AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਮਹਿਲਾ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਕੱਪੜੇ ਬਦਲ ਬੇਖ਼ੌਫ਼ ਘੁੰਮਦਾ ਰਿਹਾ ਗੁਆਂਢੀ ਮੁਲਜ਼ਮ

ਪਠਾਨਕੋਟ ਦੇ ਮੁਹੱਲਾ ਘੜਥੋਲੀ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਘਰ ਅੰਦਰ ਕਰੀਬ 65 ਸਾਲਾ ਬਜ਼ੁਰਗ ਮਹਿਲਾ ਆਸ਼ਾ ਰਾਣੀ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। ਮਹਿਲਾ ਦੇ ਕਤਲ ਦੀ ਖ਼ਬਰ ਜਿਵੇਂ ਹੀ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲੀ ਤਾਂ ਸਮੁੱਚੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਪੈਦਾ ਹੋ ਗਿਆ।

ਪਠਾਨਕੋਟ 'ਚ ਮਹਿਲਾ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਕੱਪੜੇ ਬਦਲ ਬੇਖ਼ੌਫ਼ ਘੁੰਮਦਾ ਰਿਹਾ ਗੁਆਂਢੀ ਮੁਲਜ਼ਮ
mukesh-saini
| Updated On: 18 Aug 2026 17:20 PM IST
Share

ਪਠਾਨਕੋਟ ਦੇ ਮੁਹੱਲਾ ਘੜਥੋਲੀ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਘਰ ਅੰਦਰ ਕਰੀਬ 65 ਸਾਲਾ ਬਜ਼ੁਰਗ ਮਹਿਲਾ ਆਸ਼ਾ ਰਾਣੀ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। ਮਹਿਲਾ ਦੇ ਕਤਲ ਦੀ ਖ਼ਬਰ ਜਿਵੇਂ ਹੀ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲੀ ਤਾਂ ਸਮੁੱਚੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਪੈਦਾ ਹੋ ਗਿਆ।

ਸਥਾਨਕ ਲੋਕਾਂ ਵੱਲੋਂ ਘਟਨਾ ਦੀ ਸੂਚਨਾ ਤੁਰੰਤ ਮ੍ਰਿਤਕ ਮਹਿਲਾ ਦੇ ਪਤੀ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਹਿਲਾ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਾਤਲ ਸਬੂਤ ਮਿਟਾਉਣ ਦੀ ਨੀਅਤ ਨਾਲ ਘਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ. (DVR) ਵੀ ਪੁੱਟ ਕੇ ਆਪਣੇ ਨਾਲ ਲੈ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੁਕਾਨ ‘ਤੇ ਮੌਜੂਦ ਸੀ ਪਤੀ, ਘਰ ਪਹੁੰਚ ਕੇ ਦੇਖਿਆ ਤਾਂ ਖ਼ੂਨ ਨਾਲ ਲੱਥਪੱਥ ਪਈ ਸੀ ਪਤਨੀ

ਮ੍ਰਿਤਕ ਮਹਿਲਾ ਦੇ ਪਤੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਰਿਆਨੇ ਦਾ ਕਾਰੋਬਾਰ ਕਰਦੇ ਹਨ। ਘਟਨਾ ਦੇ ਸਮੇਂ ਉਹ ਆਪਣੀ ਦੁਕਾਨ ‘ਤੇ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਨੂੰ ਇਸ ਖ਼ੌਫ਼ਨਾਕ ਵਾਰਦਾਤ ਬਾਰੇ ਸੂਚਨਾ ਮਿਲੀ ਤਾਂ ਉਹ ਤੁਰੰਤ ਭੱਜ ਕੇ ਘਰ ਪਹੁੰਚੇ। ਘਰ ਅੰਦਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਜ਼ਮੀਨ ‘ਤੇ ਪਈ ਸੀ। ਉਨ੍ਹਾਂ ਨੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਤੁਰੰਤ ਪਤਨੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਕਾਤਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੀ.ਸੀ.ਟੀ.ਵੀ. ਸਿਸਟਮ ਦਾ ਡੀ.ਵੀ.ਆਰ. ਵੀ ਨਾਲ ਲੈ ਗਏ ਸਨ।

