ਪਰਵਿੰਦਰ ਝੋਟਾ ਕਤਲ ਮਾਮਲੇ ਤੇ CM ਮਾਨ ਦਾ ਸਖ਼ਤ ਸੰਦੇਸ਼, ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਅਮਨ-ਕਾਨੂੰਨ ਨਾਲ ਖਿਲਵਾੜ
ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਸੀਐਮ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਡੀਜੀਪੀ ਨੂੰ ਨਿਰਪੱਖ ਜਾਂਚ ਦੇ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਾਂਗੇ ਨਹੀਂ।
ਬੀਤੇ ਕੱਲ੍ਹ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਅਤਿ-ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
— Bhagwant Mann (@BhagwantMann) October 14, 2026
ਸੀਐਮ ਮਾਨ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਪਸੀਐਮ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਡੀਜੀਪੀ ਨੂੰ ਨਿਰਪੱਖ ਜਾਂਚ ਦੇ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਾਂਗੇ ਨਹੀਂ।
ਸੀਐਮ ਮਾਨ ਨੇ ਝੋਟਾ ਦੇ ਪਰਿਵਾਰ ਪ੍ਰਤੀ ਜਤਾਈ ਹਮਦਰਦੀ
ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਯੁੱਧ ਛੇੜਿਆ ਹੋਇਆ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਛੱਡਾਂਗੇ। ਸੀਐਮ ਮਾਨ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਪ੍ਰਤੀ ਹਮਦਰਦੀ ਜਤਾਈ ਹੈ।
ਇਹ ਵੀ ਪੜ੍ਹੋ
ਮੁਲਜ਼ਮ ਦੇ ਘਰ ਅਤੇ ਦੁਕਾਨ ‘ਤੇ ਬੁਲਡੋਜ਼ਰ ਐਕਸ਼ਨ
ਪੁਲਿਸ ਨੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਜਾਇਦਾਦ ਤੇ ਕਾਰਵਾਈ ਕਰਦਿਆਂ ਉਸ ਦੇ ਘਰ ਤੇ ਦੁਕਾਨ ਤੇ ਬੁਲਡੋਜ਼ਰ ਚਲਾ ਦਿੱਤਾ। ਉੱਧਰ ਭੜਕੇ ਸਮਰਥਕਾਂ ਨੇ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ। ਨਾਲ ਹੀ ਪੰਜਾਬ ਬੰਦ ਦੀ ਵੀ ਕਾਲ ਦਿੱਤੀ ਹੈ। ਮਾਨਸਾ ਦੇ ਬਾਜਾਰ ਕੱਲ੍ਹ ਵੀ ਬੰਦ ਸਨ ਅਤੇ ਅੱਜ ਵੀ ਬੰਦ ਰੱਖੇ ਗਏ ਹਨ। ਉੱਧਰ ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਤੇ ਅੜਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨਸਾਫ ਮਿਲਣ ਤੱਕ ਪਰਵਿੰਦਰ ਦਾ ਸਸਕਾਰ ਨਹੀਂ ਕੀਤਾ ਜਾਵੇਗਾ।


