AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਾਈ ਅੱਗ

ਘਟਨਾ ਤੋਂ ਬਾਅਦ ਬੀਤੇ ਦਿਨ ਮਾਨਸਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ ਸੀ ਤੇ ਅੱਜ ਵੀ ਸ਼ਹਿਰ 'ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਮਾਜਿਕ ਕਾਰਕੁਨਾਂ, ਝੋਟਾ ਦੇ ਪਰਿਵਾਰ ਤੇ ਆਮ ਲੋਕਾਂ ਵੱਲੋਂ ਭਲਕੇ ਪੰਜਾਬ ਬੰਦ ਦੀ ਕਾਲ ਵੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪਰਿਵਾਰ ਦੇ ਹੱਕ 'ਚ ਸਾਹਮਣੇ ਆ ਰਹੀਆਂ ਹਨ।

ਝੋਟਾ ਕਤਲਕਾਂਡ: ਮਾਨਸਾ 'ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਾਈ ਅੱਗ
bhupinder-singh-mansa
| Updated On: 14 Oct 2026 13:29 PM IST
Share

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜਰ ਚਲਾਇਆ ਗਿਆ ਹੈ। ਨਾਲ ਹੀ ਝੋਟਾ ਦੇ ਸਮਰਥਕਾਂ ਵੱਲੋਂ ਉਸਦੀ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਉੱਧਰ, ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਝੋਟਾ ਦੇ ਕਤਲ ਤੋਂ ਭੜਕੇ ਸਿੱਖ ਸੰਗਠਨਾਂ ਨੇ ਅੱਜ ਮਾਨਸਾ ਵਿੱਚ ਬਾਜ਼ਾਰ ਬੰਦ ਕਰਵਾ ਦਿੱਤੇ।

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (DGP) ਤੋਂ ਰਿਪੋਰਟ ਮੰਗੀ ਹੈ। ਮਾਨਸਾ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਚੰਨੀ, ਅਕਾਲੀ ਦਲ ਦੇ ਨੇਤਾ ਮਨਪ੍ਰੀਤ ਇਆਲੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਦਿੱਤਾ।

ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਲੋਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਰਿਵਾਰ ਵੱਲੋਂ ਸੀਬੀਆਈ ਜਾਂਚ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ ਹਨ। ਦੂਜੇ ਪਾਸੇ, ਸੂਤਰਾਂ ਦੇ ਹਵਾਲੇ ਤੋਂ ਇਸ ਮਾਮਲੇ ‘ਚ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਮੈਡੀਕਲ ਸਟੋਰ ਮਾਲਕ ਦੇ ਇੱਕ ਸਾਥੀ ਨੂੰ ਬੀਤੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਘਟਨਾ ਤੋਂ ਬਾਅਦ ਬੀਤੇ ਦਿਨ ਮਾਨਸਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ ਸੀ ਤੇ ਅੱਜ ਵੀ ਸ਼ਹਿਰ ‘ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਮਾਜਿਕ ਕਾਰਕੁਨਾਂ, ਝੋਟਾ ਦੇ ਪਰਿਵਾਰ ਤੇ ਆਮ ਲੋਕਾਂ ਵੱਲੋਂ ਭਲਕੇ ਪੰਜਾਬ ਬੰਦ ਦੀ ਕਾਲ ਵੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪਰਿਵਾਰ ਦੇ ਹੱਕ ‘ਚ ਸਾਹਮਣੇ ਆ ਰਹੀਆਂ ਹਨ। ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਬੀਤੇ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਮਾਨਸਾ ਪਹੁੰਚ ਕੇ ਪਰਿਵਾਰ ਨੂੰ ਮਿਲੇ ਸਨ।

ਮੈਡੀਕਲ ਸਟੋਰ ਮਾਲਕ ਦੇ ਘਰ ਤੇ ਚੱਲਿਆ ਬੁਲਡੋਜ਼ਰ

ਇਸ ਦੌਰਾਨ ਮਾਨਸਾ ਪ੍ਰਸ਼ਾਸਨ ਵੱਲੋਂ ਝੋਟਾ ਦੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸਰਕਾਰ ਦੀ ਮੁਹਿੰਮ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।

ਕਈ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ

ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਤੇਜ਼ ਹੋ ਗਈ ਹੈ। ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਕੁਝ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਮਾਨਸਾ ਜਾਣ ਤੋਂ ਰੋਕਿਆ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਪੁਲਿਸ ਵੱਲੋਂ ਮਾਨਸਾ ਜਾਣ ਤੋਂ ਰੋਕ ਕੇ ਹਿਰਾਸਤ ‘ਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਵੀ ਵਾਰਿਸ ਪੰਜਾਬ ਦੇ ਦੇ ਕੁਝ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕੀਤੇ ਜਾਣ ਦੀਆਂ ਖ਼ਬਰਾਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ‘ਚ ਸ਼ਾਮਲ ਹੋਣਾ ਚਾਹੁੰਦੇ ਸਨ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ‘ਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਤੇ ਸਮਾਜਿਕ ਕਾਰਕੁਨ ਇਨਸਾਫ਼ ਦੀ ਮੰਗ ਤੇ ਅੜੇ ਹੋਏ ਹਨ, ਜਦਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਨਾਲ ਜੁੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

Follow Us
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...