AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਹਾਈ ਵੋਲਟੇਜ ਡਰਾਮਾ, ਆਪਣੀਆਂ ਮੰਗਾਂ ਲਈ 200 ਫੁੱਟ ਉੱਚੇ ਬਿਜਲੀ ਦੇ ਖੰਭੇ ‘ਤੇ ਚੜ੍ਹੇ ਦੋ ਬਜ਼ੁਰਗ

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਅਧੀਨ ਪੈਂਦੇ ਮਾਧੋਪੁਰ ਖੇਤਰ ਵਿੱਚ ਮੰਗਲਵਾਰ ਨੂੰ ਉਸ ਵੇਲੇ ਸਥਾਨਕ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ, ਜਦੋਂ ਆਪਣੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ 'ਡੈਮ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ' ਨਾਲ ਸਬੰਧਤ ਦੋ ਬਜ਼ੁਰਗ ਕਰੀਬ 200 ਫੁੱਟ ਉੱਚੇ ਹਾਈ-ਵੋਲਟੇਜ ਬਿਜਲੀ ਦੇ ਖੰਭੇ 'ਤੇ ਚੜ੍ਹ ਗਏ।

ਪਠਾਨਕੋਟ 'ਚ ਹਾਈ ਵੋਲਟੇਜ ਡਰਾਮਾ, ਆਪਣੀਆਂ ਮੰਗਾਂ ਲਈ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਦੋ ਬਜ਼ੁਰਗ
tv9-punjabi
| Published: 25 Aug 2026 20:05 PM IST
Share

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਅਧੀਨ ਪੈਂਦੇ ਮਾਧੋਪੁਰ ਖੇਤਰ ਵਿੱਚ ਮੰਗਲਵਾਰ ਨੂੰ ਉਸ ਵੇਲੇ ਸਥਾਨਕ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ, ਜਦੋਂ ਆਪਣੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ ‘ਡੈਮ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ’ ਨਾਲ ਸਬੰਧਤ ਦੋ ਬਜ਼ੁਰਗ ਕਰੀਬ 200 ਫੁੱਟ ਉੱਚੇ ਹਾਈ-ਵੋਲਟੇਜ ਬਿਜਲੀ ਦੇ ਖੰਭੇ ‘ਤੇ ਚੜ੍ਹ ਗਏ। ਦੋਵੇਂ ਬਜ਼ੁਰਗ ਖੰਭੇ ਦੇ ਸਭ ਤੋਂ ਉੱਚੇ ਹਿੱਸੇ ‘ਤੇ ਜਾ ਕੇ ਬੈਠ ਗਏ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਤਿੱਖਾ ਰੋਸ ਪ੍ਰਗਟ ਕਰਨ ਲੱਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਘਰਸ਼ ਕਮੇਟੀ ਨਾਲ ਸਬੰਧਤ ਕੁਲਵਿੰਦਰ ਸਿੰਘ (81) ਅਤੇ ਸ਼ਰਮ ਸਿੰਘ (85) ਮੰਗਲਵਾਰ ਨੂੰ ਮਾਧੋਪੁਰ ਸਥਿਤ ਡਿਪਟੀ ਕਮਿਸ਼ਨਰ (ਡੀਸੀ) ਪਠਾਨਕੋਟ ਦੀ ਰਿਹਾਇਸ਼ ਦੇ ਨੇੜੇ ਲੱਗੇ ਹਾਈ-ਵੋਲਟੇਜ ਬਿਜਲੀ ਦੇ ਖੰਭੇ ‘ਤੇ ਚੜ੍ਹ ਗਏ। ਲਗਭਗ 200 ਫੁੱਟ ਦੀ ਖ਼ਤਰਨਾਕ ਉਚਾਈ ‘ਤੇ ਦੋ ਬਜ਼ੁਰਗਾਂ ਦੇ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਭਾਜੜ ਪੈ ਗਈ।

