ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਠਾਨਕੋਟ ਵਿੱਚ ਗੈਰ-ਕਾਨੂੰਨੀ ਥਾਵਾਂ ‘ਤੇ ਚੱਲਿਆ ਬੁਲਡੋਜ਼ਰ, ਨਾਇਬ ਤਹਿਸੀਲਦਾਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਹੋਈ ਕਾਰਵਾਈ

ਪਠਾਨਕੋਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਬਣੀਆਂ ਦੋ ਥਾਵਾਂ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ ਹੈ। ਇਹ ਕਾਰਵਾਈ ਨਾਇਬ ਤਹਿਸੀਲਦਾਰ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਕੀਤੀ ਗਈ। ਜ਼ਿਲ੍ਹਾ ਟਾਊਨ ਪਲੈਨਰ ਨੇ ਪਹਿਲਾਂ ਨੋਟਿਸ ਜਾਰੀ ਕੀਤੇ ਸਨ। ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਖਿਲਾਫ਼ ਐਫਆਈਆਰ ਦਰਜ ਕਰਨ ਲਈ ਪੁਲਿਸ ਨੂੰ ਪੱਤਰ ਲਿਖਿਆ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਲਾਟ ਖਰੀਦਣ ਤੋਂ ਪਹਿਲਾਂ ਜਾਂਚ ਕਰਨ।

ਪਠਾਨਕੋਟ ਵਿੱਚ ਗੈਰ-ਕਾਨੂੰਨੀ ਥਾਵਾਂ ‘ਤੇ ਚੱਲਿਆ ਬੁਲਡੋਜ਼ਰ, ਨਾਇਬ ਤਹਿਸੀਲਦਾਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਹੋਈ ਕਾਰਵਾਈ
Follow Us
mukesh-saini
| Updated On: 28 May 2025 21:03 PM

ਪਠਾਨਕੋਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਘੇਰੀਆਂ ਹੋਈਆਂ ਥਾਵਾਂ ‘ਤੇ ਬੁਲਡੋਜ਼ਰ ਚਲਾਏ ਗਿਆ ਹੈ। ਕਾਰਵਾਈ ਦੌਰਾਨ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਅਤੇ ਸਥਾਨਕ ਪੁਲਿਸ ਮੌਜੂਦ ਸੀ। ਜ਼ਿਲ੍ਹਾ ਟਾਊਨ ਪਲੈਨਰ ​​ਨੇ ਕਿਹਾ ਕਿ ਇਨ੍ਹਾਂ ਥਾਵਾਂ ਦੇ ਮਾਲਕ ਸਰਕਾਰੀ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ। ਪਹਿਲਾਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਤਹਿਤ ਨੋਟਿਸ ਜਾਰੀ ਕਰਕੇ ਉਸਾਰੀ ਦਾ ਕੰਮ ਰੋਕਿਆ ਗਿਆ।

ਗੈਰ-ਕਾਨੂੰਨੀ ਥਾਵਾਂ ਨੂੰ ਬੁਲਡੋਜ਼ਰ ਦੀ ਮਦਦ ਨਾਲ ਢਾਹਿਆ

ਜ਼ਿਲ੍ਹਾ ਟਾਊਨ ਪਲੈਨਰ ​​ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਾਲੀ ਟੀਮ ਨੇ ਫੱਤੋਚੱਕ ਅਤੇ ਮਨਵਾਲ ਮੰਗਵਾਲ ਮੋੜ-ਬਮਿਆਲ ਰੋਡ ‘ਤੇ ਬਣੀਆਂ ਦੋ ਗੈਰ-ਕਾਨੂੰਨੀ ਥਾਵਾਂ ਨੂੰ ਬੁਲਡੋਜ਼ਰ ਦੀ ਮਦਦ ਨਾਲ ਢਾਹ ਦਿੱਤਾ। ਨਵੇਂ ਕਾਨੂੰਨ ਮੁਤਾਬਕ, ਗੈਰ-ਕਾਨੂੰਨੀ ਕਲੋਨੀਆਂ ਵਿਕਸਤ ਕਰਨ ਵਾਲਿਆਂ ਨੂੰ 5 ਤੋਂ 10 ਸਾਲ ਦੀ ਕੈਦ ਹੋ ਸਕਦਾ ਹੈ ਅਤੇ 25 ਲੱਖ ਰੁਪਏ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਵਿਭਾਗ ਨੇ ਇਸ ਮਾਮਲੇ ਵਿੱਚ ਚਾਰ ਲੋਕਾਂ ਵਿਰੁੱਧ ਐਫਆਈਆਰ ਦਰਜ ਕਰਨ ਲਈ ਪੁਲਿਸ ਨੂੰ ਪੱਤਰ ਲਿਖਿਆ ਹੈ।

ਇਸ ਦੌਰਾਨ ਜ਼ਿਲ੍ਹਾ ਟਾਊਨ ਪਲੈਨਰ ​​ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਟ ਖਰੀਦਣ ਤੋਂ ਪਹਿਲਾਂ ਪੁੱਡਾ ਤੋਂ ਕਲੋਨੀ ਦੀ ਪ੍ਰਵਾਨਗੀ ਦੀ ਜਾਂਚ ਜ਼ਰੂਰ ਕਰਨ। ਇਸ ਨਾਲ ਉਨ੍ਹਾਂ ਦੇ ਪੈਸੇ ਅਤੇ ਜਾਇਦਾਦ ਦੇ ਨੁਕਸਾਨ ਨੂੰ ਰੋਕਿਆ ਜਾ ਸਕੇਗਾ। ਰੈਗੂਲੇਟਰੀ ਵਿੰਗ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਉਸਾਰੀਆਂ ਦਾ ਨਿਯਮਿਤ ਤੌਰ ‘ਤੇ ਨਿਰੀਖਣ ਕਰਦਾ ਹੈ ਅਤੇ ਲੋੜੀਂਦੀ ਕਾਰਵਾਈ ਕਰਦਾ ਹੈ। ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਪਠਾਨਕੋਟ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਸਰਕਾਰ ਦੀ ਇਹ ਕਾਰਵਾਈ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੀ ਹੈ। ਗੈਰ-ਕਾਨੂੰਨੀ ਢੰਗ ਨਾਲ ਘੇਰੀਆਂ ਹੋਈਆਂ ਥਾਵਾਂ ਤੋਂ ਇਲਾਵਾ ਸਰਕਾਰ ਨਸ਼ਾ ਤਸਕਰਾਂ ਦੇ ਘਰਾਂ ਨੂੰ ਜ਼ਮੀਨ ਦੋਜ਼ ਕਰ ਰਹੀ ਹੈ।

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...