AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਵਿੰਦਰ ਝੋਟਾ ਦਾ PGI ਚੰਡੀਗੜ੍ਹ ‘ਚ ਅੱਜ ਹੋਵੇਗਾ ਪੋਸਟਮਾਰਟਮ, ਦੇਰ ਰਾਤ ਮਾਨਸਾ ਤੋਂ ਰਵਾਨਾ ਹੋਈ ਦੇਹ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ (6 ਨਵੰਬਰ) ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚੋਂ ਵੀਰਵਾਰ ਦੇਰ ਰਾਤ ਕਰੀਬ 12 ਵਜੇ ਉਨ੍ਹਾਂ ਦੇ ਪਾਰਥਿਵ ਸਰੀਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ।

ਪਰਵਿੰਦਰ ਝੋਟਾ ਦਾ PGI ਚੰਡੀਗੜ੍ਹ 'ਚ ਅੱਜ ਹੋਵੇਗਾ ਪੋਸਟਮਾਰਟਮ, ਦੇਰ ਰਾਤ ਮਾਨਸਾ ਤੋਂ ਰਵਾਨਾ ਹੋਈ ਦੇਹ
bhupinder-singh-mansa
| Updated On: 06 Nov 2026 08:55 AM IST
Share

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ (6 ਨਵੰਬਰ) ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚੋਂ ਵੀਰਵਾਰ ਦੇਰ ਰਾਤ ਕਰੀਬ 12 ਵਜੇ ਉਨ੍ਹਾਂ ਦੇ ਪਾਰਥਿਵ ਸਰੀਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ।

ਮੋਰਚਰੀ ਵਿੱਚੋਂ ਦੇਹ ਬਾਹਰ ਕੱਢਣ ਮੌਕੇ ਹਾਜ਼ਰ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਰਧਾ ਸਹਿਤ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਉਪਰੰਤ ਪਾਰਥਿਵ ਸਰੀਰ ਨੂੰ ਆਧੁਨਿਕ ਸਹੂਲਤਾਂ, ਆਈ.ਸੀ.ਯੂ., ਵੈਂਟੀਲੇਟਰ ਅਤੇ ਡੀਪ ਫ੍ਰੀਜ਼ਰ ਨਾਲ ਲੈਸ ਵਿਸ਼ੇਸ਼ ਐਂਬੂਲੈਂਸ ਵਿੱਚ ਸਨਮਾਨਪੂਰਵਕ ਰੱਖ ਕੇ ਚੰਡੀਗੜ੍ਹ ਪੀ.ਜੀ.ਆਈ. ਭੇਜਿਆ ਗਿਆ।

ਸਰਕਾਰ ਅਤੇ ਇਨਸਾਫ਼ ਕਮੇਟੀ ਦਰਮਿਆਨ ਬਣੀ ਸਹਿਮਤੀ

ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਕਮੇਟੀ ਦੇ ਆਗੂਆਂ ਦੀ ਪ੍ਰਸ਼ਾਸਨ ਤੇ ਸਰਕਾਰ ਨਾਲ ਲੰਮੀ ਗੱਲਬਾਤ ਤੋਂ ਬਾਅਦ ਆਪਸੀ ਸਮਝੌਤਾ ਸਿਰੇ ਚੜ੍ਹਿਆ। ਪ੍ਰਸ਼ਾਸਨਿਕ ਵਫ਼ਦ ਵੱਲੋਂ ਝੋਟਾ ਦੀ ਧਰਮ ਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਮੁਆਵਜ਼ੇ ਵਜੋਂ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਪੋਸਟਮਾਰਟਮ ‘ਚ ਦੇਰੀ ਬਣ ਸਕਦੀ ਸੀ ਵੱਡੀ ਅੜਚਣ

ਇਸ ਵਿਵਾਦ ਅਤੇ ਚਰਚਾਵਾਂ ਦੇ ਉਲਟ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਕਤਲ ਕੇਸ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਇੱਕ ਬਹੁਤ ਹੀ ਅਹਿਮ ਕਾਨੂੰਨੀ ਪਹਿਲੂ ਸ਼ਾਮਲ ਸੀ। ਪੋਸਟਮਾਰਟਮ ਪ੍ਰਕਿਰਿਆ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਕਾਰਨ ਮੈਡੀਕਲ ਸਬੂਤ ਕਮਜ਼ੋਰ ਪੈਣ ਦਾ ਖ਼ਤਰਾ ਬਣ ਰਿਹਾ ਸੀ, ਜਿਸ ਨਾਲ ਅਦਾਲਤ ਵਿੱਚ ਦੋਸ਼ੀਆਂ ਵਿਰੁੱਧ ਪੁਖ਼ਤਾ ਕੇਸ ਪੇਸ਼ ਕਰਨਾ ਔਖਾ ਹੋ ਸਕਦਾ ਸੀ। ਇਸੇ ਕਾਨੂੰਨੀ ਅੜਚਣ ਨੂੰ ਦੂਰ ਕਰਨ ਅਤੇ ਨਿਆਂਇਕ ਕਾਰਵਾਈ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਸਮੇਂ ਸਿਰ ਪੋਸਟਮਾਰਟਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ।

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...