AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲ ਕੇਸ: ਮੈਡੀਕਲ ਸਟੋਰ ਢਾਹੇ ਜਾਣ ਮਗਰੋਂ ਸਬੂਤ ਇਕੱਠੇ ਕਰਨਾ CBI ਲਈ ਚੁਣੌਤੀ!

ਪਰਵਿੰਦਰ ਸਿੰਘ ਝੋਟੇ ਦਾ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਗੋਲੀਆਂ ਚਲਾਉਣ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ 14 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਸ਼ਕ ਤੌਰ 'ਤੇ ਢਾਹਿਆ ਗਿਆ ਸੀ। ਇਸ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਦੁਕਾਨ ਦਾ ਬਾਕੀ ਹਿੱਸਾ ਵੀ ਢਾਹ ਕੇ ਅੱਗ ਲਗਾ ਦਿੱਤੀ ਸੀ। ਪ੍ਰਸ਼ਾਸਨ ਵੱਲੋਂ ਮੁਲਜ਼ਮ ਦੇ ਘਰ ਦੇ ਕਥਿਤ ਨਾਜਾਇਜ਼ ਨਿਰਮਾਣ ਵਾਲੇ ਹਿੱਸੇ ਵਿਰੁੱਧ ਵੀ ਕਾਰਵਾਈ ਕੀਤੀ ਗਈ ਸੀ।

ਝੋਟਾ ਕਤਲ ਕੇਸ: ਮੈਡੀਕਲ ਸਟੋਰ ਢਾਹੇ ਜਾਣ ਮਗਰੋਂ ਸਬੂਤ ਇਕੱਠੇ ਕਰਨਾ CBI ਲਈ ਚੁਣੌਤੀ!
tv9-punjabi
| Published: 22 Oct 2026 12:43 PM IST
Share

ਨਸ਼ਿਆਂ ਵਿਰੁੱਧ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਾਇਆ ਗਿਆ ਧਰਨਾ ਅੱਜ 10ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪੇ ਜਾਣ ਤੋਂ ਬਾਅਦ ਏਜੰਸੀ ਨੇ ਨਵੀਂ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਮਾਮਲੇ ‘ਚ ਅਜੇ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ।

ਢਾਹੇ ਗਏ ਮੈਡੀਕਲ ਸਟੋਰ ਕਾਰਨ ਸੀਬੀਆਈ ਲਈ ਜਾਂਚ ਦੀ ਚੁਣੌਤੀ

ਪਰਵਿੰਦਰ ਸਿੰਘ ਝੋਟੇ ਦਾ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਗੋਲੀਆਂ ਚਲਾਉਣ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ 14 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਸ਼ਕ ਤੌਰ ‘ਤੇ ਢਾਹਿਆ ਗਿਆ ਸੀ। ਇਸ ਤੋਂ ਬਾਅਦ ਗੁੱਸੇ ‘ਚ ਆਈ ਭੀੜ ਨੇ ਦੁਕਾਨ ਦਾ ਬਾਕੀ ਹਿੱਸਾ ਵੀ ਢਾਹ ਕੇ ਅੱਗ ਲਗਾ ਦਿੱਤੀ ਸੀ। ਪ੍ਰਸ਼ਾਸਨ ਵੱਲੋਂ ਮੁਲਜ਼ਮ ਦੇ ਘਰ ਦੇ ਕਥਿਤ ਨਾਜਾਇਜ਼ ਨਿਰਮਾਣ ਵਾਲੇ ਹਿੱਸੇ ਵਿਰੁੱਧ ਵੀ ਕਾਰਵਾਈ ਕੀਤੀ ਗਈ ਸੀ।

ਹੁਣ, ਸੀਬੀਆਈ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੇ ਜਾਣ ਤੋਂ ਬਾਅਦ ਘਟਨਾ ਵਾਲੀ ਥਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣਾ ਅਹਿਮ ਹੋਵੇਗਾ। ਦੁਕਾਨ ਢਾਹੇ ਜਾਣ ਕਾਰਨ ਜਾਂਚ ਏਜੰਸੀ ਨੂੰ ਘਟਨਾ ਵਾਲੀ ਥਾਂ ਦੀ ਮੁੜ ਪੜਤਾਲ ਕਰਨ ਤੇ ਘਟਨਾਕ੍ਰਮ ਨੂੰ ਸਮਝਣ ਲਈ ਆਲੇ-ਦੁਆਲੇ ਦੇ ਦੁਕਾਨਦਾਰਾਂ, ਚਸ਼ਮਦੀਦਾਂ ਤੇ ਘਟਨਾ ਦੇ ਵੀਡੀਓਜ਼ ਦਾ ਸਹਾਰਾ ਲੈਣਾ ਪੈ ਸਕਦਾ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣਾ ਵੀ ਮਹੱਤਵਪੂਰਨ ਹੋਵੇਗਾ ਕਿ ਗੋਲੀਬਾਰੀ ਸਮੇਂ ਕੌਣ ਕਿੱਥੇ ਮੌਜੂਦ ਸੀ ਤੇ ਘਟਨਾ ਕਿਵੇਂ ਵਾਪਰੀ।

