AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜ ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਸਿੰਘ ਝੋਟਾ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਮਾਨਸਾ ਪਹੁੰਚਣ ਤੋਂ ਬਾਅਦ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਮਰਥਕਾਂ ਨੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ 'ਚ ਮ੍ਰਿਤਕ ਦੇਹ ਰੱਖ ਕੇ ਸ਼ਹਿਰ 'ਚੋਂ ਅੰਤਿਮ ਯਾਤਰਾ ਕੱਢੀ ਗਈ।

ਪੰਜ ਤੱਤਾਂ 'ਚ ਵਿਲੀਨ ਹੋਏ ਪਰਵਿੰਦਰ ਸਿੰਘ ਝੋਟਾ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
bhupinder-singh-mansa
| Updated On: 08 Nov 2026 15:08 PM IST
Share

ਮਾਨਸਾ ‘ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਕਰੀਬ 26 ਦਿਨਾਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚਕੇਰੀਆ ਰੋਡ ਸਥਿਤ ਜੱਦੀ ਖੇਤ ‘ਚ ਲਿਜਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਰਸਮਾਂ ਨਿਭਾਈਆਂ ਗਈਆਂ ਤੇ ਉਨ੍ਹਾਂ ਨੂੰ ਪੰਜ ਤੱਤਾਂ ਵਿੱਚ ਵਿਲੀਨ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ’ਚ ਲੋਕਾਂ ਨੇ ਨਮ ਅੱਖਾਂ ਨਾਲ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਈ ਦਿੱਤੀ।

ਫੁੱਲਾਂ ਨਾਲ ਸਜੀ ਐਂਬੂਲੈਂਸ ਰਾਹੀਂ ਮਾਨਸਾ ਪਹੁੰਚੀ ਮ੍ਰਿਤਕ ਦੇਹ

ਚੰਡੀਗੜ੍ਹ ਦੇ ਪੀਜੀਆਈ ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਸਵੇਰੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਸ਼ੇਸ਼ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਨੂੰ ਮਾਨਸਾ ਲਿਆਂਦਾ ਗਿਆ। ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਤੇ ਉਸ ਉੱਤੇ ਪਰਵਿੰਦਰ ਝੋਟਾ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਸਨ। ਮਾਨਸਾ ਪਹੁੰਚਣ ਦੌਰਾਨ ਰਸਤੇ ‘ਚ ਵੱਖ-ਵੱਖ ਥਾਵਾਂ ‘ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ। ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡਾ ਕਾਫ਼ਲਾ ਵੀ ਮੌਜੂਦ ਰਿਹਾ।

ਘਰ ਤੋਂ ਕੱਢੀ ਗਈ ਅੰਤਿਮ ਯਾਤਰਾ, ਜੱਦੀ ਖੇਤ ‘ਚ ਹੋਇਆ ਸਸਕਾਰ

ਮਾਨਸਾ ਪਹੁੰਚਣ ਤੋਂ ਬਾਅਦ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਮਰਥਕਾਂ ਨੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ ‘ਚ ਮ੍ਰਿਤਕ ਦੇਹ ਰੱਖ ਕੇ ਸ਼ਹਿਰ ‘ਚੋਂ ਅੰਤਿਮ ਯਾਤਰਾ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ‘ਚ ਲੋਕ ਅੰਤਿਮ ਯਾਤਰਾ ‘ਚ ਸ਼ਾਮਲ ਹੋਏ। ਲੋਕਾਂ ਦੇ ਇਕੱਠ ਨੂੰ ਦੇਖਦਿਆਂ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

13 ਅਕਤੂਬਰ ਨੂੰ ਮੈਡੀਕਲ ਸਟੋਰ ‘ਤੇ ਗੋਲੀ ਮਾਰ ਕੇ ਕੀਤਾ ਗਿਆ ਸੀ ਕਤਲ

ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ‘ਚ ਇੱਕ ਮੈਡੀਕਲ ਸਟੋਰ ‘ਤੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਕਰੀਬ 26 ਦਿਨਾਂ ਬਾਅਦ ਹੋ ਸਕਿਆ।

ਪਿਤਾ ਭੀਮ ਸਿੰਘ ਨੇ ਐਸਐਸਪੀ ਦੇ ਤਬਾਦਲੇ ਦੀ ਚੁੱਕੀ ਮੰਗ

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੇ ਤਬਾਦਲੇ ਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਉਹ ਭੁੱਖ ਹੜਤਾਲ ‘ਤੇ ਵੀ ਬੈਠੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਇਲਾਕੇ ‘ਚ ਨਸ਼ਿਆਂ ਨੂੰ ਰੋਕਣ’ਚ ਪੁਲਿਸ ਦੀ ਨਾਕਾਮੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ।

ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ ਪੂਰਾ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਆਵਾਜ਼ ਨੂੰ ਵੀ ਅੱਗੇ ਬੁਲੰਦ ਕੀਤਾ ਜਾਵੇਗਾ। ਇਸ ਤਰ੍ਹਾਂ 26 ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਹੋ ਗਿਆ, ਪਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਅਜੇ ਵੀ ਜਾਰੀ ਹੈ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...