AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਬੁੱਚੜਖ਼ਾਨੇ ਖ਼ਿਲਾਫ਼ ਭੜਕਿਆ ਸੰਤ ਸਮਾਜ, NH ‘ਤੇ ਲੇਟ ਕੀਤਾ ਚੱਕਾ ਜਾਮ; ਕੀਤੀ ਨਾਅਰੇਬਾਜ਼ੀ

ਪਠਾਨਕੋਟ ਦੇ ਅਖਵਾਣਾ ਇੰਡਸਟਰੀਅਲ ਗਰੋਥ ਸੈਂਟਰ ਵਿਖੇ ਸਥਿਤ ਇੱਕ ਬੁੱਚੜਖ਼ਾਨੇ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੰਗਲਵਾਰ, 15 ਸਤੰਬਰ ਨੂੰ ਸੰਤ ਸਮਾਜ ਅਤੇ ਹਿੰਦੂ ਜਥੇਬੰਦੀਆਂ ਨੇ ਵੱਡੇ ਪੱਧਰ 'ਤੇ ਮੋਰਚਾ ਖੋਲ੍ਹ ਦਿੱਤਾ ਹੈ। ਗੁੱਸੇ ਵਿੱਚ ਆਏ ਸੰਤਾਂ ਅਤੇ ਪ੍ਰਦਰਸ਼ਨਕਾਰੀਆਂ ਨੇ ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ 'ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।

ਪਠਾਨਕੋਟ 'ਚ ਬੁੱਚੜਖ਼ਾਨੇ ਖ਼ਿਲਾਫ਼ ਭੜਕਿਆ ਸੰਤ ਸਮਾਜ, NH 'ਤੇ ਲੇਟ ਕੀਤਾ ਚੱਕਾ ਜਾਮ; ਕੀਤੀ ਨਾਅਰੇਬਾਜ਼ੀ
mukesh-saini
| Updated On: 15 Sep 2026 17:00 PM IST
Share

ਪਠਾਨਕੋਟ ਦੇ ਅਖਵਾਣਾ ਇੰਡਸਟਰੀਅਲ ਗਰੋਥ ਸੈਂਟਰ ਵਿਖੇ ਸਥਿਤ ਇੱਕ ਬੁੱਚੜਖ਼ਾਨੇ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੰਗਲਵਾਰ, 15 ਸਤੰਬਰ ਨੂੰ ਸੰਤ ਸਮਾਜ ਅਤੇ ਹਿੰਦੂ ਜਥੇਬੰਦੀਆਂ ਨੇ ਵੱਡੇ ਪੱਧਰ ‘ਤੇ ਮੋਰਚਾ ਖੋਲ੍ਹ ਦਿੱਤਾ ਹੈ। ਗੁੱਸੇ ਵਿੱਚ ਆਏ ਸੰਤਾਂ ਅਤੇ ਪ੍ਰਦਰਸ਼ਨਕਾਰੀਆਂ ਨੇ ਪਠਾਨਕੋਟ-ਅੰਮ੍ਰਿਤਸਰ ਕੌਮੀ ਮਾਰਗ ‘ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਵੱਡੀ ਗਿਣਤੀ ਵਿੱਚ ਸਾਧੂ-ਸੰਤ ਅਤੇ ਆਗੂ ਸੜਕ ‘ਤੇ ਹੀ ਲੇਟ ਗਏ, ਜਿਸ ਕਾਰਨ ਕੌਮੀ ਮਾਰਗ ਦੇ ਦੋਵੇਂ ਪਾਸੇ ਲਗਭਗ ਇੱਕ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਵਿਰੋਧ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਦੀਆਂ ਰਾਮਲੀਲਾ ਕਮੇਟੀਆਂ, ਕੀਰਤਨ ਮੰਡਲੀਆਂ, ਮੰਦਰ ਕਮੇਟੀਆਂ, ਵਿਸ਼ਵ ਹਿੰਦੂ ਪ੍ਰੀਸ਼ਦ (VHP), ਬਜਰੰਗ ਦਲ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਦਾ ਸਾਫ਼ ਕਹਿਣਾ ਹੈ ਕਿ ਉਕਤ ਬੁੱਚੜਖ਼ਾਨੇ ਵਿੱਚ ਗਊ-ਹੱਤਿਆ ਕੀਤੀ ਜਾ ਰਹੀ ਹੈ, ਜਿਸ ਨੂੰ ਸਰਹੱਦੀ ਜ਼ਿਲ੍ਹੇ ਦੀ ਪਵਿੱਤਰ ਧਰਤੀ ‘ਤੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡੀਸੀ ਦਫ਼ਤਰ ਦੀਆਂ ਪੌੜੀਆਂ ‘ਤੇ ਲੇਟੇ ਸੰਤ

