ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਨੂੰ ਅਪੀਲ, ਕਿਹਾ- ਸਾਡੇ ਪਰਿਵਾਰ ਨੂੰ ਮਿਲਣ ਨਾ ਆਉਣ

Updated On: 

03 Nov 2026 11:53 AM IST

ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ ਉਨ੍ਹਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਚੰਗਾ ਜਾਂ ਮਾੜਾ ਸਬੰਧ ਨਹੀਂ ਹੈ, ਪਰ ਉਹ ਬੇਨਤੀ ਕਰਦੇ ਹਨ ਕਿ ਇੰਦਰਾ ਗਾਂਧੀ ਦੇ ਪਰਿਵਾਰ 'ਚੋਂ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ।

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਨੂੰ ਅਪੀਲ, ਕਿਹਾ- ਸਾਡੇ ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਤੇ ਅੰਤਿਮ ਸਸਕਾਰ ਅਜੇ ਤੱਕ ਨਹੀਂ ਹੋ ਸਕਿਆ ਹੈ। ਝੋਟਾ ਦਾ ਪਰਿਵਾਰ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸਸਕਾਰ ਨਾ ਕਰਨ ਦੇ ਫ਼ੈਸਲੇ ‘ਤੇ ਅੜਿਆ ਹੋਇਆ ਹੈ। ਇਸ ਦੌਰਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਲਈ ਕਈ ਸਿਆਸੀ ਆਗੂ ਵੀ ਪਹੁੰਚ ਰਹੇ ਹਨ।

ਇਸੇ ਵਿਚਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਇਹ ਬਿਆਨ ਚਰਚਾ ‘ਚ ਆ ਗਿਆ ਹੈ।

ਰਾਹੁਲ ਗਾਂਧੀ ਨੂੰ ਲੈ ਕੇ ਕੀ ਬੋਲੇ ਭੀਮ ਸਿੰਘ?

ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ ਉਨ੍ਹਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਚੰਗਾ ਜਾਂ ਮਾੜਾ ਸਬੰਧ ਨਹੀਂ ਹੈ, ਪਰ ਉਹ ਬੇਨਤੀ ਕਰਦੇ ਹਨ ਕਿ ਇੰਦਰਾ ਗਾਂਧੀ ਦੇ ਪਰਿਵਾਰ ‘ਚੋਂ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ।

ਰਵਨੀਤ ਸਿੰਘ ਬਿੱਟੂ ਨੂੰ ਵੀ ਕੀਤੀ ਮੁਲਾਕਾਤ ਨਾ ਕਰਨ ਦੀ ਅਪੀਲ

ਭੀਮ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਇਨ੍ਹਾਂ ਦੋਵਾਂ ਆਗੂਆਂ ਨਾਲ ਮੁਲਾਕਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਪੰਥ ‘ਚੋਂ ਛੇਕਿਆ ਜਾਵੇਗਾ ਹੈ ਤੇ ਤਨਖ਼ਾਹੀਆ ਕਰਾਰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੰਥ ਤੇ ਲੋਕਾਂ ਦੇ ਨਾਲ ਖੜ੍ਹੇ ਹਨ।

ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ‘ਤੇ ਅੜਿਆ ਪਰਿਵਾਰ

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਆਵਾਜ਼ ਚੁੱਕੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਈ ਸਿਆਸੀ ਆਗੂ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ। ਬੀਤੇ ਦਿਨ ਹੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਸੀ। ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹ ਪਰਿਵਾਰ ਆਪਣੀਆਂ ਮੰਗਾਂ ‘ਤੇ ਕਾਇਮ ਹੈ ਤੇ ਸਰਕਾਰ ਨਾਲ ਅਗਲੀ ਮੀਟਿੰਗ ਦੀ ਉਡੀਕ ਕਰ ਰਿਹਾ ਹੈ।

Loading...
Unable to load recommendations.
Follow Us