AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਟਾ ਕਤਲ ਕਾਂਡ: ਅੱਜ ਧਰਨੇ ਦਾ 15ਵਾਂ ਦਿਨ, ਵਪਾਰੀਆਂ ਨੂੰ ਰਾਹਤ ਦੇਣ ਲਈ ਧਰਨੇ ਵਾਲੀ ਸੜਕ ਦਾ ਇੱਕ ਪਾਸਾ ਖੋਲ੍ਹਣ ਦੀ ਤਿਆਰੀ

ਸੰਘਰਸ਼ ਦੇ 14 ਦਿਨ ਪੂਰੇ ਹੋਣ ਤੋਂ ਬਾਅਦ ਧਰਨਾ 15ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਵਪਾਰੀਆਂ ਤੇ ਆਮ ਲੋਕਾਂ ਨੂੰ ਆਵਾਜਾਈ 'ਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਧਰਨੇ ਵਾਲੀ ਸੜਕ ਦਾ ਇੱਕ ਪਾਸਾ ਖੋਲ੍ਹਣ ਦੀ ਸੰਭਾਵਨਾ ਤੇ ਵਿਚਾਰ ਕੀਤਾ ਜਾ ਰਿਹਾ ਹੈ।

ਝੋਟਾ ਕਤਲ ਕਾਂਡ: ਅੱਜ ਧਰਨੇ ਦਾ 15ਵਾਂ ਦਿਨ, ਵਪਾਰੀਆਂ ਨੂੰ ਰਾਹਤ ਦੇਣ ਲਈ ਧਰਨੇ ਵਾਲੀ ਸੜਕ ਦਾ ਇੱਕ ਪਾਸਾ ਖੋਲ੍ਹਣ ਦੀ ਤਿਆਰੀ
bhupinder-singh-mansa
| Updated On: 27 Oct 2026 10:21 AM IST
Share

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਦੀ ਉਡੀਕ ਹੈ ਤੇ ਕੁਝ ਮੰਗਾਂ ਨੂੰ ਲੈ ਕੇ ਅਜੇ ਵੀ ਸਹਿਮਤੀ ਨਹੀਂ ਬਣ ਸਕੀ ਹੈ। 13 ਅਕਤੂਬਰ ਨੂੰ ਹੋਏ ਇਸ ਕਤਲ ਤੋਂ ਬਾਅਦ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਮਾਨਸਾ ‘ਚ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ।

ਸੰਘਰਸ਼ ਦੇ 14 ਦਿਨ ਪੂਰੇ ਹੋਣ ਤੋਂ ਬਾਅਦ ਧਰਨਾ 15ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਵਪਾਰੀਆਂ ਤੇ ਆਮ ਲੋਕਾਂ ਨੂੰ ਆਵਾਜਾਈ ‘ਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਧਰਨੇ ਵਾਲੀ ਸੜਕ ਦਾ ਇੱਕ ਪਾਸਾ ਖੋਲ੍ਹਣ ਦੀ ਸੰਭਾਵਨਾ ਤੇ ਵਿਚਾਰ ਕੀਤਾ ਜਾ ਰਿਹਾ ਹੈ।

27 ਅਕਤੂਬਰ ਨੂੰ ਅਗਲੀ ਰਣਨੀਤੀ ਬਾਰੇ ਹੋਵੇਗੀ ਚਰਚਾ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵੱਲੋਂ 27 ਅਕਤੂਬਰ ਨੂੰ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਧਰਨੇ ਕਾਰਨ ਦੁਕਾਨਦਾਰਾਂ, ਗਾਹਕਾਂ ਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਵਪਾਰ ਮੰਡਲ ਨੇ ਧਰਨਾ ਜਾਰੀ ਰੱਖਦਿਆਂ ਘੱਟੋ-ਘੱਟ ਇੱਕ ਪਾਸੇ ਦਾ ਰਸਤਾ ਖੋਲ੍ਹਣ ਦੀ ਮੰਗ ਕੀਤੀ ਹੈ। ਕਮੇਟੀ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਫ਼ੈਸਲੇ ਨਾਲ ਵਪਾਰੀਆਂ ਤੇ ਆਮ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਸਰਕਾਰ ਅਤੇ ਇਨਸਾਫ਼ ਕਮੇਟੀ ਦੇ ਦਾਅਵਿਆਂ ਵਿੱਚ ਫ਼ਰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਹੁਣ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਪਰਿਵਾਰ ਨੇ ਲੈਣਾ ਹੈ। ਦੂਜੇ ਪਾਸੇ, ਕਮੇਟੀ ਦਾ ਕਹਿਣਾ ਹੈ ਕਿ 14 ਮੰਗਾਂ ‘ਚੋਂ ਸਿਰਫ਼ 2 ਮੰਗਾਂ ਸਬੰਧੀ ਹੀ ਅਧਿਕਾਰਤ ਪੱਤਰ ਮਿਲਿਆ ਹੈ, ਜਦਕਿ ਬਾਕੀ ਮੰਗਾਂ ਬਾਰੇ ਮੌਖਿਕ ਭਰੋਸੇ ਦਿੱਤੇ ਗਏ ਹਨ। ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਸਪੱਸ਼ਟ ਤੇ ਲਿਖਤੀ ਜਾਣਕਾਰੀ ਦਿੱਤੀ ਜਾਵੇ।