ਫੋਰੈਂਸਿਕ ਟੀਮਾਂ ਸਮੇਤ ਮੌਕੇ ‘ਤੇ ਪਹੁੰਚੇ ਉੱਚ ਪੁਲਿਸ ਅਧਿਕਾਰੀ

ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕਾ-ਏ-ਵਾਰਦਾਤ ‘ਤੇ ਪਹੁੰਚੇ। ਉਨ੍ਹਾਂ ਦੇ ਨਾਲ ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਮੌਜੂਦ ਸੀ, ਜਿਨ੍ਹਾਂ ਨੇ ਘਟਨਾ ਸਥਾਨ ਤੋਂ ਉਂਗਲਾਂ ਦੇ ਨਿਸ਼ਾਨ ਅਤੇ ਹੋਰ ਜ਼ਰੂਰੀ ਵਿਗਿਆਨਕ ਸਬੂਤ ਇਕੱਤਰ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਜਗਦੀਸ਼ ਰਾਜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਸਮੁੱਚੀ ਪੁਲਿਸ ਟੀਮ ਨਾਲ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਨੇ ਕੁਝ ਹੀ ਘੰਟਿਆਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਪਠਾਨਕੋਟ ਪੁਲਿਸ ਨੇ ਮੁਸਤੈਦੀ ਅਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬੀਤੀ ਦੇਰ ਰਾਤ ਵਾਪਰੇ ਇਸ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ਅੰਦਰ ਸੁਲਝਾ ਲਿਆ ਹੈ। ਪੁਲਿਸ ਜਾਂਚ ਦੌਰਾਨ ਇਹ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਕਿ ਮਹਿਲਾ ਦੇ ਕਤਲ ਦੀ ਵਾਰਦਾਤ ਨੂੰ ਕਿਸੇ ਬਾਹਰੀ ਅਨਸਰ ਨੇ ਨਹੀਂ, ਸਗੋਂ ਉਸ ਦੇ ਗੁਆਂਢ ਵਿੱਚ ਰਹਿਣ ਵਾਲੇ ਵਿਅਕਤੀ ਨੇ ਹੀ ਅੰਜਾਮ ਦਿੱਤਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਗੁਆਂਢੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਐਸ.ਐਸ.ਪੀ. ਪਠਾਨਕੋਟ ਨੇ ਮਾਮਲੇ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਕਤਲ ਦੀ ਵਾਰਦਾਤ ਵਿੱਚ ਵਰਤਿਆ ਗਿਆ ਤੇਜ਼ਧਾਰ ਹਥਿਆਰ, ਮ੍ਰਿਤਕਾ ਦੇ ਘਰੋਂ ਚੋਰੀ ਕੀਤਾ ਗਿਆ ਸੋਨੇ ਦਾ ਕੜਾ ਅਤੇ ਸਬੂਤ ਨਸ਼ਟ ਕਰਨ ਲਈ ਚੋਰੀ ਕੀਤਾ ਗਿਆ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. (DVR) ਬਰਾਮਦ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਫੜੇ ਗਏ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ, ਵਾਰਦਾਤ ਨੂੰ ਕਿਸ ਢੰਗ ਨਾਲ ਅੰਜਾਮ ਦਿੱਤਾ ਗਿਆ ਅਤੇ ਵਾਰਦਾਤ ਮਗਰੋਂ ਉਸ ਨੇ ਹੋਰ ਕੀ-ਕੀ ਕਦਮ ਚੁੱਕੇ, ਇਸ ਬਾਰੇ ਪੂਰੀ ਸੱਚਾਈ ਸਾਹਮਣੇ ਆ ਸਕੇ। ਪੁਲਿਸ ਨੇ ਮੁਲਜ਼ਮ ਵਿਰੁੱਧ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...