ਪਠਾਨਕੋਟ ‘ਚ ਇੱਕ ਹਫਤੇ ‘ਚ 7 ਸ਼ੱਕੀ ਦਿਖੇ: ਪੁਲਿਸ ਤੇ BSF ਵੱਲੋਂ ਚਲਾਇਆ ਜਾ ਰਿਹਾ ਸਰਚ ਆਪ੍ਰੇਸ਼ਨ, ਡਰੋਨ ਨਾਲ ਭਾਲ ਜਾਰੀ
ਪਠਾਨਕੋਟ 'ਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ 'ਚ ਲਗਾਤਾਰ ਸ਼ੱਕੀਆਂ ਦੀ ਹਲਚਲ ਸਾਹਮਣੇ ਆ ਰਹੀ ਹੈ। ਦੋ ਦਿਨ ਪਹਿਲਾਂ ਪਿੰਡ ਛੋਡੀਆਂ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਹੁਣ 29 ਅਗਸਤ ਦੀ ਰਾਤ ਨੂੰ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ। ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ।
ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕੇ ‘ਚ ਸ਼ੱਕੀਆਂ ਦੀ ਹਰਕਤ ਲਗਾਤਾਰ ਸਾਹਮਣੇ ਆ ਰਹੀ ਹੈ। ਦੋ ਦਿਨ ਪਹਿਲਾਂ 28 ਅਗਸਤ ਨੂੰ ਪਿੰਡ ਛੋਡੀਆਂ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਤੋਂ ਬਾਅਦ ਹੁਣ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ ਹੈ।
ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ। ਜਿਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੀ.ਐਸ.ਐਫ ਦੇ ਜਵਾਨਾਂ ਵਲੋਂ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਵਿਚ ਖੰਡਰ ਇਮਾਰਤਾਂ ਅਤੇ ਗੁੱਜਰਾਂ ਦੇ ਢੇਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਜੇਕਰ ਕੋਈ ਸ਼ਰਾਰਤੀ ਵਿਅਕਤੀ ਮਿਲਦਾ ਹੈ ਤਾਂ ਉਸ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕਦਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸੁਖਜਿੰਦਰ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਲੀ ਸੂਚਨਾ ਦੇ ਆਧਾਰ ‘ਤੇ ਪਿੰਡ ਚਕਰਾਲ ਵਿਖੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।
ਡਰੋਨ ਦੀ ਮਦਦ ਨਾਲ ਸ਼ੱਕੀਆਂ ਦੀ ਭਾਲ ਜਾਰੀ
ਸ਼ੱਕੀ ਵਿਅਕਤੀਆਂ ਨੇ ਪਿੰਡ ਵਾਸੀ ਦੇ ਪਿਛਲੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਸ ਨੂੰ ਘਰ ਵਾਪਸ ਜਾਣ ਲਈ ਕਿਹਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਫੋਰਸ ਪਿੰਡ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸ਼ੱਕੀਆਂ ਨੂੰ ਫੜਨ ਲਈ ਡਰੋਨ ਦੀ ਵੀ ਮਦਦ ਲਈ ਜਾ ਰਹੀ ਹੈ। ਦੋ ਦਿਨ ਪਹਿਲਾਂ ਪਿੰਡ ਛੋਡੀਆਂ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਇੱਕ ਔਰਤ ਤੋਂ ਕੁਝ ਪੈਸਿਆਂ ਦੀ ਮੰਗ ਕੀਤੀ।
ਸ਼ੱਕ ਹੋਣ ‘ਤੇ ਔਰਤ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਉਦੋਂ ਤੱਕ ਤਿੰਨੋਂ ਸ਼ੱਕੀ ਉਥੋਂ ਫਰਾਰ ਹੋ ਗਏ। ਪੁਲਿਸ ਨੇ ਡਰੋਨ ਦੀ ਵਰਤੋਂ ਕਰਕੇ ਸ਼ੱਕੀਆਂ ਨੂੰ ਲੱਭਣ ਦੀ ਕੋਸ਼ਿਸ਼ ਵੀ ਕੀਤੀ ਸੀ। ਪਰ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: ਪਠਾਨਕੋਟ ਚ ਮੁੜ ਵਿਖੇ 3 ਸ਼ੱਕੀ ਵਿਅਕਤੀ, ਪੁਲਿਸ ਨੇ ਸ਼ੁਰੂ ਕੀਤਾ ਸਰਚ ਅਭਿਆਨ