ਪਤਨੀ ਨੇ ਕਿਹਾ- ਦੁਕਾਨ ਢਾਹੁਣ ਦੀ ਮੰਗ ਨਹੀਂ ਕੀਤੀ ਸੀ

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਦੁਕਾਨ ਤੇ ਘਰ ਵਿਰੁੱਧ ਕੀਤੀ ਗਈ ਪ੍ਰਸ਼ਾਸਨਿਕ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਨੇ ਮੁਲਜ਼ਮ ਦੀ ਦੁਕਾਨ ਜਾਂ ਘਰ ਢਾਹੁਣ ਦੀ ਮੰਗ ਕੀਤੀ ਸੀ। ਮਨਪ੍ਰੀਤ ਕੌਰ ਨੇ ਇਲਜ਼ਾਮ ਲਾਇਆ ਕਿ ਦੁਕਾਨ ਢਾਹੇ ਜਾਣ ਕਾਰਨ ਮਾਮਲੇ ਨਾਲ ਸਬੰਧਤ ਸਬੂਤ ਨਸ਼ਟ ਹੋਣ ਦਾ ਖ਼ਦਸ਼ਾ ਹੈ।

ਪੋਸਟਮਾਰਟਮ ਦੀ ਮਨਜ਼ੂਰੀ ਦੇਣ ਦੀਆਂ ਖ਼ਬਰਾਂ ਨੂੰ ਪਰਿਵਾਰ ਨੇ ਨਕਾਰਿਆ

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੇ ਮੀਡੀਆ ‘ਚ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਨੂੰ ਗ਼ਲਤ ਦੱਸਿਆ ਹੈ, ਜਿਨ੍ਹਾਂ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਪੋਸਟਮਾਰਟਮ ਸਬੰਧੀ ਅਗਲਾ ਫ਼ੈਸਲਾ ਇਨਸਾਫ਼ ਕਮੇਟੀ, ਝੋਟੇ ਦੇ ਸਮਰਥਕਾਂ ਤੇ ਧਰਨੇ ‘ਚ ਸ਼ਾਮਲ ਸੰਗਤ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਪਰਿਵਾਰ ਨੇ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ‘ਚ ਆਪਣੀ ਰਾਏ ਅਤੇ ਸਲਾਹ ਦੇਵੇ, ਤਾਂ ਜੋ ਸਾਂਝੀ ਸਹਿਮਤੀ ਨਾਲ ਅਗਲਾ ਕਦਮ ਚੁੱਕਿਆ ਜਾ ਸਕੇ।

ਪੋਸਟਮਾਰਟਮ ‘ਚ ਦੇਰੀ ਨਾਲ ਸਬੂਤ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਪਰਿਵਾਰ ਮੁਤਾਬਕ, ਕੁਝ ਮਾਹਿਰਾਂ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਹੈ ਕਿ ਮ੍ਰਿਤਕ ਦੇਹ ਦੇ ਪੋਸਟਮਾਰਟਮ ‘ਚ ਦੇਰੀ ਹੋਣ ਕਾਰਨ ਜਾਂਚ ਲਈ ਮਹੱਤਵਪੂਰਨ ਸਬੂਤ ਪ੍ਰਭਾਵਿਤ ਹੋ ਸਕਦੇ ਹਨ। ਪਰਿਵਾਰ ਇਸ ਮੁੱਦੇ ‘ਤੇ ਵੀ ਵਿਚਾਰ ਕਰ ਰਿਹਾ ਹੈ ਤੇ ਇਨਸਾਫ਼ ਕਮੇਟੀ ਤੇ ਸਮਰਥਕਾਂ ਦੀ ਸਲਾਹ ਤੋਂ ਬਾਅਦ ਹੀ ਅਗਲਾ ਫ਼ੈਸਲਾ ਲੈਣਾ ਚਾਹੁੰਦਾ ਹੈ।

ਐਕਸ਼ਨ ਕਮੇਟੀ ਨਾਲ ਤਿੰਨ ਮਹਿਲਾ IAS ਅਧਿਕਾਰੀਆਂ ਨੇ ਕੀਤੀ ਮੀਟਿੰਗ

ਇਸੇ ਦੌਰਾਨ ਬੀਤੇ ਦਿਨ ਮਾਨਸਾ ‘ਚ ਝੋਟੇ ਦੇ ਇਨਸਾਫ਼ ਲਈ ਬਣਾਈ ਗਈ ਐਕਸ਼ਨ ਕਮੇਟੀ ਨਾਲ ਸਰਕਾਰ ਵੱਲੋਂ ਰਾਬਤਾ ਕਾਇਮ ਕਰਨ ਲਈ ਤਿੰਨ ਮਹਿਲਾ IAS ਅਧਿਕਾਰੀਆਂ ਦੀ ਟੀਮ ਨੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰਸ਼ਾਸਨਿਕ ਟੀਮ ਨੇ ਦੱਸਿਆ ਕਿ ਕਮੇਟੀ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਮਾਮਲੇ ਦੀ ਸੀਬੀਆਈ ਜਾਂਚ ਚੱਲ ਰਹੀ ਹੈ। ਅਧਿਕਾਰੀਆਂ ਮੁਤਾਬਕ, ਪਰਿਵਾਰ ਦੀਆਂ ਕੁਝ ਹੋਰ ਮੰਗਾਂ ਵੀ ਹਨ, ਜਿਨ੍ਹਾਂ ਬਾਰੇ ਪਰਿਵਾਰ ਤੇ ਐਕਸ਼ਨ ਕਮੇਟੀ ਵਿਚਾਰ-ਵਟਾਂਦਰਾ ਕਰਨਗੇ। ਇਸ ਤੋਂ ਬਾਅਦ ਪ੍ਰਸ਼ਾਸਨ ਨਾਲ ਮੁੜ ਰਾਬਤਾ ਕਾਇਮ ਕੀਤਾ ਜਾਵੇਗਾ।

ਜਾਂਚ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਵੱਲੋਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ

ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀਬੀਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਕਾਰਵਾਈ ਕੀਤੀ ਹੈ। ਮਾਨਸਾ ਦੇ ਥਾਣਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਵਿਰੁੱਧ ਪਹਿਲਾਂ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ।

Follow Us
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...