ਝੋਟਾ ਕਤਲਕਾਂਡ: ਧਰਨੇ ਦਾ ਅੱਜ 14ਵਾਂ ਦਿਨ, ਪਰਿਵਾਰ ਤੇ ਐਕਸ਼ਟ ਕਮੇਟੀ ਤੈਅ ਕਰੇਗੀ ਅਗਲਾ ਫੈਸਲਾ
ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਅੱਜ ਝੋਟੇ ਦੇ ਪਰਿਵਾਰ ਤੇ ਸੰਘਰਸ਼ ਕਮੇਟੀ ਵਿਚਕਾਰ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਪਰਿਵਾਰ ਤੇ ਕਮੇਟੀ ਜੀ ਸਹਿਮਤੀ ਸੰਘਰਸ਼ ਨੂੰ ਲੈ ਕੇ ਅਗਲਾ ਫੈਸਲਾ ਕੀਤਾ ਜਾਵੇਗਾ। ਝੋਟਾ ਦੇ ਅੰਤਿਮ ਸਸਕਾਰ ਤੇ ਸੰਘਰਸ਼ ਦੀ ਅਗਲੀ ਦਿਸ਼ਾ ਬਾਰੇ ਫ਼ੈਸਲਾ ਪਰਿਵਾਰ ਤੇ ਸੰਘਰਸ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਦੀ ਉਮੀਦ ਹੈ।
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਗਏ ਧਰਨੇ ਦਾ ਅੱਜ 14ਵਾਂ ਦਿਨ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਹੋ ਸਕਿਆ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸ ਦੌਰਾਨ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਅੱਜ ਝੋਟੇ ਦੇ ਪਰਿਵਾਰ ਤੇ ਸੰਘਰਸ਼ ਕਮੇਟੀ ਵਿਚਕਾਰ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਪਰਿਵਾਰ ਤੇ ਕਮੇਟੀ ਜੀ ਸਹਿਮਤੀ ਸੰਘਰਸ਼ ਨੂੰ ਲੈ ਕੇ ਅਗਲਾ ਫੈਸਲਾ ਕੀਤਾ ਜਾਵੇਗਾ। ਝੋਟਾ ਦੇ ਅੰਤਿਮ ਸਸਕਾਰ ਤੇ ਸੰਘਰਸ਼ ਦੀ ਅਗਲੀ ਦਿਸ਼ਾ ਬਾਰੇ ਫ਼ੈਸਲਾ ਪਰਿਵਾਰ ਤੇ ਸੰਘਰਸ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਦੀ ਉਮੀਦ ਹੈ।
ਦੂਜੇ ਪਾਸੇ, ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵੀ ਝੋਟੇ ਦੇ ਪਰਿਵਾਰ ਨਾਲ ਸੰਪਰਕ ਕਰ ਰਹੇ ਹੈ। ਅੱਜ ਜੇਕਰ ਪ੍ਰਸ਼ਾਸਨਿਕ ਕਮੇਟੀ ਨਾਲ ਮੀਟਿੰਗ ਹੁੰਦੀ ਹੈ ਤਾਂ ਮੰਨਿਆ ਜਾ ਰਿਹਾ ਹੈ ਕਿ ਹੋਰਨਾਂ ਮੰਗਾਂ ਦੇ ਨਾਲ-ਨਾਲ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵੀ ਚੁੱਕੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਝੋਟਾ ਨੂੰ ਸਿੱਖ ਕੌਮ ਦਾ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਤਸਵੀਰ ਅੰਮ੍ਰਿਤਸਰ ਦੇ ਅਜਾਇਬ ਘਰ ‘ਚ ਲਗਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।
ਪਰਿਵਾਰ ਤੇ ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਝੋਟਾ ਨੂੰ ਪੰਜਾਬ ਸਰਕਾਰ ਵੱਲੋਂ ਵੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਦੂਜੇ ਪਾਸੇ, ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸੰਘਰਸ਼ ਕਮੇਟੀ ਦੀਆਂ 14 ‘ਚੋਂ 11 ਮੰਗਾਂ ਮੰਨ ਲਈਆਂ ਗਈਆਂ ਹਨ।
‘ਇਨਸਾਫ਼ ਦੀ ਲੜਾਈ ਨਸ਼ਿਆਂ ਵਿਰੁੱਧ ਸਾਂਝਾ ਸੰਘਰਸ਼ ਬਣੇ’
ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਮੰਗ ਕੀਤੀ ਹੈ ਕਿ ਪੰਜਾਬ ‘ਚ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਤੇ ਨੌਜਵਾਨਾਂ ਦੀਆਂ ਮੌਤਾਂ ਲਈ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਝੋਟਾ ਦੇ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਪੰਜਾਬ ‘ਚ ਵੱਧ ਰਹੇ ਨਸ਼ਿਆਂ ਵਿਰੁੱਧ ਇੱਕ ਸਾਂਝੀ ਲੜਾਈ ਬਣਾਉਣ ਦੀ ਲੋੜ ਹੈ, ਤਾਂ ਜੋ ਹੋਰ ਪਰਿਵਾਰਾਂ ਨੂੰ ਉੱਜੜਨ ਤੋਂ ਬਚਾਇਆ ਜਾ ਸਕੇ।
ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ
ਮਨਪ੍ਰੀਤ ਕੌਰ ਤੇ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵੱਖ-ਵੱਖ ਜਥੇਬੰਦੀਆਂ ਨੂੰ ਇੱਕ ਸਾਂਝੇ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਝੋਟੇ ਨੇ ਨਸ਼ਿਆਂ ਵਿਰੁੱਧ ਜੋ ਲੜਾਈ ਸ਼ੁਰੂ ਕੀਤੀ ਸੀ, ਉਸ ਨੂੰ ਅੱਗੇ ਵਧਾਉਣਾਅਤੇ ਹੋਰ ਪਰਿਵਾਰਾਂ ਨੂੰ ਉੱਜੜਨ ਤੋਂ ਬਚਾਉਣ ਲਈ ਸੰਘਰਸ਼ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸੁਖਬੀਰ ਬਾਦਲ ਨੇ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਤਵਾਰ ਦੇਰ ਸ਼ਾਮ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਸਥਿਤ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਸੁਖਬੀਰ ਬਾਦਲ ਨੇ ਝੋਟਾ ਦੇ ਮਾਤਾ-ਪਿਤਾ, ਪਤਨੀ ਅਤੇ ਦੋ ਛੋਟੇ ਬੱਚਿਆਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਿਵਾਰ ਡੂੰਘੇ ਦੁੱਖ ਦੇ ਬਾਵਜੂਦ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ।
ਉਨ੍ਹਾਂ ਪਰਿਵਾਰ ਅਤੇ ਐਕਸ਼ਨ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਉਹ ਨਿੱਜੀ ਤੌਰ ‘ਤੇ ਵੀ ਇਨਸਾਫ਼ ਦੀ ਇਸ ਲੜਾਈ’ਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਵਿੰਦਰ ਸਿੰਘ ਝੋਟਾ ਵੱਲੋਂ ਕੀਤੇ ਗਏ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
