AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲ ਮਾਮਲਾ: ਦੇਰ ਰਾਤ ਮਾਨਸਾ ਪਹੁੰਚੀ CBI ਟੀਮ, ਅੱਜ ਧਰਨੇ ਦਾ 9ਵਾਂ ਦਿਨ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਜਾਂਚ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਇਸ ਧਰਨੇ ਦਾ ਨੌਵਾਂ ਦਿਨ ਹੈ। ਪਰਿਵਾਰ ਆਪਣੀਆਂ ਮੰਗਾਂ 'ਤੇ ਅੜਿਆ ਹੋਇਆ ਹੈ ਤੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਇਜਾਜ਼ਤ ਨਾ ਦੇਣ ਦੀ ਗੱਲ ਕਹਿ ਰਿਹਾ ਹੈ।

ਝੋਟਾ ਕਤਲ ਮਾਮਲਾ: ਦੇਰ ਰਾਤ ਮਾਨਸਾ ਪਹੁੰਚੀ CBI ਟੀਮ, ਅੱਜ ਧਰਨੇ ਦਾ 9ਵਾਂ ਦਿਨ
tv9-punjabi
| Updated On: 21 Oct 2026 07:57 AM IST
Share

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦਾ ਐਲਾਨ ਕੀਤਾ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਸੀ।

ਅਮਿਤ ਸ਼ਾਹ ਦੇ ਪੰਜਾਬ ਤੋਂ ਰਵਾਨਾ ਹੋਣ ਤੋਂ ਕੁਝ ਹੀ ਘੰਟਿਆਂ ਬਾਅਦ ਹੀ CBI ਦੀ ਟੀਮ ਮਾਨਸਾ ਪਹੁੰਚ ਗਈ ਤੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਮਾਨਸਾ ਪੁਲਿਸ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਨਾਲ ਸਬੰਧਤ ਫਾਈਲ ਸੀਬੀਆਈ ਦੇ ਹਵਾਲੇ ਕਰ ਦਿੱਤੀ ਹੈ। ਹੁਣ ਜਾਂਚ ਏਜੰਸੀ ਵੱਲੋਂ ਮਾਮਲੇ ਨਾਲ ਜੁੜੇ ਤੱਥਾਂ ਤੇ ਸਬੂਤਾਂ ਦੀ ਜਾਂਚ ਕੀਤੀ ਜਾਵੇਗੀ।

ਅੱਜ ਪਰਿਵਾਰ ਨਾਲ ਮੁਲਾਕਾਤ ਕਰ ਸਕਦੀ ਹੈ CBI ਟੀਮ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਜਾਂਚ ਦੀ ਮੰਗ ਨੂੰ ਲੈ ਕੇ ਪਰਿਵਾਰ ਤੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਇਸ ਧਰਨੇ ਦਾ ਨੌਵਾਂ ਦਿਨ ਹੈ। ਪਰਿਵਾਰ ਆਪਣੀਆਂ ਮੰਗਾਂ ‘ਤੇ ਅੜਿਆ ਹੋਇਆ ਹੈ ਤੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਇਜਾਜ਼ਤ ਨਾ ਦੇਣ ਦੀ ਗੱਲ ਕਹਿ ਰਿਹਾ ਹੈ।

ਪਰਿਵਾਰ ਦੀਆਂ ਪ੍ਰਮੁੱਖ ਮੰਗਾਂ ਵਿੱਚੋਂ ਇੱਕ ਇਸ ਮਾਮਲੇ ਦੀ ਜਾਂਚ ਸੀਬੀਆ ਤੋਂ ਕਰਵਾਉਣਾ ਵੀ ਸੀ। ਹੁਣ ਸੀਬੀਆਈ ਦੀ ਟੀਮ ਮਾਨਸਾ ਪਹੁੰਚਣ ਤੋਂ ਬਾਅਦ ਬੁੱਧਵਾਰ ਨੂੰ ਪਰਿਵਾਰ ਨਾਲ ਮੁਲਾਕਾਤ ਕਰ ਸਕਦੀ ਹੈ। ਹਾਲਾਂਕਿ, ਮੁਲਾਕਾਤ ਦੇ ਸਮੇਂ ਅਤੇ ਜਾਂਚ ਦੀ ਅਗਲੀ ਕਾਰਵਾਈ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਅਮਿਤ ਸ਼ਾਹ ਨੇ ਪਰਿਵਾਰ ਨੂੰ ਦਿੱਤਾ ਸੀ ਇਨਸਾਫ਼ ਦਾ ਭਰੋਸਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 20 ਅਕਤੂਬਰ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ।

ਮੁਲਾਕਾਤ ਦੌਰਾਨ ਅਮਿਤ ਸ਼ਾਹ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਦੀ ਟੀਮ ਬੁੱਧਵਾਰ ਨੂੰ ਮਾਨਸਾ ਪਹੁੰਚੇਗੀ।

ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਫ਼ੈਸਲੇ ਨੂੰ ਚੰਗਾ ਕਦਮ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ‘ਚ ਜੇਕਰ ਕੋਈ ਵੀ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਵਿਰੁੱਧ ਕਾਰਵਾਈ ਕਰਕੇ ਨਿਆਂ ਯਕੀਨੀ ਬਣਾਇਆ ਜਾਵੇਗਾ।

ਪਰਿਵਾਰ ਨੂੰ ਜਲਦ ਇਨਸਾਫ਼ ਮਿਲਣ ਦੀ ਉਮੀਦ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਜਲਦ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ ਹੈ। ਪਰਿਵਾਰ ਲਗਾਤਾਰ ਮੰਗ ਕਰ ਰਿਹਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤੇ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Follow Us
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...