AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ, ਪੰਧੇਰ ਦੀ ਵਿਸ਼ੇਸ਼ ਅਪੀਲ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਕਾਰਨ ਪੰਜਾਬ 'ਚ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਹੁਣ ਇਹ ਸਮੱਸਿਆ ਘਰ-ਘਰ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਪਹਿਲਾ ਜਾਂ ਆਖ਼ਰੀ ਮਾਮਲਾ ਨਹੀਂ ਹੈ।

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ, ਪੰਧੇਰ ਦੀ ਵਿਸ਼ੇਸ਼ ਅਪੀਲ
lalit-sharma
| Updated On: 15 Oct 2026 07:42 AM IST
Share

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ‘ਚ ਨਸ਼ਿਆਂ ਦੇ ਪ੍ਰਕੋਪ, ਨਸ਼ਾ ਮਾਫ਼ੀਆ ਦੇ ਵਧ ਰਹੇ ਹੌਸਲਿਆਂ ਤੇ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਪਰਮਿੰਦਰ ਸਿੰਘ ਝੋਟਾ ਕਤਲ ਇਨਸਾਫ਼ ਕਮੇਟੀ ਤੇ ਕਿਸਾਨ-ਮਜ਼ਦੂਰ ਮੋਰਚੇ ਸਮੇਤ ਵੱਖ-ਵੱਖ ਸਮਾਜਿਕ, ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।

“ਆਵਾਜ਼ ਨਾ ਚੁੱਕੀ ਤਾਂ ਆਉਣ ਵਾਲੇ ਸਮੇਂ ‘ਚ ਹਾਲਾਤ ਹੋਰ ਵੀ ਹੋ ਸਕਦੇ ਗੰਭੀਰ”

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਕਾਰਨ ਪੰਜਾਬ ‘ਚ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਹੁਣ ਇਹ ਸਮੱਸਿਆ ਘਰ-ਘਰ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਪਹਿਲਾ ਜਾਂ ਆਖ਼ਰੀ ਮਾਮਲਾ ਨਹੀਂ ਹੈ। ਜੇਕਰ ਅੱਜ ਸਮਾਜ ਨੇ ਇਕਜੁੱਟ ਹੋ ਕੇ ਇਸ ਬੇਇਨਸਾਫ਼ੀ ਤੇ ਮਾਫ਼ੀਆ ਵਿਰੁੱਧ ਆਵਾਜ਼ ਨਾ ਉਠਾਈ ਤਾਂ ਆਉਣ ਵਾਲੇ ਸਮੇਂ ‘ਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਤੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ।

ਪੰਜਾਬ ਦੀ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ

ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਦਿਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੰਦ ਕਿਸੇ ਨਾਲ ਜ਼ਬਰਦਸਤੀ ਜਾਂ ਧੱਕੇਸ਼ਾਹੀ ਕਰਕੇ ਨਹੀਂ, ਸਗੋਂ ਸ਼ਾਂਤਮਈ ਢੰਗ ਨਾਲ ਤੇ ਲੋਕਾਂ ਦੀ ਆਪਣੀ ਇੱਛਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਟਰਾਂਸਪੋਰਟਰਾਂ, ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਸਕੂਲ-ਕਾਲਜ ਪ੍ਰਬੰਧਕਾਂ, ਕਿਸਾਨਾਂ, ਮਜ਼ਦੂਰਾਂ ਤੇ ਦੁੱਧ ਵਿਕਰੇਤਾਵਾਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਨੂੰ ਸੂਬੇ ਦੇ ਬਿਹਤਰ ਭਵਿੱਖ ਤੇ ਨੌਜਵਾਨਾਂ ਦੀ ਸੁਰੱਖਿਆ ਲਈ ਇਸ ਬੰਦ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਕਿਸਾਨ ਆਗੂ ਨੇ ਅੰਦੋਲਨਕਾਰੀਆਂ ਤੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਜਾਂ ਭੜਕਾਹਟ ‘ਚ ਨਾ ਆਉਣ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਕੁਝ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਲਈ ਸਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਤੇ ਅਨੁਸ਼ਾਸਨ ‘ਚ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਬਰਕਰਾਰ ਰਹੇ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...