ਝੋਟਾ ਕਤਲਕਾਂਡ ‘ਚ CBI ਜਾਂਚ ਦੀ ਮੰਗ ਤੇਜ਼, ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਹਰਸਿਮਰਤ ਕੌਰ ਬਾਦਲ ਨੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਦੇ ਨਾਲ-ਨਾਲ ਪੰਜਾਬ 'ਚ ਸਿਆਸਤਦਾਨਾਂ, ਪੁਲਿਸ ਤੇ ਨਸ਼ਾ ਤਸਕਰੀ ਨਾਲ ਜੁੜੇ ਗਿਰੋਹਾਂ ਵਿਚਕਾਰ ਕਥਿਤ ਗਠਜੋੜ ਦੀ ਵਿਆਪਕ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਮੁਤਾਬਕ, ਇਸ ਮਾਮਲੇ 'ਚ ਸਾਰੇ ਤੱਥ ਸਾਹਮਣੇ ਲਿਆਉਣਾ ਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨਾ ਜ਼ਰੂਰੀ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਝੋਟਾ ਕਤਲਕਾਂਡ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਦੇ ਨਾਲ-ਨਾਲ ਪੰਜਾਬ ‘ਚ ਸਿਆਸਤਦਾਨਾਂ, ਪੁਲਿਸ ਤੇ ਨਸ਼ਾ ਤਸਕਰੀ ਨਾਲ ਜੁੜੇ ਗਿਰੋਹਾਂ ਵਿਚਕਾਰ ਕਥਿਤ ਗਠਜੋੜ ਦੀ ਵਿਆਪਕ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਮੁਤਾਬਕ, ਇਸ ਮਾਮਲੇ ‘ਚ ਸਾਰੇ ਤੱਥ ਸਾਹਮਣੇ ਲਿਆਉਣਾ ਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨਾ ਜ਼ਰੂਰੀ ਹੈ।
ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ
ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੱਤਰ ਨਾਲ ਝੋਟਾ ਦੇ ਪਿਤਾ ਭੀਮ ਸਿੰਘ ਦਾ ਇੱਕ ਬਿਆਨ ਵੀ ਨੱਥੀ ਕੀਤਾ ਹੈ। ਇਸ ਬਿਆਨ ‘ਚ ਕਥਿਤ ਤੌਰ ‘ਤੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ‘ਤੇ ਨਸ਼ਿਆਂ ਦੇ ਨੈੱਟਵਰਕ ਨਾਲ ਜੁੜੇ ਹੋਣ ਦੇ ਇਲਜ਼ਾਮ ਲਗਾਏ ਗਏ ਹਨ।
Shiromani Akali Dal MP Harsimrat Kaur Badal has written to Union Home Minister Amit Shah seeking a CBI probe into the murder of Parvinder Singh Jhota in Punjab and a comprehensive investigation into the alleged politicianpolicedrug mafia nexus in the state https://t.co/Oi0IfkbmKc
— IANS (@ians_india) October 19, 2026
ਨਸ਼ਾ ਤਸਕਰੀ ਦੇ ਨੈੱਟਵਰਕ ਦੀ ਜਾਂਚ ਦੀ ਮੰਗ
ਹਰਸਿਮਰਤ ਬਾਦਲ ਨੇ ਇਲਜ਼ਾਮ ਲਗਾਇਆ ਕਿ ਪਰਵਿੰਦਰ ਸਿੰਘ ਝੋਟਾ ਨੇ ਮਾਨਸਾ ‘ ਚ ਮੈਡੀਕਲ ਸਟੋਰਾਂ ਰਾਹੀਂ ਕਥਿਤ ਤੌਰ ‘ਤੇ ਵੇਚੀਆਂ ਜਾ ਰਹੀਆਂ ਪਾਬੰਦੀਸ਼ੁਦਾ ਦਵਾਈਆਂ ਤੇ ਨਸ਼ੀਲੇ ਪਦਾਰਥਾਂ ਵਿਰੁੱਧ ਆਵਾਜ਼ ਚੁੱਕਣ ਸੀ। ਉਨ੍ਹਾਂ ਦਾਅਵਾ ਕੀਤਾ ਕਿ ਝੋਟਾ ਦੇ ਪਿਤਾ ਨੇ ਆਪਣੇ ਬਿਆਨ ‘ਚ ਕੁਝ ਪੁਲਿਸ ਅਧਿਕਾਰੀਆਂ ਅਤੇ ਡਰੱਗ ਇੰਸਪੈਕਟਰਾਂ ਦੀ ਭੂਮਿਕਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਕਤਲ ਦੀ ਘਟਨਾ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਪੰਜਾਬ ‘ਚ ਨਸ਼ਾ ਤਸਕਰੀ ਦੇ ਕਥਿਤ ਨੈੱਟਵਰਕ ਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਖ਼ਿਲਾਫ਼ ਹੋਈਆਂ ਕਾਰਵਾਈਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ
ਹਥਿਆਰ ਦੇ ਲਾਇਸੈਂਸ ਨੂੰ ਲੈ ਕੇ ਵੀ ਚੁੱਕੇ ਸਵਾਲ
ਪੱਤਰ ‘ਚ ਹਰਸਿਮਰਤ ਬਾਦਲ ਨੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਸਬੰਧੀ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦੇ ਦਾਅਵੇ ਅਨੁਸਾਰ, ਅਸ਼ਵਨੀ ਕੁਮਾਰ ਖ਼ਿਲਾਫ਼ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਇਲਜ਼ਾਮ ਪਹਿਲਾਂ ਵੀ ਲੱਗੇ ਸਨ ਤੇ ਉਹ ਜੇਲ੍ਹ ਵੀ ਜਾ ਚੁੱਕਾ ਸੀ। ਉਨ੍ਹਾਂ ਨੇ ਉਸ ਨੂੰ 2024 ‘ਚ ਹਥਿਆਰ ਦਾ ਲਾਇਸੈਂਸ ਮਿਲਣ ਦੇ ਮਾਮਲੇ ਦੀ ਜਾਂਚ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਹੋਰ ਨਸ਼ਾ ਵਿਰੋਧੀ ਕਾਰਕੁਨਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੀ ਮੰਗ
ਹਰਸਿਮਰਤ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਸੀਬੀਆਈ ਜਾਂਚ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੋਰ ਲੋਕਾਂ ਨਾਲ ਜੁੜੇ ਮਾਮਲਿਆਂ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਨਸ਼ਾ ਤਸਕਰੀ ਨੂੰ ਰੋਕਣ ਤੇ ਇਸ ਦੇ ਕਥਿਤ ਸਰਪ੍ਰਸਤਾਂ ਦੀ ਪਛਾਣ ਕਰਨ ਲਈ ਜਾਂਚ ਜ਼ਰੂਰੀ ਹੈ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਝੋਟਾ ਕਤਲਕਾਂਡ ਦੀ ਨਿਰਪੱਖ ਜਾਂਚ ਕਰਵਾ ਕੇ ਕਤਲ ਦੇ ਪਿੱਛੇ ਦੀ ਸਾਜ਼ਿਸ਼ ਤੇ ਸੰਭਾਵਿਤ ਸਹਿਯੋਗੀਆਂ ਦੀ ਪਛਾਣ ਕੀਤੀ ਜਾਵੇ।


