ਝੋਟਾ ਕਤਲਕਾਂਡ: ਮੁਲਜ਼ਮ ‘ਤੇ ਪੁਲਿਸ ਦਾ ਸ਼ਿਕੰਜਾ, ਘਰ ਤੇ ਦੁਕਾਨ ‘ਤੇ ਬੁਲਡੋਜ਼ਰ ਐਕਸ਼ਨ… ਸਰਕਾਰ ਦਾ ਸਖ਼ਤ ਕਾਰਵਾਈ ਦਾ ਦਾਅਵਾ
'ਆਪ' ਦਾ ਕਹਿਣਾ ਹੈ ਕਿ ਪੁਲਿਸ ਨੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਜਾਇਦਾਦ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਉਸ ਦੇ ਘਰ ਤੇ ਦੁਕਾਨ ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਇਸ ਕਾਰਵਾਈ ਨੂੰ ਨਸ਼ਿਆਂ ਨਾਲ ਜੁੜੇ ਗੈਰ-ਕਾਨੂੰਨੀ ਕਾਰੋਬਾਰ ਤੇ ਅਪਰਾਧਾਂ ਖ਼ਿਲਾਫ਼ ਸਰਕਾਰ ਦੀ ਸਖ਼ਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਪਹਿਲਾਂ ਮੁੱਖ ਮੁਲਜ਼ਮ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਤੇ ਫਿਰ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕਰ ਲਿਆ।
Mann Government Demonstrates Zero Tolerance for Drugs and Crime: Swift Action Within 24 Hours in Parvinder Jhota Murder Case
🔸 Punjab Police arrested an associate of the accused shortly after the incident. 🔸 Main accused Ashwani arrested within 24 hours from Salasar, Rajasthan. 🔸 High-level meeting called: CM Bhagwant Mann called a high-level meeting of all DCs and SSPs. 🔸 Bulldozer action against the accuseds property, including his house and shop. — AAP Punjab (@AAPPunjab) October 14, 2026
ਮੁਲਜ਼ਮ ਦੇ ਘਰ ਤੇ ਦੁਕਾਨ ‘ਤੇ ਬੁਲਡੋਜ਼ਰ ਕਾਰਵਾਈ
‘ਆਪ’ ਦਾ ਕਹਿਣਾ ਹੈ ਕਿ ਪੁਲਿਸ ਨੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਜਾਇਦਾਦ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਉਸ ਦੇ ਘਰ ਤੇ ਦੁਕਾਨ ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਇਸ ਕਾਰਵਾਈ ਨੂੰ ਨਸ਼ਿਆਂ ਨਾਲ ਜੁੜੇ ਗੈਰ-ਕਾਨੂੰਨੀ ਕਾਰੋਬਾਰ ਤੇ ਅਪਰਾਧਾਂ ਖ਼ਿਲਾਫ਼ ਸਰਕਾਰ ਦੀ ਸਖ਼ਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ‘ਤੇ ਮਾਨ ਸਰਕਾਰ ਵੱਲੋਂ ਵੱਡੇ ਐਕਸ਼ਨ https://t.co/GbP0dPPPDi
— AAP Punjab (@AAPPunjab) October 14, 2026ਇਹ ਵੀ ਪੜ੍ਹੋ
‘ਆਪ’ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਤੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DCs) ਤੇ ਸੀਨੀਅਰ ਪੁਲਿਸ ਅਧਿਕਾਰੀਆਂ (SSPs) ਦੀ ਉੱਚ ਪੱਧਰੀ ਮੀਟਿੰਗ ਸੱਦੀ ਗਈ।
ਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਸਖ਼ਤੀ ਦਾ ਸੰਦੇਸ਼
‘ਆਪ’ ਵੱਲੋਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਕੀਤੀ ਗਈ ਤੇਜ਼ ਕਾਰਵਾਈ ਨੂੰ ਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਸਖ਼ਤ ਰੁਖ਼ ਦੇ ਸੰਕੇਤ ਵਜੋਂ ਦਰਸਾਇਆ ਜਾ ਰਿਹਾ ਹੈ। ਪਰਵਿੰਦਰ ਝੋਟਾ ਕਤਲ ਮਾਮਲੇ ਚ ਮਾਨ ਸਰਕਾਰ ਦਾ ਕਹਿਣਾ ਹੈਕਿ24 ਘੰਟਿਆਂ ਅੰਦਰ ਕਾਰਵਾਈ ਕੀਤੀ ਗਈ ਤੇਨਸ਼ਿਆਂ ਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ।
ਲੋਕਾਂ ‘ਚ ਰੋਸ, ਕੱਲ੍ਹ ਪੰਜਾਬ ਬੰਦ ਦੀ ਕਾਲ
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਪਰਵਿੰਦਰ ਝੋਟਾ ਦਾ ਕਤਲ ਹੋਣ ਤੋਂ ਬਾਅਦ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ ਹੈ। ਮਾਨਸਾ ‘ਚ ਸਿਆਸੀ ਲੀਡਰਾਂ, ਸਮਾਜਿਕ ਕਾਰਕੁਨਾਂ ਤੇ ਆਮ ਲੋਕਾਂ ‘ਚ ਰੋਸ ਦੇਖਿਆ ਜਾ ਰਿਹਾ ਹੈ। ਮਾਨਸਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਤੇ ਕੱਲ੍ਹ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ।
