ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ, ਅਸਥੀਆਂ ਦਫ਼ਨਾ ਕੇ ਲਗਾਇਆ ਰੁੱਖ; ਪਿਤਾ ਬੋਲੇ-ਰੋਜ਼ਾਨਾ ਕਰਨਗੇ ਦੇਖਭਾਲ

Updated On: 

09 Nov 2026 16:12 PM IST

ਜਾਣਾਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਝੋਟ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਤਲਵੰਡੀ ਸਾਬੋ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਝੋਟ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ।

ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ, ਅਸਥੀਆਂ ਦਫ਼ਨਾ ਕੇ ਲਗਾਇਆ ਰੁੱਖ; ਪਿਤਾ ਬੋਲੇ-ਰੋਜ਼ਾਨਾ ਕਰਨਗੇ ਦੇਖਭਾਲ

ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਨੂੰ ਜਮੀਨ ਵਿੱਚ ਦਫ਼ਨ ਕਰ ਕੇ ਉਸ ਉੱਤੇ ਇੱਕ ਰੁੱਖ ਲਗਾਇਆ ਹੈ। ਝੋਟਾ ਦੀਆਂ ਅਸਥੀਆਂ ਨੂੰ ਇਸ ਫਲਦਾਰ ਰੁੱਖ ਦੀ ਜੜ੍ਹ ਵਿੱਚ ਦੱਬ ਦਿੱਤਾ ਗਿਆ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਰੁੱਖ ਦੀ ਨਿਯਮਿਤ ਤੌਰ ‘ਤੇ ਦੇਖਭਾਲ ਕੀਤੀ ਜਾਵੇਗੀ।

ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ

ਜਾਣਾਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਝੋਟ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਤਲਵੰਡੀ ਸਾਬੋ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਝੋਟ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ।

ਪਰਵਿੰਦਰ ਝੋਟੇ ਦੇ ਕਤਲ ਦੇ 26 ਦਿਨਾਂ ਤੋਂ ਬਾਅਦ ਐਤਵਾਰ ਯਾਨੀ 8 ਨਵੰਬਰ ਨੂੰ ਮਾਨਸਾ ਵਿੱਚ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਉਸ ਦੇ ਦੋ ਪੁੱਤਰਾਂ- ਅੰਗਦਵੀਰ ਅਤੇ ਹਰਫਤੇਹ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ, ਦੋਵੇਂ ਪੁੱਤਰਾਂ ਨੇ ਪਿਤਾ ਝੋਟਾ ਦੇ ਅਮਰ ਰਹਿਣ ਦੇ ਨਾਅਰੇ ਲਗਾਏ। ਇਸ ਦੌਰਾਨ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਪੂਰਾ ਸਮਾਂ “ਵਾਹਿਗੁਰੂ” ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਈ ਦੇਣ ਦੇ ਲਈ ਵੱਡੀ ਗਿਣਤੀ ਵਿੱਚ ਲੋਕ ਇੱਕਠੇ ਹੋਏ।

ਇਨਸਾਫ ਕਮੇਟੀ ਝੋਟਾ ਪਰਿਵਾਰ ਨਾਲ ਖੜ੍ਹੀ

ਪਰਵਿੰਦਰ ਝੋਟਾ ਦੇ ਪਿਤਾ ਨੇ ਵੀ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਲਈ ਖਾਣਾ ਛੱਡ ਦਿੱਤਾ ਸੀ। ਇਸ ਦੌਰਾਨ, ਇਨਸਾਫ਼ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਖਤਮ ਹੋ ਗਿਆ ਹੈ ਪਰ ਉਹ ਪਰਿਵਾਰ ਦੇ ਨਾਲ ਹੀ ਰਹਿਣਗੇ।

Loading...
Unable to load recommendations.
Follow Us
Related Stories
ਬੁੜੈਲ ਜੇਲ੍ਹ ‘ਚ ਗੈਂਗਸਟਰਾਂ ਲਈ ਬਣੇਗੀ ਵੱਖਰੀ High-Security ਬੈਰਕ, 8 ਸ਼੍ਰੇਣੀਆਂ ‘ਚ ਵੰਡੇ ਜਾਣਗੇ ਕੈਦੀ
ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ, ਅੰਤਿਮ ਸੰਸਕਾਰ ਤੇ ਧਾਰਮਿਕ ਰਸਮਾਂ ਲਈ ਪੈਰੋਲ ਵਾਸਤੇ ਅਦਾਲਤ ਪਹੁੰਚੇ ਵਕੀਲ
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ! ਡੋਨੀ ਬੱਲ ਅਤੇ ਪ੍ਰਭ ਦਾਸੂਵਾਲ ਗੈਂਗ ਦਾ ਮੁੱਖ ਸਰਗਨਾ ਅਫਰੀਦੀ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ
ਦੀਵਾਲੀ ਦੀ ਰਾਤ ਅੰਮ੍ਰਿਤਸਰ ‘ਚ ਗੋਲੀਆਂ ਦੀ ਗੂੰਜ, ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਫਾਇਰਿੰਗ, ਇੱਕ ਦੀ ਮੌਤ
ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਕੀ ਹਨ ਸਿਆਸੀ ਮਾਇਨੇ? 625 ਕਿਲੋਮੀਟਰ ਦੇ ਸਫ਼ਰ ਰਾਹੀਂ ਕਾਂਗਰਸ ਹਾਈਕਮਾਂਡ ਨੂੰ ਦੇਣਗੇ ਵੱਡਾ ਸੰਦੇਸ਼
ਅਬੋਹਰ ‘ਚ ਪਟਾਕਿਆਂ ਦੇ ਸਟਾਲ ‘ਤੇ ਅੱਗ ਲੱਗੀ: ਲੱਖਾਂ ਦੇ ਪਟਾਕੇ ਸੜੇ, ਫਾਇਰ ਬ੍ਰਿਗੇਡ ਪਹੁੰਚਣ ਤੋਂ ਪਹਿਲਾਂ ਹੀ ਅੱਗ ਬੁਝਾਈ