AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਵਿੰਦਰ ਝੋਟਾ ਕਤਲ ਕਾਂਡ: CBI ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ, ਅਦਾਲਤ ਨੇ ਮੁਲਜ਼ਮ ਕੈਮਿਸਟ ਤੇ ਪਤਨੀ ਸਮੇਤ 4 ਨੂੰ ਭੇਜਿਆ ਜੇਲ੍ਹ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਵਿਧਾਨ ਸਭਾ ਸਪੀਕਰ ਅਤੇ ਸਮੂਹ ਵਿਧਾਇਕਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪਰਵਿੰਦਰ ਝੋਟਾ ਕਤਲ ਕਾਂਡ: CBI ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ, ਅਦਾਲਤ ਨੇ ਮੁਲਜ਼ਮ ਕੈਮਿਸਟ ਤੇ ਪਤਨੀ ਸਮੇਤ 4 ਨੂੰ ਭੇਜਿਆ ਜੇਲ੍ਹ
tv9-punjabi
| Updated On: 22 Oct 2026 17:27 PM IST
Share

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼ਰਧਾਂਜਲੀ ਭੇਟ ਕੀਤੀ ਗਈ। ਵਿਧਾਨ ਸਭਾ ਸਪੀਕਰ ਅਤੇ ਸਮੂਹ ਵਿਧਾਇਕਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਤਫ਼ਤੀਸ਼ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੀਬੀਆਈ ਅਧਿਕਾਰੀਆਂ ਨੇ ਮਾਨਸਾ ਦੇ ਰੈਸਟ ਹਾਊਸ ਵਿਖੇ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਨਾਲ ਕਰੀਬ ਇੱਕ ਘੰਟਾ ਲੰਮੀ ਪੁੱਛਗਿੱਛ ਕੀਤੀ ਅਤੇ ਅਹਿਮ ਜਾਣਕਾਰੀਆਂ ਇਕੱਤਰ ਕੀਤੀਆਂ। ਪੀੜਤ ਪਰਿਵਾਰ ਦੀ ਕੇਂਦਰੀ ਏਜੰਸੀ ਨਾਲ ਇਹ ਦੂਜੀ ਮੁਲਾਕਾਤ ਸੀ।

ਇਸ ਦੇ ਨਾਲ ਹੀ ਸੀਬੀਆਈ ਟੀਮਾਂ ਵੱਲੋਂ ਮਾਮਲੇ ਦੇ ਮੁਲਜ਼ਮਾਂ ਦੇ ਟਿਕਾਣਿਆਂ ਦੀ ਵੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਸਾਢੇ 5 ਘੰਟੇ ਦੀ ਲੰਮੀ ਪੜਤਾਲ ਅਤੇ ਤਲਾਸ਼ੀ ਮਗਰੋਂ ਸੀਬੀਆਈ ਦੀ ਇੱਕ ਟੀਮ ਮੁਲਜ਼ਮ ਵਿਪਿਨ ਕੁਮਾਰ ਦੇ ਘਰੋਂ ਰਵਾਨਾ ਹੋਈ, ਜਦਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ‘ਤੇ ਕੇਂਦਰੀ ਏਜੰਸੀ ਦੀ ਟੀਮ ਵੱਲੋਂ ਜਾਂਚ ਮੁਹਿੰਮ ਜਾਰੀ ਰੱਖੀ ਗਈ।

ਕਤਲ ਦੇ 10 ਦਿਨ ਬਾਅਦ ਨਹੀਂ ਹੋਇਆ ਪੋਸਟਮਾਰਟਮ ਤੇ ਸਸਕਾਰ

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਅੱਜ 10 ਦਿਨ ਪੂਰੇ ਹੋ ਚੁੱਕੇ ਹਨ, ਪਰ ਹਾਲੇ ਤੱਕ ਨਾ ਤਾਂ ਉਨ੍ਹਾਂ ਦੀ ਦੇਹ ਦਾ ਪੋਸਟਮਾਰਟਮ ਹੋ ਸਕਿਆ ਹੈ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਗਿਆ ਹੈ। ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ। ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਆਪਣੀਆਂ 10 ਪ੍ਰਮੁੱਖ ਮੰਗਾਂ ‘ਤੇ ਡਟੇ ਹੋਏ ਹਨ। ਉਨ੍ਹਾਂ ਦੀ ਮੁੱਖ ਮੰਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਸਮੇਤ ਹੋਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹੈ, ਜਿਸ ਕਾਰਨ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਮੇਟੀ ਵਿਚਾਲੇ ਜਮੂਦ ਬਣਿਆ ਹੋਇਆ ਹੈ।

ਮੁਲਜ਼ਮ ਕੈਮਿਸਟ ਅਤੇ ਉਸ ਦੀ ਪਤਨੀ ਨੂੰ ਭੇਜਿਆ ਜੇਲ੍ਹ

ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਮਾਨਸਾ ਪੁਲਿਸ ਨੇ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਅਤੇ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਦੌਰਾਨ ਮਾਨਸਾ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਹੁਣ ਰਸਮੀ ਤੌਰ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਅਮਲ ਵਿੱਚ ਲਿਆਂਦੀ ਜਾਣੀ ਹੈ, ਇਸ ਲਈ ਸਥਾਨਕ ਪੁਲਿਸ ਨੂੰ ਫ਼ਿਲਹਾਲ ਇਨ੍ਹਾਂ ਮੁਲਜ਼ਮਾਂ ਦੀ ਹੋਰ ਹਿਰਾਸਤ ਜਾਂ ਪੁੱਛਗਿੱਛ ਦੀ ਲੋੜ ਨਹੀਂ ਹੈ।

ਪੁਲਿਸ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਮੁਲਜ਼ਮਾਂ ਵਿਪਨ ਕੁਮਾਰ ਅਤੇ ਲਾਡੀ ਕੁਮਾਰ ਨੂੰ ਵੀ ਅਦਾਲਤ ਵੱਲੋਂ 5 ਨਵੰਬਰ ਤੱਕ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...