AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦਾ ਵਿਰੋਧ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਦਾ ਸਤਿਕਾਰ ਕਰਦੇ ਹਨ ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।

ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ
ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ
tv9-punjabi
| Published: 20 Oct 2026 07:51 AM IST
Share

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਲਗਾਇਆ ਗਿਆ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਹੈ। ਮ੍ਰਿਤਕ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਹ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਲਈ ਸਹਿਮਤ ਨਹੀਂ ਹਨ। ਪਰਿਵਾਰ ਵੱਲੋਂ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ, 20 ਅਕਤੂਬਰ ਨੂੰ ਪੰਜਾਬ ਦੌਰੇ ਨੂੰ ਲੈ ਕੇ ਵੀ ਚਰਚਾ ਹੈ। ਇਸ ਦੌਰਾਨ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੇ ਜਾਣ ਦਾ ਵੀ ਪ੍ਰੋਗਰਾਮ ਹੈ। ਪਰਿਵਾਰ ਦੀਆਂ ਪ੍ਰਮੁੱਖ ਮੰਗਾਂ ‘ਚ ਇਸ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਸ਼ਾਮਲ ਹੈ, ਅਜਿਹੇ ‘ਚ ਪਰਿਵਾਰ ਗ੍ਰਹਿ ਮੰਤਰੀ ਅੱਗੇ ਆਪਣੀਆਂ ਮੰਗਾਂ ਰੱਖ ਸਕਦਾ ਹੈ।

ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ, ਉਹ ਦੁਪਹਿਰ 12 ਵਜੇ ਮਾਨਸਾ, 1:15 ਵਜੇ ਸੰਗਰੂਰ ਤੇ 3:15 ਵਜੇ ਗੁਰਦਾਸਪੁਰ ਪਹੁੰਚਣਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਉਮੀਦ ਹੈ ਕਿ ਇਸ ਦੌਰੇ ਦੌਰਾਨ ਉਹ ਆਪਣੀਆਂ ਮੰਗਾਂ ਗ੍ਰਹਿ ਮੰਤਰੀ ਅੱਗੇ ਰੱਖ ਸਕਣਗੇ।

ਧਰਨੇ ਦੀ ਬਜਾਏ, ਨਿੱਜੀ ਤੌਰ ‘ਤੇ ਕਰਨ ਮੁਲਾਕਾਤ: ਝੋਟੇ ਦੇ ਪਿਤਾ ਦੀ ਅਪੀਲ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦਾ ਵਿਰੋਧ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਦਾ ਸਤਿਕਾਰ ਕਰਦੇ ਹਨ ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ।

ਭੀਮ ਸਿੰਘ ਨੇ ਦੱਸਿਆ ਕਿ ਉਹ ਭਾਰਤੀ ਫ਼ੌਜ ‘ਚ ਸੇਵਾ ਨਿਭਾ ਚੁੱਕੇ ਹਨ ਤੇ ਭਾਰਤ ਸਰਕਾਰ ਤੋਂ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰਤੀ ਸਤਿਕਾਰ ਪ੍ਰਗਟਾਇਆ। ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਧਰਨੇ ਵਾਲੀ ਥਾਂ ਤੇ ਆਉਣ ਦੀ ਬਜਾਏ ਪਰਿਵਾਰ ਨਾਲ ਨਿੱਜੀ ਤੌਰ ਤੇ ਮੁਲਾਕਾਤ ਕਰ ਸਕਦੇ ਹਨ।

ਦੂਜੇ ਪਾਸੇ, ਝੋਟੇ ਲਈ ਬਣਾਈ ਗਈ ਇਨਸਾਫ਼ ਕਮੇਟੀ ਵੱਲੋਂ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਪਹਿਲ ਦੇਣ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਰਾਹੀਂ ਆਪਣਾ ਪੱਖ ਰੱਖਣ ਦੀ ਗੱਲ ਕਹੀ ਜਾ ਰਹੀ ਹੈ। ਬੀਤੇ ਦਿਨ ਇਨਸਾਫ਼ ਕਮੇਟੀ ਦੀ ਮੀਟਿੰਗ ਵੀ ਹੋਈ ਸੀ ਤੇ ਇਸ ਮਾਮਲੇ ‘ਤੇ ਸਹਿਮਤੀ ਬਣੀ ਹੈ। ਝੋਟੇ ਦੇ ਪਿਤਾ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਗ੍ਰਹਿ ਮੰਤਰੀ ਨੂੰ ਧਰਨੇ ਵਾਲੀ ਥਾਂ ਤੇ ਆਉਣ ਦੀ ਬਜਾਏ ਪਰਿਵਾਰ ਨਾਲ ਨਿੱਜੀ ਤੌਰ ਤੇ ਮੁਲਾਕਾਤ ਕਰ ਸਕਦੇ ਹਨ।

ਸੀਬੀਆਈ ਜਾਂਚ ਦੇ ਹੁਕਮ ਦੇਣ ਦੀ ਮੰਗ

ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਭੀਮ ਸਿੰਘ ਦੀ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ, ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ ਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਢੁੱਕਵੀਂ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਕਾਰਨ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਪ੍ਰਕਿਰਿਆ ਵੀ ਰੁਕੀ ਹੋਈ ਹੈ।

ਪੰਜਾਬ ‘ਚ ਨਸ਼ਿਆਂ ਦੇ ਵਿਰੋਧ ਨਾਲ ਜੁੜੀਆਂ ਚਰਚਾ ‘ਚ ਤਿੰਨ ਘਟਨਾਵਾਂ

ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਮਾਨਸਾ, ਗੁਰਦਾਸਪੁਰ ਤੇ ਸੰਗਰੂਰ ਵਿੱਚ ਵਾਪਰੀਆਂ ਤਿੰਨ ਘਟਨਾਵਾਂ ਵੀ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਕਤਲ, ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਮਾੜੀ ਪੰਨਵਾਂ ‘ਚ ਬਿਕਰਮਜੀਤ ਸਿੰਘ ਦੇ ਕਤਲ ਤੇ ਸੰਗਰੂਰ ‘ਚ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆਏ ਹਨ।

ਇਨ੍ਹਾਂ ਘਟਨਾਵਾਂ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਨਾਲ ਜੁੜੇ ਪੱਖਾਂ ਦੀ ਚਰਚਾ ਹੋ ਰਹੀ ਹੈ। ਗੁਲਜ਼ਾਰ ਸਿੰਘ ਦੇ ਮਾਮਲੇ ‘ਚ ਕਥਿਤ ਦਬਾਅ ਅਤੇ ਪਰੇਸ਼ਾਨ ਕੀਤੇ ਜਾਣ ਦੇ ਇਲਜ਼ਾਮ ਵੀ ਲੱਗੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਤਿੰਨਾਂ ਘਟਨਾਵਾਂ ਸਬੰਧੀ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਵੀ ਮੰਗੀ ਗਈ ਹੈ।

Follow Us
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...