ਪਰਵਿੰਦਰ ਝੋਟਾ ਦਾ ਦੀਵਾਲੀ ਵਾਲੇ ਦਿਨ ਹੋਵੇਗਾ ਅੰਤਿਮ ਸਸਕਾਰ, PGI ਚੰਡੀਗੜ੍ਹ ‘ਚ ਹੋਇਆ ਪੋਸਟਮਾਰਟ
ਪਰਵਿੰਦਰ ਝੋਟਾ ਅੰਤਿਮ ਸਸਕਾਰ ਕੱਲ੍ਹ ਯਾਨੀ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤ ਵਿੱਚ ਕੀਤਾ ਜਾਵੇਗੀ। ਕੇਰੀਆ ਰੋਡ 'ਤੇ ਇਸ ਸਥਾਨ 'ਤੇ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਅੰਤਿਮ ਸਸਕਾਰ ਕੀਤਾ ਜਾਵੇਗਾ।
ਮਾਨਸਾ ਵਿੱਚ ਕਤਲ ਕੀਤੇ ਗਏ ਪਰਵਿੰਦਰ ਝੋਟਾ ਅੰਤਿਮ ਸਸਕਾਰ ਕੱਲ੍ਹ ਯਾਨੀ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤ ਵਿੱਚ ਕੀਤਾ ਜਾਵੇਗੀ। ਕੇਰੀਆ ਰੋਡ ‘ਤੇ ਇਸ ਸਥਾਨ ‘ਤੇ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਅੰਤਿਮ ਸਸਕਾਰ ਕੀਤਾ ਜਾਵੇਗਾ। ਐਕਸ਼ਨ ਕਮੇਟੀ ਨੇ ਕਿਹਾ ਕਿ ਲਾਸ਼ ਨੂੰ ਪਹਿਲਾਂ ਉਨ੍ਹਾਂ ਦੇ ਘਰ ਰੱਖਿਆ ਜਾਵੇਗਾ ਅਤੇ ਫਿਰ ਧਰਨੇ ਵਾਲੀ ਥਾਂ ‘ਤੇ ਲਿਜਾਇਆ ਜਾਵੇਗਾ।
ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ
ਇਸ ਤੋਂ ਪਹਿਲਾਂ, ਝੋਟਾ ਦਾ ਪੋਸਟਮਾਰਟਮ ਚੰਡੀਗੜ੍ਹ ਦੇ ਪੀਜੀਆਈ ਵਿੱਚ ਕੀਤਾ ਗਿਆ ਸੀ। ਝੋਟਾ ਦੀ ਲਾਸ਼ ਕੱਲ੍ਹ, ਸ਼ੁੱਕਰਵਾਰ ਨੂੰ ਪੀਜੀਆਈ ਪਹੁੰਚੀ ਸੀ ਪਰ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰੱਖਣ ਤੋਂ ਬਾਅਦ, ਉਸ ਦੇ ਸਰੀਰ ਦਾ ਤਾਪਮਾਨ ਆਮ ਵਾਂਗ ਨਹੀਂ ਹੋਇਆ ਸੀ। ਇਸ ਦੌਰਾਨ, ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਉਸ ਦੀ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਮੁਆਵਜ਼ਾ ਮਿਲਣ ਨੂੰ ਲੈ ਕੇ ਹੋ ਰਹੀ ਟ੍ਰੋਲਿੰਗ ‘ਤੇ ਸਖ਼ਤ ਇਤਰਾਜ਼ ਜਤਾਇਆ। ਉਸ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣੀ ਚਾਹੀਦੀ ਹੈ ਅਤੇ ਸਾਡੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ।
ਪਰਿਵਾਰ ਵੱਲੋਂ ਐਸਐਸਪੀ ਨੂੰ ਲੈ ਕੇ ਮੰਗ
ਝੋਟਾ ਦੇ ਪਿਤਾ ਭੀਮ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦਾ ਤਬਾਦਲਾ ਉਨ੍ਹਾਂ ਦੇ ਪੁੱਤਰ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਕਰੇ। ਉਨ੍ਹਾਂ ਵੱਲੋਂ ਇਲਜ਼ਾਮ ਲਾਇਆ ਕਿ ਚੌਧਰੀ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਝੋਟਾ ਦਾ ਕਤਲ ਹੋਇਆ।
ਉਨ੍ਹਾਂ ਨੇ ਕਿਹਾ ਕਿ ਉਹ ਐਸਐਸਪੀ ਦਾ ਤਬਾਦਲਾ ਹੋਣ ਤੱਕ ਇੱਕ ਦਾਣਾ ਵੀ ਨਹੀਂ ਖਾਣਗੇ। ਉਸ ਨੇ ਦਾਅਵਾ ਕੀਤਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਖੁਰਦੀਆਂ ਅਤੇ ਸਪੀਕਰ ਕੁਲਤਾਰ ਸੰਧਵਾਂ ਨਾਲ ਮੀਟਿੰਗਾਂ ਵਿੱਚ ਇਸ ਮਾਮਲੇ ‘ਤੇ ਚਰਚਾ ਕੀਤੀ ਗਈ ਸੀ। ਪਰਵਿੰਦਰ ਸਿੰਘ ਝੋਠਾ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


