ਪਠਾਨਕੋਟ ‘ਚ ਦੁਬਈ ਤੋਂ ਪਰਤੇ 2 ਸ਼ੂਟਰ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ; ਦੋ ਪਿਸਤੌਲ ਬਰਾਮਦ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ, ਵਾਸੀ ਢਿਲਵਾਂ, ਬਟਾਲਾ ਅਤੇ ਜਸਪ੍ਰੀਤ ਸਿੰਘ, ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਵਿੱਚ ਸਥਿਤ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਦੁਬਈ ਤੋਂ ਪੰਜਾਬ ਵਾਪਸ ਆਏ ਸਨ ਤਾਂ ਜੋ ਇਸ ਅਪਰਾਧ ਨੂੰ ਅੰਜਾਮ ਦਿੱਤਾ ਜਾ ਸਕੇ।
ਪਠਾਨਕੋਟ ਕਾਊਂਟਰ ਇੰਟੈਲੀਜੈਂਸ ਨੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ ਦੋ ਆਧੁਨਿਕ .30 ਬੋਰ ਪਿਸਤੌਲ, 10 ਰੌਂਦ ਜ਼ਿੰਦਾ ਗੋਲੀ ਸਿੱਕਾ ਅਤੇ ਇੱਕ ਨਵਾਂ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਦੇ ਬਰਾਮਦ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ, ਵਾਸੀ ਢਿਲਵਾਂ, ਬਟਾਲਾ ਅਤੇ ਜਸਪ੍ਰੀਤ ਸਿੰਘ, ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਵਿੱਚ ਸਥਿਤ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਦੁਬਈ ਤੋਂ ਪੰਜਾਬ ਵਾਪਸ ਆਏ ਸਨ ਤਾਂ ਜੋ ਇਸ ਅਪਰਾਧ ਨੂੰ ਅੰਜਾਮ ਦਿੱਤਾ ਜਾ ਸਕੇ।
In a major breakthrough, Counter Intelligence, Pathankot foils a foreign-based targeted killing plot and apprehends 2 operatives, recovering 2 sophisticated .30 bore pistols and 10 live cartridges from their possession. Preliminary investigation reveals that the accused were pic.twitter.com/fVpLKEjSBk
— DGP Punjab Police (@DGPPunjabPolice) September 11, 2026
ਨਾਕੇਬੰਦੀ ਕਰ ਗੁਰਦਾਸਪੁਰ ਨੇੜਿਓਂ ਕੀਤਾ ਕਾਬੂ
ਜਾਣਕਾਰੀ ਦਿੰਦਿਆਂ ਸੁਖਮਿੰਦਰ ਸਿੰਘ ਮਾਨ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੀਆਈ), ਪਠਾਨਕੋਟ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਥਿਆਰਾਂ ਨਾਲ ਲੈਸ ਦੋ ਸ਼ੱਕੀ, ਇੱਕ ਮੋਟਰਸਾਈਕਲ ‘ਤੇ ਗੁਰਦਾਸਪੁਰ ਤੋਂ ਬਟਾਲਾ ਜਾ ਰਹੇ ਹਨ, ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ।
ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਗੁਰਦਾਸਪੁਰ ਦੇ ਬਾਹਰਵਾਰ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ, ਉਨ੍ਹਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ
ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ
ਅੰਮ੍ਰਿਤਸਰ ਪੁਲਿਸ ਸਟੇਸ਼ਨ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 61(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਨੂੰ ਖੋਲ੍ਹਣ ਅਤੇ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਨਾਲ ਜੁੜੇ ਹੋਰ ਸੰਚਾਲਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।