ਪਰਿਵਾਰ ਦਾ ਸਟੈਂਡ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਤੇ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਕਾਰਨ ਅਜੇ ਤੱਕ ਪੋਸਟਮਾਰਟਮ ਵੀ ਨਹੀਂ ਹੋ ਸਕਿਆ ਹੈ।

28 ਅਕਤੂਬਰ ਨੂੰ ਗੁਰਦੁਆਰਿਆਂ ‘ਚ ਇਨਸਾਫ਼ ਲਈ ਹੋਵੇਗੀ ਅਰਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਪੀਲ ਤੇ 28 ਅਕਤੂਬਰ ਨੂੰ ਪੰਜਾਬ ਭਰ ਦੇ ਗੁਰਦੁਆਰਿਆਂ ‘ਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਜਾਵੇਗੀ। ਇਸ ਦਾ ਮਕਸਦ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਉਭਾਰਨਾ ਹੈ।

ਸੀਬੀਆਈ ਵੱਲੋਂ ਜਾਂਚ ਤੇਜ਼, ਮੈਡੀਕਲ ਸਟੋਰਾਂ ਤੇ ਗੋਦਾਮਾਂ ਦੀ ਜਾਂਚ

ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਤੋਂ ਬਾਅਦ ਏਜੰਸੀ ਦੀਆਂ ਟੀਮਾਂ ਮਾਨਸਾ ‘ਚ ਵੱਖ-ਵੱਖ ਥਾਵਾਂ ਤੇ ਜਾਂਚ ਕਰ ਰਹੀਆਂ ਹਨ। ਜਾਂਚ ਟੀਮ ਨੇ ਪੁਲਿਸ ਤੋਂ ਮਾਮਲੇ ਨਾਲ ਸਬੰਧਤ ਦਸਤਾਵੇਜ਼ ਹਾਸਲ ਕੀਤੇ ਹਨ ਤੇ ਪਰਿਵਾਰਕ ਮੈਂਬਰਾਂ, ਮੈਡੀਕਲ ਸਟੋਰਾਂ ਦੇ ਸੰਚਾਲਕਾਂ ਅਤੇ ਹੋਰ ਸਬੰਧਤ ਵਿਅਕਤੀਆਂ ਤੋਂ ਜਾਣਕਾਰੀ ਇਕੱਠੀ ਕੀਤੀ ਹੈ।

ਇਸ ਤੋਂ ਇਲਾਵਾ, ਘਟਨਾ ਸਥਾਨ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਤੇ ਮਾਮਲੇ ਨਾਲ ਸਬੰਧਤ ਵੀਡੀਓ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਸੀਬੀਆਈ ਦੀਆਂ ਟੀਮਾਂ ਵੱਲੋਂ ਮੈਡੀਕਲ ਸਟੋਰਾਂ ਅਤੇ ਉਨ੍ਹਾਂ ਨਾਲ ਸਬੰਧਤ ਗੋਦਾਮਾਂ ਦੀ ਜਾਂਚ ਕੀਤੀ ਗਈ ਹੈ। ਜਾਂਚ ਏਜੰਸੀ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਜਾਰੀ ਹੈ।

Follow Us
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...