ਜਾਣਕਾਰੀ ਅਨੁਸਾਰ, ਨੈਸ਼ਨਲ ਹਾਈਵੇ ਜਾਮ ਕਰਨ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦਾ ਘਿਰਾਓ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਸੀ ਪੱਲਵੀ ਨੂੰ ਖ਼ੁਦ ਬਾਹਰ ਆ ਕੇ ਮੰਗ ਪੱਤਰ ਲੈਣ ਦੀ ਮੰਗ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਕਾਰਨ ਪੁਲਿਸ ਅਤੇ ਸੰਤਾਂ ਵਿਚਾਲੇ ਤਿੱਖੀ ਬਹਿਸ ਹੋ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੋਈ ਇੱਕ ਨੁਮਾਇੰਦਾ ਅੰਦਰ ਜਾ ਕੇ ਡੀਸੀ ਨੂੰ ਮੰਗ ਪੱਤਰ ਸੌਂਪ ਦੇਵੇ, ਪਰ ਸੰਤ ਸਮਾਜ ਇਸ ਗੱਲ ‘ਤੇ ਅੜ ਗਿਆ ਕਿ ਡੀਸੀ ਖ਼ੁਦ ਬਾਹਰ ਆਉਣ। ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਬਾਹਰ ਨਾ ਆਉਣ ‘ਤੇ ਨਾਰਾਜ਼ ਪ੍ਰਦਰਸ਼ਨਕਾਰੀ ਦਫ਼ਤਰ ਦੀਆਂ ਪੌੜੀਆਂ ‘ਤੇ ਹੀ ਲੇਟ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਨੈਸ਼ਨਲ ਹਾਈਵੇ ਵੱਲ ਵਧੇ ਪ੍ਰਦਰਸ਼ਨਕਾਰੀ

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਸਹਿ-ਮੰਤਰੀ ਐਡਵੋਕੇਟ ਰਮਨ ਠਾਕੁਰ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਕਨਵੀਨਰ ਵਿਸ਼ਾਲ ਚੌਹਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਮੁਖੀ ਕੋਲ ਗਊ ਰੱਖਿਆ ਲਈ ਸੰਤਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ, ਤਾਂ ਉਹ ਹੁਣ ਇੱਥੇ ਮੰਗ ਪੱਤਰ ਨਹੀਂ ਦੇਣਗੇ। ਇਸ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਸਮੂਹ ਪ੍ਰਦਰਸ਼ਨਕਾਰੀ ਡੀਸੀ ਦਫ਼ਤਰ ਤੋਂ ਮਾਰਚ ਕਰਦੇ ਹੋਏ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਹੁੰਚ ਗਏ ਅਤੇ ਸੜਕ ਦੇ ਵਿਚਕਾਰ ਲੇਟ ਕੇ ਆਵਾਜਾਈ ਠੱਪ ਕਰ ਦਿੱਤੀ।

ਸਖ਼ਤ ਚਿਤਾਵਨੀ: ਬੁੱਚੜਖ਼ਾਨੇ ਵੱਲ ਕੂਚ ਕਰਾਂਗੇ, ਗੱਡੀਆਂ ਨੂੰ ਅੱਗ ਲਾਵਾਂਗੇ

ਹਿੰਦੂ ਆਗੂਆਂ ਅਤੇ ਸਾਧੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਖਵਾਣਾ ਇੰਡਸਟਰੀਅਲ ਗਰੋਥ ਸੈਂਟਰ ਵਿਚਲਾ ਬੁੱਚੜਖ਼ਾਨਾ ਤੁਰੰਤ ਬੰਦ ਨਾ ਕਰਵਾਇਆ ਗਿਆ ਤਾਂ ਸਮੁੱਚਾ ਹਿੰਦੂ ਸਮਾਜ ਖ਼ੁਦ ਬੁੱਚੜਖ਼ਾਨੇ ਵੱਲ ਕੂਚ ਕਰੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਵਿੱਚ ਬੁੱਚੜਖ਼ਾਨੇ ਅੰਦਰ ਜਾਣ ਵਾਲੇ ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਜਾਵੇਗਾ ਅਤੇ ਗਊ-ਤਸਕਰੀ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪਠਾਨਕੋਟ ਪ੍ਰਸ਼ਾਸਨ ਅਤੇ ਪੁਲਿਸ ਦੀ ਹੋਵੇਗੀ।

ਕੰਮ ਅਜੇ ਸ਼ੁਰੂ ਨਹੀਂ ਹੋਇਆ: ਪਸ਼ੂ ਪਾਲਣ ਵਿਭਾਗ

ਦੂਜੇ ਪਾਸੇ, ਪਠਾਨਕੋਟ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਵਿਜੇ ਕੁਮਾਰ ਨੇ ਇਸ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਅਖਵਾਣਾ ਇੰਡਸਟਰੀਅਲ ਗਰੋਥ ਸੈਂਟਰ ਸਥਿਤ ਬੁੱਚੜਖ਼ਾਨੇ ਨੇ ਲਾਇਸੈਂਸ ਜ਼ਰੂਰ ਲਿਆ ਹੈ, ਪਰ ਉਸ ਦੀਆਂ ਕਈ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਮਾਂ ਅਜੇ ਬਾਕੀ ਹਨ। ਇਸ ਕਾਰਨ ਉੱਥੇ ਫ਼ਿਲਹਾਲ ਸਲਾਟਰਿੰਗ (ਕਤਲ ਕਰਨ) ਦਾ ਕੰਮ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜੇ ਤੱਕ ਉੱਥੇ ਨਾ ਕੋਈ ਪਸ਼ੂ ਲਿਆਂਦਾ ਗਿਆ ਹੈ ਅਤੇ ਨਾ ਹੀ ਕੱਟਿਆ ਗਿਆ ਹੈ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਲਗਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਵਿਭਾਗ ਦੀ ਟੀਮ ਮੌਕੇ ‘ਤੇ ਜਾ ਕੇ ਜਾਂਚ ਕਰੇਗੀ ਅਤੇ ਬੁੱਧਵਾਰ ਸਵੇਰੇ ਖ਼ੁਦ ਮੌਕੇ ਦਾ ਜਾਇਜ਼ਾ ਲੈ ਕੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...