AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਟਾ ਕਤਲਕਾਂਡ: ਅੱਜ ਪੰਜਾਬ ਦੇ ਗੁਰਦੁਆਰਿਆਂ ‘ਚ ਹੋਵੇਗੀ ਅਰਦਾਸ, ਕਮੇਟੀ ਤੈਅ ਕਰੇਗੀ ਅਗਲਾ ਕਦਮ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 28 ਅਕਤੂਬਰ ਨੂੰ ਗੁਰਦੁਆਰਿਆਂ 'ਚ ਅਰਦਾਸ ਦੀ ਅਪੀਲ ਕਰਨ ਲਈ ਕਮੇਟੀ ਨੇ ਧੰਨਵਾਦ ਕੀਤਾ ਹੈ। ਕਮੇਟੀ ਮੁਤਾਬਕ ਅਰਦਾਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਤੇ ਅਗਲੇ ਕਦਮਾਂ ਬਾਰੇ ਐਲਾਨ ਕੀਤਾ ਜਾਵੇਗਾ।

ਝੋਟਾ ਕਤਲਕਾਂਡ: ਅੱਜ ਪੰਜਾਬ ਦੇ ਗੁਰਦੁਆਰਿਆਂ 'ਚ ਹੋਵੇਗੀ ਅਰਦਾਸ, ਕਮੇਟੀ ਤੈਅ ਕਰੇਗੀ ਅਗਲਾ ਕਦਮ
tv9-punjabi
| Updated On: 28 Oct 2026 10:08 AM IST
Share

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਤੇ ਇਨਸਾਫ਼ ਕਮੇਟੀ ਦੇ ਧਰਨੇ ਦਾ ਅੱਜ 16ਵਾਂ ਦਿਨ। ਪਰਿਵਾਰ ਤੇ ਕਮੇਟੀ ਆਪਣੀਆਂ ਕੁਝ ਮੰਗਾਂ ਤੇ ਅੜੇ ਹੋਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ ਤੇ ਅੱਜ, 28 ਅਕਤੂਬਰ ਨੂੰ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 28 ਅਕਤੂਬਰ ਨੂੰ ਗੁਰਦੁਆਰਿਆਂ ‘ਚ ਅਰਦਾਸ ਦੀ ਅਪੀਲ ਕਰਨ ਲਈ ਕਮੇਟੀ ਨੇ ਧੰਨਵਾਦ ਕੀਤਾ ਹੈ। ਕਮੇਟੀ ਮੁਤਾਬਕ ਅਰਦਾਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਤੇ ਅਗਲੇ ਕਦਮਾਂ ਬਾਰੇ ਐਲਾਨ ਕੀਤਾ ਜਾਵੇਗਾ।

ਸੀਬੀਆਈ ਕਰ ਰਹੀ ਜਾਂਚ

ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰ ਰਹੀ ਹੈ। ਜਾਂਚ ਏਜੰਸੀ ਨੇ ਨਵੀਂ ਐੱਫਆਈਆਰ ਦਰਜ ਕੀਤੀ ਹੈ ਤੇ ਪਰਿਵਾਰ ਦੇ ਬਿਆਨ ਦਰਜ ਕਰਨ ਦੇ ਨਾਲ ਮੁਲਜ਼ਮਾਂ ਨਾਲ ਸਬੰਧਤ ਥਾਵਾਂ ਦੀ ਜਾਂਚ ਵੀ ਕੀਤੀ ਹੈ। ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਨੇ ਸੋਮਵਾਰ ਨੂੰ ਮਾਨਸਾ ਦੇ ਵੀਰ ਨਗਰ ਇਲਾਕੇ ‘ਚ ਦੋ ਮੈਡੀਕਲ ਸਟੋਰਾਂ ਦੇ ਗੋਦਾਮਾਂ ਦੀ ਤਲਾਸ਼ੀ ਲਈ। ਏਜੰਸੀ ਇਸ ਮਾਮਲੇ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ਤੇ ਜਾਂਚ ਕਰ ਰਹੀ ਹੈ।

ਪਰਿਵਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵੀ ਸਮਰਥਨ ਦੀ ਅਪੀਲ

ਇਨਸਾਫ਼ ਕਮੇਟੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਪੱਤਰ ਲਿਖ ਕੇ ਧਰਨੇ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਨੇ ਪਰਿਵਾਰ ਤੇ ਕਮੇਟੀ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ। ਹਾਲਾਂਕਿ, ਇਨਸਾਫ਼ ਕਮੇਟੀ ਦਾ ਦਾਅਵਾ ਹੈ ਕਿ ਉਨ੍ਹਾਂ ਦੀਆਂ 14 ਮੰਗਾਂ ‘ਚੋਂ ਸਿਰਫ਼ ਦੋ ਤੇ ਹੀ ਕਾਰਵਾਈ ਹੋਈ ਹੈ ਤੇ ਅਧਿਕਾਰਤ ਪੱਤਰ ਮਿਲੇ ਹਨ। ਇਨ੍ਹਾਂ ‘ਚ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣਾ ਤੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਸਬੰਧੀ ਪੱਤਰ ਜਾਰੀ ਕਰਨਾ ਸ਼ਾਮਲ ਹੈ। ਕਮੇਟੀ ਮੁਤਾਬਕ ਬਾਕੀ ਮੰਗਾਂ ਬਾਰੇ ਸਰਕਾਰ ਨੇ ਸਿਰਫ਼ ਜ਼ੁਬਾਨੀ ਭਰੋਸਾ ਦਿੱਤਾ ਹੈ, ਪਰ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...