AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਵੱਡੀ ਵਾਰਦਾਤ, ਡਾਕਟਰ ਦੇ ਘਰ ਕੰਮ ਕਰਦੀਆਂ ਭੈਣਾਂ ਨੇ ਲਾਇਆ 4.5 ਕਰੋੜ ਦਾ ਚੂਨਾ, ਸੋਨਾ ਤੇ ਨਕਦੀ ਲੈ ਕੇ ਫਰਾਰ

ਪਠਾਨਕੋਟ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਅਤੇ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹੱਡੀਆਂ ਦੇ ਮਾਹਰ ਡਾਕਟਰ ਦੇ ਘਰ ਕਰੋੜਾਂ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਇਲਜ਼ਾਮ ਹੈ ਕਿ ਡਾਕਟਰ ਦੇ ਘਰ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਸਕੀਆਂ ਭੈਣਾਂ ਨੇ ਆਪਣੇ ਪਤੀਆਂ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪਰਿਵਾਰ ਦੇ ਅੰਨ੍ਹੇ ਵਿਸ਼ਵਾਸ ਦਾ ਨਜਾਇਜ਼ ਫਾਇਦਾ ਉਠਾਇਆ।

ਪਠਾਨਕੋਟ 'ਚ ਵੱਡੀ ਵਾਰਦਾਤ, ਡਾਕਟਰ ਦੇ ਘਰ ਕੰਮ ਕਰਦੀਆਂ ਭੈਣਾਂ ਨੇ ਲਾਇਆ 4.5 ਕਰੋੜ ਦਾ ਚੂਨਾ, ਸੋਨਾ ਤੇ ਨਕਦੀ ਲੈ ਕੇ ਫਰਾਰ
mukesh-saini
| Updated On: 28 Jul 2026 18:14 PM IST
Share

ਪਠਾਨਕੋਟ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਅਤੇ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹੱਡੀਆਂ ਦੇ ਮਾਹਰ ਡਾਕਟਰ ਦੇ ਘਰ ਕਰੋੜਾਂ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਇਲਜ਼ਾਮ ਹੈ ਕਿ ਡਾਕਟਰ ਦੇ ਘਰ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਸਕੀਆਂ ਭੈਣਾਂ ਨੇ ਆਪਣੇ ਪਤੀਆਂ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪਰਿਵਾਰ ਦੇ ਅੰਨ੍ਹੇ ਵਿਸ਼ਵਾਸ ਦਾ ਨਜਾਇਜ਼ ਫਾਇਦਾ ਉਠਾਇਆ।

ਠੱਗਾਂ ਨੇ ਕਥਿਤ ਤੌਰ ‘ਤੇ ਡਾਕਟਰ ਦੀ ਪਤਨੀ ਨੂੰ ਆਪਣੇ ਭੁਲੇਖੇ ‘ਚ ਪਾ ਕੇ ਬੈਂਕ ਖਾਤਿਆਂ ‘ਚੋਂ ਲੱਖਾਂ ਰੁਪਏ ਕਢਵਾ ਲਏ। ਇੰਨਾ ਹੀ ਨਹੀਂ, ਘਰ ‘ਚ ਰੱਖੀ ਮੋਟੀ ਨਕਦੀ ਅਤੇ ਲਗਭਗ 60 ਤੋਲੇ ਸੋਨੇ ਦੇ ਗਹਿਣੇ ਵੀ ਲੈ ਕੇ ਫਰਾਰ ਹੋ ਗਏ। ਇਸ ਪੂਰੀ ਘਟਨਾ ਵਿੱਚ ਕਰੀਬ 4.5 ਕਰੋੜ ਰੁਪਏ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਰਮਚਾਰੀਆਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

ਮਿਲੀ ਜਾਣਕਾਰੀ ਅਨੁਸਾਰ, ਪਠਾਨਕੋਟ ਦੇ ਨਾਮਚੀਨ ਹੱਡੀਆਂ ਦੇ ਡਾਕਟਰ ਦੇ ਘਰ ਵਿੱਚ ਇਹ ਕਰਮਚਾਰੀ ਕਾਫ਼ੀ ਸਮੇਂ ਤੋਂ ਕੰਮ ਕਰ ਰਹੇ ਸਨ, ਜਿਸ ਕਰਕੇ ਪੂਰੇ ਪਰਿਵਾਰ ਨੂੰ ਉਨ੍ਹਾਂ ‘ਤੇ ਅੰਨ੍ਹਾ ਭਰੋਸਾ ਸੀ। ਦੋਸ਼ ਹੈ ਕਿ ਇਨ੍ਹਾਂ ਕਰਮਚਾਰੀਆਂ ਨੇ ਇਸੇ ਭਰੋਸੇ ਦੀ ਆੜ ਵਿੱਚ ਸਾਜ਼ਿਸ਼ ਰਚੀ ਅਤੇ ਡਾਕਟਰ ਦੀ ਪਤਨੀ ਨੂੰ ਗੁਮਰਾਹ ਕਰਕੇ ਬੈਂਕ ਖਾਤਿਆਂ ਅਤੇ ਏ.ਟੀ.ਐਮ. (ATM) ਦੇ ਮਾਧਿਅਮ ਨਾਲ ਬਹੁਤ ਵੱਡੀ ਰਕਮ ਕਢਵਾ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਵਿੱਚ ਰੱਖੀ ਭਾਰੀ ਨਕਦੀ ਅਤੇ ਕਰੀਬ 60 ਤੋਲੇ ਸੋਨੇ ਦੇ ਕੀਮਤੀ ਆਭੂਸ਼ਣਾਂ ‘ਤੇ ਵੀ ਹੱਥ ਸਾਫ਼ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਪਰਿਵਾਰ ਨੂੰ ਇਸ ਧੋਖਾਧੜੀ ਦਾ ਪਤਾ ਲੱਗਾ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਪੀੜਤ ਪਰਿਵਾਰ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ।

4 ਕਰੋੜ 50 ਲੱਖ ਦੇ ਨੁਕਸਾਨ ਦਾ ਅਨੁਮਾਨ

ਸ਼ੁਰੂਆਤੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਘਟਨਾਕ੍ਰਮ ਨਾਲ ਡਾਕਟਰ ਦੇ ਪਰਿਵਾਰ ਦਾ ਲਗਭਗ 4 ਕਰੋੜ 50 ਲੱਖ ਰੁਪਏ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਬੈਂਕ ਟ੍ਰਾਂਜ਼ੈਕਸ਼ਨਜ਼, ਘਰ ਦੇ ਆਸ-ਪਾਸ ਦੇ ਸੀ.ਸੀ.ਟੀ.ਵੀ. (CCTV) ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਬਾਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਰਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਪੁਲਿਸ ਦੀਆਂ ਅੱਲਗ-ਅੱਲਗ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਦੋਸ਼ੀਆਂ ਦੇ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਦਾਅਵਾ ਹੈ ਕਿ ਬਹੁਤ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਪੂਰੀ ਲੁੱਟ ਅਤੇ ਧੋਖਾਧੜੀ ਦਾ ਪਰਦਾਫਾਸ਼ ਕੀਤਾ ਜਾਵੇਗਾ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...