AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਇਨਸਾਫ਼ ਧਰਨਾ: ਅੱਜ 7ਵਾਂ ਦਿਨ, ਅਮਿਤ ਸ਼ਾਹ ਦੇ ਦੌਰੇ ‘ਤੇ ਵਿਵਾਦ, ਇਨਸਾਫ਼ ਕਮੇਟੀ ਵੱਲੋਂ ਵਿਰੋਧ ਦਾ ਐਲਾਨ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਾਇਆ ਗਿਆ ਧਰਨਾ ਅੱਜ ਸੱਤਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਪਰਿਵਾਰ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹਾਲੇ ਤੱਕ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋਇਆ ਹੈ।

ਝੋਟਾ ਇਨਸਾਫ਼ ਧਰਨਾ: ਅੱਜ 7ਵਾਂ ਦਿਨ, ਅਮਿਤ ਸ਼ਾਹ ਦੇ ਦੌਰੇ 'ਤੇ ਵਿਵਾਦ, ਇਨਸਾਫ਼ ਕਮੇਟੀ ਵੱਲੋਂ ਵਿਰੋਧ ਦਾ ਐਲਾਨ
tv9-punjabi
| Updated On: 19 Oct 2026 09:15 AM IST
Share

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਰਿਪੋਰਟਾਂ ਮੁਤਾਬਕ, ਉਹ ਮਾਨਸਾ ‘ਚ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ, ਹਾਲਾਂਕਿ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਹੈ ਕਿ ਅਮਿਤ ਸ਼ਾਹ ਨੇ ਇਸ ਮਾਮਲੇ ‘ਤੇ ਨੋਟਿਸ ਲੈ ਲਿਆ ਹੈ ਤੇ ਉਹ ਉਨ੍ਹਾਂ ਤੋਂ ਸੀਬੀਆਈ ਜਾਂਚ ਦੀ ਮੰਗ ਕਰਦੇ ਹਨ ਤਾਂ ਜੋ ਨਸ਼ਾ ਦੇ ਮੁੱਦੇ ਤੇ ਇਸ ਕਤਲਕਾਂਡ ਪਿੱਛੇ ਸਾਰੇ ਦੋਸ਼ੀਆਂ ਦਾ ਪਰਦਾਫਾਸ਼ ਹੋ ਸਕੇ। ਉੱਥੇ ਹੀ, ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੀ ਇਨਸਾਫ਼ ਕਮੇਟੀ ਨੇ ਇਸ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।

ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰੇਗੀ ਇਨਸਾਫ਼ ਕਮੇਟੀ

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੀ ਕਮੇਟੀ ਨੇ 20 ਅਕਤੂਬਰ ਨੂੰ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਲਈ ਕੇਂਦਰ ਸਰਕਾਰ ਨੂੰ ਵੀ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

ਕਮੇਟੀ ਦੇ ਮੈਂਬਰਾਂ ਨੇ ਸਵਾਲ ਚੁੱਕਿਆ ਹੈ ਕਿ ਜੇਕਰ ਪੰਜਾਬ ‘ਚ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ ਤਾਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਕੀ ਕਦਮ ਚੁੱਕੇ ਹਨ। ਕਮੇਟੀ ਨੇ ਇਹ ਵੀ ਦਲੀਲ ਦਿੱਤੀ ਕਿ ਗੁਜਰਾਤ ਸਮੇਤ ਭਾਜਪਾ ਸ਼ਾਸਿਤ ਸੂਬਿਆਂ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ‘ਤੇ ਕੇਂਦਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਇਨਸਾਫ਼ ਕਮੇਟੀ ਨੇ ਇਹ ਵੀ ਕਿਹਾ ਹੈ ਕਿ ਉਹ ਅਮਿਤ ਸ਼ਾਹ ਨੂੰ ਪ੍ਰਦਰਸ਼ਨ ਵਾਲੀ ਥਾਂ ‘ਤੇ ਸੰਬੋਧਨ ਨਹੀਂ ਕਰਨ ਦੇਵੇਗੀ। ਹਾਲਾਂਕਿ, ਸਾਹਮਣੇ ਆਈ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਦੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ, ਪਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਨ ਦਾ ਉਨ੍ਹਾਂ ਦਾ ਕੋਈ ਪ੍ਰਸਤਾਵਿਤ ਪ੍ਰੋਗਰਾਮ ਨਹੀਂ ਹੈ।

ਝੋਟਾ ਦੇ ਪਰਿਵਾਰ ਦੇ ਧਰਨੇ ਦਾ ਸੱਤਵਾਂ ਦਿਨ, ਪੰਜ ਮੰਗਾਂ ‘ਤੇ ਅੜਿਆ ਪਰਿਵਾਰ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਾਇਆ ਗਿਆ ਧਰਨਾ ਅੱਜ ਸੱਤਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਪਰਿਵਾਰ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹਾਲੇ ਤੱਕ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋਇਆ ਹੈ। ਪਰਿਵਾਰ ਮਾਮਲੇ ਦੀ ਸੀਬੀਆਈ ਜਾਂਚ ਸਮੇਤ ਹੋਰ ਮੰਗਾਂ ਪੂਰੀਆਂ ਕਰਵਾਉਣ ‘ਤੇ ਅੜਿਆ ਹੋਇਆ ਹੈ। ਪਰਿਵਾਰ ਅਤੇ ਸਮਰਥਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਅੱਜ ਪੰਜਾਬ ਭਰ ‘ਚ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੀਆਂ ਕਮੇਟੀਆਂ

ਇਸੇ ਦੌਰਾਨ, ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ‘ਚ ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਮੁਤਾਬਕ, ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ ਤੇ ਵਿਧਾਇਕਾਂ ਦਾ ਵਿਰੋਧ ਕੀਤਾ ਜਾਵੇਗਾ।

ਅਮਿਤ ਸ਼ਾਹ ਦੇ ਦੌਰੇ ਨੇ ਪ੍ਰਦਰਸ਼ਨਕਾਰੀਆਂ ‘ਚ ਪੈਦਾ ਕੀਤੇ ਮਤਭੇਦ

ਅਮਿਤ ਸ਼ਾਹ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਿਚਾਲੇ ਵੀ ਵੱਖੋ-ਵੱਖਰੇ ਵਿਚਾਰ ਸਾਹਮਣੇ ਆਏ ਹਨ। ਕੁਝ ਲੋਕਾਂ ਨੇ ਸਵਾਲ ਕੀਤਾ ਹੈ ਕਿ ਜਦੋਂ ਹੋਰ ਪਾਰਟੀਆਂ ਦੇ ਆਗੂ, ਜਿਨ੍ਹਾਂ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਸ਼ਾਮਲ ਹਨ, ਪਹਿਲਾਂ ਹੀ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚ ਕੇ ਸੰਬੋਧਨ ਕਰ ਚੁੱਕੇ ਹਨ ਤਾਂ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ, ਕੁਝ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੁਸਹਿਰੇ ਮੌਕੇ ਅਮਿਤ ਸ਼ਾਹ ਦੇ ਸੰਭਾਵਿਤ ਦੌਰੇ ਦੀ ਖ਼ਬਰ ਨਾਲ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਇਸ ਨਾਲ ਇਨਸਾਫ਼ ਤੇ ਸੀਬੀਆਈ ਜਾਂਚ ਦੀ ਮੰਗ ਨੂੰ ਹੋਰ ਮਜ਼ਬੂਤੀ ਮਿਲੇਗੀ।

Follow Us
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...