ਪਠਾਨਕੋਟ ‘ਚ ਗਨ ਪੁਆਇੰਟ ‘ਤੇ ਡਰਾਈਵਰ ਤੋਂ ਲੁੱਟੀ ਕਾਰ, ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ
ਲੁੱਟੀ ਗਈ ਗੱਡੀ ਦਾ ਨੰਬਰ PB35AA-9902 ਹੈ, ਜੋ ਬਮਿਆਲ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਨਾਮ 'ਤੇ ਰਜਿਸਟਰਡ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਗੱਡੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਪੁਸ਼ਟੀ ਥਾਣਾ ਸੁਜਾਨਪੁਰ ਦੇ ਇੰਚਾਰਜ ਅਰੁਣ ਸ਼ਰਮਾ ਵੱਲੋਂ ਵੀ ਕੀਤੀ ਗਈ ਹੈ।
ਸੰਕੇਤਕ ਤਸਵੀਰ
ਪਠਾਨਕੋਟ ‘ਚ ਹਥਿਆਰਬੰਦ ਬਦਮਾਸ਼ਾਂ ਵੱਲੋਂ ਗਨ ਪੁਆਇੰਟ ‘ਤੇ ਡਰਾਈਵਰ ਤੋਂ ਗੱਡੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ‘ਤੇ ਸੁਜਾਨਪੁਰ ਨੇੜੇ ਡਾਊਨਟਾਊਨ ਇਲਾਕੇ ‘ਚ ਬੀਤੀ ਰਾਤ ਵਾਪਰੀ। ਮੁਲਜ਼ਮ ਚਿੱਟੇ ਰੰਗ ਦੀ ਮਹਿੰਦਰਾ XUV500 ਗੱਡੀ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਖੁਫੀਆ ਏਜੰਸੀਆਂ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਲੁੱਟੀ ਗਈ ਗੱਡੀ ਦਾ ਨੰਬਰ PB35AA-9902 ਹੈ, ਜੋ ਬਮਿਆਲ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਨਾਮ ‘ਤੇ ਰਜਿਸਟਰਡ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਗੱਡੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਪੁਸ਼ਟੀ ਥਾਣਾ ਸੁਜਾਨਪੁਰ ਦੇ ਇੰਚਾਰਜ ਅਰੁਣ ਸ਼ਰਮਾ ਵੱਲੋਂ ਵੀ ਕੀਤੀ ਗਈ ਹੈ।
ਹਾਈ ਅਲਰਟ ‘ਤੇ ਪੰਜਾਬ ਤੇ ਜੰਮੂ-ਕਸ਼ਮੀਰ ਪੁਲਿਸ
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੋਵਾਂ ਸੂਬਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਅੰਤਰਰਾਜੀ ਸਰਹੱਦਾਂ ਤੇ ਨੈਸ਼ਨਲ ਹਾਈਵੇਅ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਠਾਨਕੋਟ ਪੁਲਿਸ ਵੱਲੋਂ ਲੁੱਟੀ ਗਈ ਮਹਿੰਦਰਾ XUV500 ਦੀ ਭਾਲ ਕੀਤੀ ਜਾ ਰਹੀ ਹੈ।
ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਜਾ ਰਹੀ ਜਾਂਚ
ਇਸ ਘਟਨਾ ਤੋਂ ਬਾਅਦ ਪੰਜਾਬ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਹਾਈਵੇਅ ‘ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਤੇ ਲੁੱਟੀ ਗਈ ਗੱਡੀ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।
