ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

Updated On: 

26 Oct 2026 12:45 PM IST

ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ। ਹੁਣ ਇਹ ਪਰਿਵਾਰ ਤੇ ਕਮੇਟੀ 'ਤੇ ਨਿਰਭਰ ਕਰਦਾ ਹੈ ਕਿ ਉਹ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਇਜਾਜ਼ਤ ਕਦੋਂ ਦਿੰਦੇ ਹਨ।

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

CM ਭਗਵੰਤ ਮਾਨ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦਾ ਅੱਜ 14ਵਾਂ ਦਿਨ ਹੈ। ਲੰਬੇ ਸਮੇਂ ਤੋਂ ਜਾਰੀ ਇਸ ਸੰਘਰਸ਼ ਦੇ ਬਾਵਜੂਦ ਪਰਿਵਾਰ ਵੱਲੋਂ ਅਜੇ ਤੱਕ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਪ੍ਰਕਿਰਿਆ ਨਹੀਂ ਕਰਵਾਈ ਗਈ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਨਾ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ। ਹੁਣ ਇਹ ਪਰਿਵਾਰ ਤੇ ਕਮੇਟੀ ‘ਤੇ ਨਿਰਭਰ ਕਰਦਾ ਹੈ ਕਿ ਉਹ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਇਜਾਜ਼ਤ ਕਦੋਂ ਦਿੰਦੇ ਹਨ।

ਪਰਿਵਾਰ ਤੇ ਸੰਘਰਸ਼ ਕਮੇਟੀ ਦੀ ਮੀਟਿੰਗ ‘ਤੇ ਨਜ਼ਰਾਂ

ਝੋਟਾ ਦੇ ਮਾਮਲੇ ‘ਚ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਪਰਿਵਾਰ ਤੇ ਕਮੇਟੀ ਵਿਚਕਾਰ ਮੀਟਿੰਗ ਹੋਣੀ ਹੈ। ਇਸ ਮੀਟਿੰਗ ‘ਚ ਸਹਿਮਤੀ ਨਾਲ ਅਗਲੇ ਕਦਮਾਂ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਅੰਤਿਮ ਸਸਕਾਰ ਤੇ ਧਰਨੇ ਦੀ ਅਗਲੀ ਦਿਸ਼ਾ ਬਾਰੇ ਵੀ ਮੀਟਿੰਗ ਤੋਂ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਦੂਜੇ ਪਾਸੇ, ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵੀ ਪਰਿਵਾਰ ਨਾਲ ਸੰਪਰਕ ‘ਚ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸੰਘਰਸ਼ ਕਮੇਟੀ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ।

ਪਤਨੀ ਨੇ ਨਸ਼ਿਆਂ ਵਿਰੁੱਧ ਸਾਂਝੇ ਸੰਘਰਸ਼ ਦੀ ਕੀਤੀ ਅਪੀਲ

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਮੰਗ ਕੀਤੀ ਹੈ ਕਿ ਪੰਜਾਬ ‘ਚ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਤੇ ਨੌਜਵਾਨਾਂ ਦੀਆਂ ਮੌਤਾਂ ਲਈ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਝੋਟਾ ਦੇ ਮਾਮਲੇ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਇੱਕ ਵੱਡੀ ਸਾਂਝੀ ਲੜਾਈ ਬਣਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵੱਖ-ਵੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਝੋਟਾ ਵੱਲੋਂ ਸ਼ੁਰੂ ਕੀਤੀ ਗਈ ਲੜਾਈ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Loading...
Unable to load recommendations.
Follow Us