AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲ ਕਾਂਡ: ਐਕਸ਼ਨ ਮੋਡ ‘ਚ CM ਭਗਵੰਤ ਮਾਨ, ਸਾਰੇ ਜ਼ਿਲ੍ਹਿਆਂ ਦੇ SSPs ਤੇ DCs ਨਾਲ ਬੁਲਾਈ ਹਾਈ ਲੈਵਲ ਮੀਟਿੰਗ

Parvinder Jhota Murder Case: ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਹਾਈ ਲੈਵਲ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ 'ਚ ਸਾਰੇ ਜ਼ਿਲ੍ਹਿਆਂ ਦੇ SSPs ਤੇ DCs ਦੀ ਸ਼ਮੂਲੀਅਤ ਹੋਵੇਗੀ। ਹਾਲਾਂਕਿ, ਮੀਟਿੰਗ ਦਾ ਵਿਸਤ੍ਰਿਤ ਏਜੰਡਾ ਤੇ ਇਸ 'ਚ ਲਏ ਜਾਣ ਵਾਲੇ ਫ਼ੈਸਲਿਆਂ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਆਉਣੇ ਅਜੇ ਬਾਕੀ ਹਨ।

ਝੋਟਾ ਕਤਲ ਕਾਂਡ: ਐਕਸ਼ਨ ਮੋਡ 'ਚ CM ਭਗਵੰਤ ਮਾਨ, ਸਾਰੇ ਜ਼ਿਲ੍ਹਿਆਂ ਦੇ SSPs ਤੇ DCs ਨਾਲ ਬੁਲਾਈ ਹਾਈ ਲੈਵਲ ਮੀਟਿੰਗ
tv9-punjabi
| Updated On: 13 Oct 2026 14:19 PM IST
Share

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਬੁਲਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮੀਟਿੰਗ ‘ਚ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (SSPs) ਤੇ ਡਿਪਟੀ ਕਮਿਸ਼ਨਰਾਂ (DCs) ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ।

ਮੈਡੀਕਲ ਸਟੋਰ ‘ਤੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਗੋਲੀਆਂ

ਮੁੱਢਲੀ ਜਾਣਕਾਰੀ ਮੁਤਾਬਕ, ਪਰਵਿੰਦਰ ਸਿੰਘ ਝੋਟਾ ਕਥਿਤ ਤੌਰ ‘ਤੇ ਮੈਡੀਕਲ ਸਟੋਰ ‘ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦੀ ਮੈਡੀਕਲ ਸਟੋਰ ਦੇ ਮਾਲਕ ਨਾਲ ਬਹਿਸ ਹੋ ਗਈ। ਇਲਜ਼ਾਮ ਹਨ ਕਿ ਇਸੇ ਦੌਰਾਨ ਮੈਡੀਕਲ ਸਟੋਰ ਮਾਲਕ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀਆਂ ਤੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ‘ਚ ਝੋਟਾ ਦਾ ਇੱਕ ਸਾਥੀ ਵੀ ਜ਼ਖ਼ਮੀ ਹੋਇਆ ਹੈ।

ਫਾਇਰਿੰਗ ਦੀ ਵੀਡੀਓ ਹੋ ਰਹੀ ਹੈ ਵਾਇਰਲ

ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਮੈਡੀਕਲ ਸਟੋਰ ਮਾਲਕ ਪਿਸਤੌਲ ਨਾਲ ਫਾਇਰਿੰਗ ਕਰਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਪਰਵਿੰਦਰ ਸਿੰਘ ਝੋਟਾ ਵੱਲੋਂ ਰਿਕਾਰਡ ਕੀਤੀ ਗਈ ਸੀ। ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦਾ ਮਾਲਕ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਹਾਈ ਲੈਵਲ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ‘ਚ ਸਾਰੇ ਜ਼ਿਲ੍ਹਿਆਂ ਦੇ SSPs ਤੇ DCs ਦੀ ਸ਼ਮੂਲੀਅਤ ਹੋਵੇਗੀ। ਹਾਲਾਂਕਿ, ਮੀਟਿੰਗ ਦਾ ਵਿਸਤ੍ਰਿਤ ਏਜੰਡਾ ਤੇ ਇਸ ‘ਚ ਲਏ ਜਾਣ ਵਾਲੇ ਫ਼ੈਸਲਿਆਂ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਆਉਣੇ ਅਜੇ ਬਾਕੀ ਹਨ।

Follow Us
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...