ਪੰਜਾਬ ‘ਚ ‘AAP’-ਕਾਂਗਰਸ ਗਠਜੋੜ ‘ਤੇ ਘਮਸਾਣ, ਬਾਜਵਾ ਬੋਲੇ- ਲੀਡਰਸ਼ਿਪ ਗਠਜੋੜ ਦੇ ਮੂਡ ‘ਚ ਨਹੀਂ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ AAP-ਕਾਂਗਰਸ ਗਠਜੋੜ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਬਾਜਵਾ ਨੇ ਟਵੀਟ ਕੀਤਾ ਕਿ ਪੰਜਾਬ ਕਾਂਗਰਸ ਦਾ ਕੇਡਰ ਆਉਣ ਵਾਲੀਆਂ ਆਮ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਮੂਡ 'ਚ ਨਹੀਂ ਹੈ।
ਪੰਜਾਬ ਵਿੱਚ I.N.D.I.A ਗਠਜੋੜ ਨੂੰ ਲੈ ਕੇ ਸੂਬਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੀਡਰਸ਼ਿਪ ਦੇ ਵੱਖੋ-ਵੱਖਰੇ ਰਸਤੇ ਹਨ। ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਇੱਕ ਦੂਜੇ ‘ਤੇ ਗੰਭੀਰ ਇਲਜ਼ਾਮ ਲਗਾ ਰਹੇ ਹਨ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ AAP-ਕਾਂਗਰਸ ਗਠਜੋੜ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਬਾਜਵਾ ਨੇ ਟਵੀਟ ਕੀਤਾ ਕਿ ਪੰਜਾਬ ਕਾਂਗਰਸ ਦਾ ਕੇਡਰ ਆਉਣ ਵਾਲੀਆਂ ਆਮ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਮੂਡ ‘ਚ ਨਹੀਂ ਹੈ।
Punjab Congress Cadre is in no mood to form an alliance with the @AAPPunjab for the forthcoming general elections. Even after getting hold of the power in the state for the past 18 months, the AAP is desperate to form an #alliance with the Congress. No Punjab Congress leader has
— Partap Singh Bajwa (@Partap_Sbajwa) September 6, 2023
AAP-ਕਾਂਗਰਸ ਨਾਲ ਗਠਜੋੜ ਲਈ ਬੇਤਾਬ
ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ ਕਿ ਸੂਬੇ ‘ਚ ਪਿਛਲੇ 18 ਮਹੀਨਿਆਂ ਤੋਂ ਸੱਤਾ ‘ਚ ਰਹਿਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਕਰਨ ਲਈ ਬੇਤਾਬ ਹੈ। ਪੰਜਾਬ ਕਾਂਗਰਸ ਦੇ ਕਿਸੇ ਵੀ ਆਗੂ ਨੇ ‘ਆਪ’ ਨਾਲ ਗਠਜੋੜ ਕਰਕੇ ਚੋਣ ਲੜਨ ਬਾਰੇ ਕਦੇ ਕੋਈ ਬਿਆਨ ਜਾਰੀ ਨਹੀਂ ਕੀਤਾ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ AAP ਆਗੂਆਂ ਦੀ ਪੰਜਾਬ ‘ਚ ਜ਼ਮੀਨ ਖੁੱਸ ਗਈ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਇੱਕ ਸਿਆਸੀ ਤਜਰਬਾ ਸੀ ਜੋ ਬੁਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ।
ਘਰੇਲੂ ਕਲੇਸ਼ ਨਾਲ ਜੂਝ ਰਹੀ ਕਾਂਗਰਸ -ਗੋਗੀ
ਵਿਧਾਇਕ ਗੁਰਪ੍ਰੀਤ ਗੋਗੀ ਨੇ ਵੀ ਬਾਜਵਾ ਦੇ ਟਵੀਟ ‘ਤੇ ਤਿੱਖਾ ਹਮਲਾ ਕੀਤਾ ਹੈ। ਗੋਗੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਫੈਲੇ ਮੋਦੀ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਪੰਜਾਬ ਕਾਂਗਰਸ ਨੂੰ ਦੇਸ਼ ਦੇ ਹਾਲਾਤ ਤੋਂ ਇਹ ਸਲਾਹ ਲੈਣ ਦੀ ਲੋੜ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਤਾਂ ਹੀ ਹੋ ਸਕਦਾ ਹੈ ਜੇਕਰ ਕਾਂਗਰਸ ਇੱਕ ਅਵਾਜ਼ ਵਿੱਚ ਇੱਕਮੁੱਠ ਹੋਵੇ। ਪਾਰਟੀ ‘ਚ ਫੈਲੀ ਕੁਰਸੀ ਦੀ ਖੱਜਲ-ਖੁਆਰੀ ਨੂੰ ਖਤਮ ਕਰਨ ਦੀ ਲੋੜ ਹੈ। ਜਦੋਂ ਕਾਂਗਰਸੀ ਆਪਸੀ ਮਤਭੇਦ ਸੁਲਝਾ ਲੈਣਗੇ ਤਾਂ ਹੀ ਤੁਸੀਂ ਪਾਰਟੀ ਨਾਲ ਗਠਜੋੜ ਬਾਰੇ ਸੋਚ ਸਕਦੇ ਹਾਂ।