ਪਰਵਿੰਦਰ ਝੋਟਾ ਕਤਲ ਕਾਂਡ: ਮਾਨਸਾ ਦੇ 3 DSP ਬਦਲੇ, ਤਿੰਨ ਐਸਪੀ ਪੱਧਰ ਦੇ ਅਧਿਕਾਰੀ ਵੀ ਅਸਥਾਈ ਤੌਰ ‘ਤੇ ਤਾਇਨਾਤ
ਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਥਾਂ ਡੀਐਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਹੁਣ ਮਾਨਸਾ ਵਿੱਚ ਐਸਪੀ ਪੱਧਰ ਦੇ ਤਿੰਨ ਅਧਿਕਾਰੀਆਂ ਨੂੰ ਵੀ ਅਸਥਾਈ ਤੌਰ 'ਤੇ ਤਾਇਨਾਤ ਕੀਤਾ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਚੱਲ ਰਹੇ ਟਕਰਾਅ ਦੇ ਵਿਚਕਾਰ ਪੰਜਾਬ ਸਰਕਾਰ ਨੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਸਬ-ਡਵੀਜ਼ਨਾਂ ਦੇ ਡੀਐਸਪੀ ਬਦਲ ਦਿੱਤੇ ਹਨ। ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਥਾਂ ਡੀਐਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਹੁਣ ਮਾਨਸਾ ਵਿੱਚ ਐਸਪੀ ਪੱਧਰ ਦੇ ਤਿੰਨ ਅਧਿਕਾਰੀਆਂ ਨੂੰ ਵੀ ਅਸਥਾਈ ਤੌਰ ‘ਤੇ ਤਾਇਨਾਤ ਕੀਤਾ ਗਿਆ ਹੈ।
ਸਪੈਸ਼ਲ ਡੀਜੀਪੀ (ਐਚ) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਗੁਰਪ੍ਰਤਾਪ ਸਿੰਘ, ਜੋ ਕਿ ਫਤਿਹਗੜ੍ਹ ਸਾਹਿਬ ਵਿੱਚ ਡੀਐਸਪੀ ਕਮਾਂਡ ਸੈਂਟਰ ਸਨ। ਉਨ੍ਹਾਂ ਨੂੰ ਮਾਨਸਾ ਵਿੱਚ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਬਠਿੰਡਾ ਦਿਹਾਤੀ ਤੋਂ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੂੰ ਸਰਦੂਲਗੜ੍ਹ ਬੁਢਲਾਡਾ ਵਿੱਚ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਬਠਿੰਡਾ ਸਪੈਸ਼ਲ ਬਰਾਂਚ ਦੇ ਡੀ.ਐਸ.ਪੀ ਸਰਬਜੀਤ ਸਿੰਘ ਬਰਾੜ ਨੂੰ ਬੁਢਲਾਡਾ ਦਾ ਡੀ.ਐਸ.ਪੀ. ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਦਾ ਤਬਾਦਲਾ ਲੱਡਾ ਕੋਠੀ ਸੰਗਰੂਰ ਕਰ ਦਿੱਤਾ ਗਿਆ ਹੈ।
ਪਰਵਿੰਦਰ ਸਿੰਘ ਝੋਟਾ ਕਤਲਕਾਂਡ ਬਾਰੇ ਜਾਣੋ
ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ 2026 ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 42 ਸਾਲਾ ਪਰਵਿੰਦਰ ਝੋਟਾ ਨਸ਼ਾ ਤਸਕਰੀ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ। ਮੁੱਢਲੀ ਜਾਣਕਾਰੀ ਮੁਤਾਬਕ, ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਦੁਕਾਨ ਮਾਲਕ ਅਸ਼ਵਨੀ ਕੁਮਾਰ ਨਾਲ ਹੋਈ ਤਕਰਾਰ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਸਮੇਂ ਝੋਟਾ ਸੋਸ਼ਲ ਮੀਡੀਆ ‘ਤੇ ਲਾਈਵ ਵੀ ਸਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰਿਵਾਰ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਲਾਂਕਿ, ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ ‘ਤੇ ਕਾਰਵਾਈ ਲਗਾਤਾਰ ਜਾਰੀ ਹੈ। ਇਥੋਂ ਤੱਕ ਕੀ ਸੀਬੀਆਈ ਦੀ ਟੀਮ ਵੱਲੋਂ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
