AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਬੰਦ ਦੀ ਕਾਲ ਕਾਰਨ ਬਦਲੀ ਪੇਸ਼ੀ ਦੀ ਤਰੀਕ, ਹੁਣ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ AAP ਆਗੂ ਤਲਬ

ਪੇਸ਼ੀ ਦੀ ਤਰੀਕ 'ਚ ਇਹ ਤਬਦੀਲੀ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕੀਤੀ ਗਈ ਹੈ। ਝੋਟਾ ਦੇ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਪੰਜਾਬ ਬੰਦ ਦੀ ਕਾਲ ਕਾਰਨ ਬਦਲੀ ਪੇਸ਼ੀ ਦੀ ਤਰੀਕ, ਹੁਣ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ AAP ਆਗੂ ਤਲਬ
lalit-sharma
| Updated On: 14 Oct 2026 14:21 PM IST
Share

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਤੇ ਆਗੂਆਂ ਦੀ ਪੇਸ਼ੀ ਦੀ ਤਰੀਕ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਸਬੰਧਤ ਵਿਧਾਇਕਾਂ ਤੇ ਆਗੂਆਂ ਨੂੰ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਾ ਪਵੇਗਾ। ਇਸ ਸਬੰਧੀ ਨਵੇਂ ਪੱਤਰ ਵੀ ਜਾਰੀ ਕੀਤੇ ਗਏ ਹਨ।

ਪੇਸ਼ੀ ਦੀ ਤਰੀਕ ‘ਚ ਇਹ ਤਬਦੀਲੀ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ‘ਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕੀਤੀ ਗਈ ਹੈ। ਝੋਟਾ ਦੇ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

13 ਵਿਧਾਇਕਾਂ ਸਮੇਤ 15 ਆਗੂਆਂ ਨੂੰ ਕੀਤਾ ਗਿਆ ਸੀ ਤਲਬ

ਇਹ ਮਾਮਲਾ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇਣ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਲੁਧਿਆਣਾ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੁਝ ਟਿੱਪਣੀਆਂ ਕੀਤੀਆਂ ਗਈਆਂ ਸਨ।

ਇਸ ਦੌਰਾਨ ਪੈਦਾ ਹੋਏ ਵਿਵਾਦ ਤੋਂ ਬਾਅਦ ਜਥੇਦਾਰ ਦੇ ਨਿਰਦੇਸ਼ਾਂ ਤੇ ਆਪ ਨਾਲ ਸਬੰਧਤ 13 ਵਿਧਾਇਕਾਂ ਸਮੇਤ ਕੁੱਲ 15 ਆਗੂਆਂ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਆਗੂਆਂ ਨੂੰ ਪਹਿਲਾਂ 15 ਅਕਤੂਬਰ ਨੂੰ ਸਕੱਤਰੇਤ ਵਿਖੇ ਨਿੱਜੀ ਤੌਰ ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਨਵੇਂ ਹੁਕਮਾਂ ਮੁਤਾਬਕ ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣਾ ਪਵੇਗਾ।

ਕੀ ਹੈ ਮਾਮਲਾ?

ਬੀਤੀ ਦਿਨੀਂ ਦਿੱਲੀ ‘ਚ ਹੋਏ ਪ੍ਰਦਰਸ਼ਨ ਦੌਰਾਨ ਕੁਝ ਪ੍ਰਦਰਸ਼ਨਕਾਰੀ ਗੁਰਦੁਆਰਾ ਬੰਗਲਾ ਸਾਹਿਬ ‘ਚ ਦਾਖਲ ਹੋ ਗਏ ਸਨ। ਇਸ ਤੋਂ ਬਾਅਦ ਦਿੱਲੀ ਪੁਲਿਸ ਵੀ ਗੁਰਦੁਆਰੇ ਸਾਹਿਬ ਦੇ ਗਲਿਆਰੇ ‘ਚ ਦਾਖਲ ਹੋ ਗਈ ਸੀ। ਪੁਲਿਸ ਦੇ ਗੁਰਦੁਆਰਾ ਸਾਹਿਬ ‘ਚ ਦਾਖ਼ਲ ਹੋਣ ਦਾ ਕਈ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ ‘ਚ ‘ਆਪ’ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ ਸੀ ਤੇ ਦਿੱਲੀ ਪੁਲਿਸ ਨਾਲ ਸਬੰਧਤ ਘਟਨਾ ਦਾ ਵਿਰੋਧ ਕਰਦੇ ਹੋਏ, ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ ਸੀ। ਇਸ ਦੌਰਾਨ ਵਿਧਾਇਕ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਾਖ਼ਲ ਹੋਣ ਨਹੀਂ ਦਿੱਤਾ ਗਿਆ। ਗਿਆਸਪੁਰਾ ਨੇ ਇਲਜ਼ਾਮ ਲਗਾਇਆ ਕਿ ਰਾਖਵੀਂ ਜਾਤੀ ਦਾ ਹੋਣ ਕਾਰਨ ਉਨ੍ਹਾਂ ਨਾਲ ਵਿਤਕਰਾ ਕੀਤਾ ਗਿਆ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਿਆ ਗਿਆ ਸੀ।

ਇਹ ਵੀ ਪੜ੍ਹੋ: ਗੁਰੂਘਰਾਂ ਚ ਸਿਆਸੀ ਸਰਗਰਮੀਆਂ ਤੇ ਇਤਰਾਜ਼, ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਆਪਣਾ ਰੁਖ਼

Follow Us
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...