਪਾਰ ਉਦੋਂ ਹੀ ਸ਼ੁਰੂ ਹੋ ਸਰਦਾ ਹੈ ਜਦ ਸ਼ਾਂਤੀ ਹੋਵੇਗੀ।

‘ਸਾਡਾ ਸਟੈਂਡ ਕਲੀਅਰ’

ਸੁਖਜਿੰਦਰ ਰੰਧਾਵਾ ਨੇ ਵੀ ਗਠਜੋੜ ‘ਤੇ ਬੋਲਦਿਆਂ ਕਿਹਾ ਹੈ ਕਿ ਪੰਜਾਬ ‘ਚ ਸਾਡਾ ਸਟੈਂਡ ਸਪੱਸ਼ਟ ਹੈ। ਉਨ੍ਹਾਂ ਕਿਹਾ ਸਾਡਾ ਪੰਜਾਬ ‘ਚ ਕਿਸੇ ਨਾਲ ਵੀ ਭਰੋਸੇਯੋਗਤਾ ਨਹੀਂ ਅਤੇ ਵੱਖਰੇ ਤੌਰ ‘ਤੇ ਚੋਣ ਲੜਾਂਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵੀ ਸਵਾਲ ਚੁੱਕੇ ਹਨ ਕਿ ਉਨ੍ਹਾਂ ਦੇਸ਼ ਚ ਸਿਰਫ਼ ਸਭ ਪ੍ਰਾਈਵੇਟ ਹੀ ਕੀਤਾ ਹੈ।

ਪੰਜਾਬ ਕਾਂਗਰਸ ਇੰਚਾਰਜ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ ਹੈ। ਇੰਡੀਆ ਗਠਜੋੜ ਨੂੰ ਲੈ ਕੇ ਵੀ ਚਰਚਾ ਹੋਈ ਹੈ। ਇਸ ਨੂੰ ਲੈ ਕੇ ਪਾਰਟੀ ਜੋ ਵੀ ਫੈਸਲਾ ਲਵੇਗੀ, ਉਸ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।