ਪਹਿਲਾਂ ਵੀ ਕਈ ਵਾਰ ਕਰ ਚੁੱਕੇ ਨੇ ਵਿਰੋਧ ਪ੍ਰਦਰਸ਼ਨ

ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਬਜ਼ੁਰਗ ਆਪਣੀਆਂ ਮੰਗਾਂ ਦੇ ਹੱਲ ਲਈ ਪਹਿਲਾਂ ਵੀ ਕਈ ਵਾਰ ਅਜਿਹੇ ਖ਼ਤਰਨਾਕ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਉਹ ਉੱਚੇ ਟਾਵਰਾਂ ਅਤੇ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਕੇ ਪ੍ਰਸ਼ਾਸਨ ਦਾ ਧਿਆਨ ਆਪਣੇ ਵੱਲ ਖਿੱਚਣ ਦਾ ਯਤਨ ਕਰ ਚੁੱਕੇ ਹਨ। ਇੰਨਾ ਹੀ ਨਹੀਂ, ਉਕਤ ਬਜ਼ੁਰਗ ਇਸ ਤੋਂ ਪਹਿਲਾਂ ਵੀ ਦੋ ਵਾਰ ਹਾਈ-ਵੋਲਟੇਜ ਬਿਜਲੀ ਦੇ ਖੰਭਿਆਂ ‘ਤੇ ਚੜ੍ਹ ਕੇ ਰੋਸ ਦਰਜ ਕਰਵਾ ਚੁੱਕੇ ਹਨ।

ਕਮੇਟੀ ਮੈਂਬਰਾਂ ਦਾ ਗੰਭੀਰ ਦੋਸ਼ ਹੈ ਕਿ ਹਰ ਵਾਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਸਿਰਫ਼ ਖੋਖਲਾ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਪੱਕਾ ਅਤੇ ਠੋਸ ਹੱਲ ਨਹੀਂ ਕੱਢਿਆ ਗਿਆ। ਇਸੇ ਬੇਰੁਖ਼ੀ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਮਜਬੂਰਨ ਮੁੜ ਇੰਨੀ ਉਚਾਈ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਦਾ ਸਖ਼ਤ ਫ਼ੈਸਲਾ ਲੈਣਾ ਪਿਆ।

ਮੌਕੇ ‘ਤੇ ਪਹੁੰਚਿਆ ਪ੍ਰਸ਼ਾਸਨ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਹਾਈ-ਵੋਲਟੇਜ ਖੰਭੇ ‘ਤੇ ਬਜ਼ੁਰਗਾਂ ਦੇ ਚੜ੍ਹਨ ਦੀ ਖ਼ਬਰ ਮਿਲਦੇ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਤੁਰੰਤ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਵੱਲੋਂ ਲਗਾਤਾਰ ਲਾਊਡਸਪੀਕਰ ਰਾਹੀਂ ਅਤੇ ਹੇਠਾਂ ਤੋਂ ਦੋਵਾਂ ਬਜ਼ੁਰਗਾਂ ਨੂੰ ਸੁਰੱਖਿਅਤ ਹੇਠਾਂ ਉਤਰਨ ਲਈ ਮਨਾਉਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਇਹ ਲਾਈਨ ਹਾਈ-ਵੋਲਟੇਜ ਬਿਜਲੀ ਦੀ ਹੈ, ਇਸ ਲਈ ਸੁਰੱਖਿਆ ਨੂੰ ਲੈ ਕੇ ਮੌਕੇ ‘ਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਇਲਾਕੇ ਦੇ ਲੋਕਾਂ ਦੀ ਭਾਰੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸੁਰੱਖਿਅਤ ਹੇਠਾਂ ਉਤਾਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਕੱਠੇ ਹੋਏ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਇੰਨੀ ਵੱਡੀ ਉਮਰ ਵਿੱਚ ਇੰਨੀ ਉਚਾਈ ‘ਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਵਿਚਕਾਰ ਬੈਠਣਾ ਜਾਨਲੇਵਾ ਸਾਬਤ ਹੋ ਸਕਦਾ ਹੈ।

ਲਗਾਤਾਰ ਭਰੋਸਿਆਂ ਦੇ ਬਾਵਜੂਦ ਹੱਲ ਨਹੀਂ ਹੋਇਆ ਮਸਲਾ

ਸੰਘਰਸ਼ ਕਮੇਟੀ ਦੇ ਮੈਂਬਰਾਂ ਦਾ ਸਾਫ਼ ਕਹਿਣਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਲੜਾਈ ਲੜ ਰਹੇ ਹਨ। ਕਈ ਵਾਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਅਤੇ ਉਨ੍ਹਾਂ ਨੇ ਹਰ ਵਾਰ ਮਸਲਾ ਸੁਲਝਾਉਣ ਦਾ ਯਕੀਨ ਦਿਵਾਇਆ, ਪਰ ਅੱਜ ਤੱਕ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਇਸੇ ਅਣਦੇਖੀ ਕਾਰਨ ਉਨ੍ਹਾਂ ਨੂੰ ਵਾਰ-ਵਾਰ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਇਸ ਤਰ੍ਹਾਂ ਦੇ ਖ਼ਤਰਨਾਕ ਵਿਰੋਧ ਪ੍ਰਦਰਸ਼ਨ ਦਾ ਰਾਹ ਚੁਣਨਾ ਪੈ ਰਿਹਾ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...