ਪਠਾਨਕੋਟ ‘ਚ ਤੇਜ਼ ਰਫ਼ਤਾਰ ਬੱਸ ਨੇ ਲੋਕਾਂ ਨੂੰ ਕੁਚਲਿਆ, 2 ਦੀ ਮੌਤ ਤੇ ਦੋ ਜ਼ਖ਼ਮੀ; ਭੀੜ ਨੇ ਬੱਸ ਨੂੰ ਲਗਾਈ ਅੱਗ
ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਕੌਂਤਰਪੁਰ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਕਾਰਨ ਬੱਸ ਦੇ ਕੰਟਰੋਲ ਗੁਆ ਬੈਠਣ ਨੂੰ ਦੱਸਿਆ ਜਾ ਰਿਹਾ ਹੈ। ਡਰਾਈਵਰ ਨੇ ਸੰਤੁਲਨ ਗਵਾਉਣ ਤੋਂ ਬਾਅਦ ਸੜਕੇ ਕਿਨਾਰੇ ਖੜ੍ਹੇ ਲੋਕਾਂ 'ਤੇ ਬੱਸ ਚੜ੍ਹਾ ਦਿੱਤੀ। ਬੱਸ ਨੇ ਸੜਕ ਕਿਨਾਰੇ ਖੜ੍ਹੀ ਇੱਕ ਸਕੂਟੀ ਸਵਾਰ, ਮੋਟਰਸਾਈਕਲ ਸਵਾਰ ਤੇ ਦੋ ਹੋਰ ਲੋਕਾਂ ਨੂੰ ਉਡਾ ਦਿੱਤਾ। ਟੱਕਰ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋ ਗਈ।
ਬੁੱਧਵਾਰ ਸਵੇਰੇ ਪਠਾਨਕੋਟ ‘ਚ ਰਾਸ਼ਟਰੀ ਰਾਜਮਾਰਗ ‘ਤੇ ਜਲੰਧਰ ਤੋਂ ਜੰਮੂ ਜਾ ਰਹੀ ਇੱਕ ਤੇਜ਼ ਰਫ਼ਤਾਰ ਨਿੱਜੀ ਬੱਸ ਨੇ ਕਥਿਤ ਤੌਰ ‘ਤੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਜਾਣਕਾਰੀ ਮੁਤਾਬਕ, ਇਸ ਹਦਾਸੇ ਕਾਰਨ 2 ਲੋਕਾਂ ਮੌਤ ਹੋ ਗਈ ਤੇ 2 ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਨਾਲ ਸਥਾਨਕ ਲੋਕਾਂ ‘ਚ ਗੁੱਸਾ ‘ਚ ਆਏ ਗਏ ਤੇ ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲਗਾ ਦਿੱਤੀ।
ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਕੌਂਤਰਪੁਰ ਪਿੰਡ ਨੇੜੇ ਵਾਪਰਿਆ। ਹਾਦਸੇ ਦਾ ਕਾਰਨ ਬੱਸ ਦੇ ਕੰਟਰੋਲ ਗੁਆ ਬੈਠਣ ਨੂੰ ਦੱਸਿਆ ਜਾ ਰਿਹਾ ਹੈ। ਡਰਾਈਵਰ ਨੇ ਸੰਤੁਲਨ ਗਵਾਉਣ ਤੋਂ ਬਾਅਦ ਸੜਕੇ ਕਿਨਾਰੇ ਖੜ੍ਹੇ ਲੋਕਾਂ ‘ਤੇ ਬੱਸ ਚੜ੍ਹਾ ਦਿੱਤੀ। ਬੱਸ ਨੇ ਸੜਕ ਕਿਨਾਰੇ ਖੜ੍ਹੀ ਇੱਕ ਸਕੂਟੀ ਸਵਾਰ, ਮੋਟਰਸਾਈਕਲ ਸਵਾਰ ਤੇ ਦੋ ਹੋਰ ਲੋਕਾਂ ਨੂੰ ਉਡਾ ਦਿੱਤਾ। ਟੱਕਰ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਬੱਸ ਨੂੰ ਰੋਕ ਕੇ ਅੱਗ ਲਗਾ ਦਿੱਤੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਨੰਗਲ ਭੂਰ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਸਥਿਤੀ ਨੂੰ ਕਾਬੂ ‘ਚ ਕਰ ਲਿਆ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬੱਸ ਡਰਾਈਵਰ ਤੇ ਕੰਡਕਟਰ ‘ਤੇ ਮੌਕੇ ਤੋਂ ਫ਼ਰਾਰ ਹੋਣ ਦਾ ਇਲਜ਼ਾਮ
ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਬੱਸ ਨੇ ਪਹਿਲਾਂ ਸਕੂਟੀ ਸਵਾਰ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਸਕੂਟੀ ਸਵਾਰ ਬੱਸ ਥੱਲੇ ਫੱਸ ਗਿਆ। ਡਰਾਈਵਰ ਨੇ ਬੱਸ ਰੋਕਣ ਦੀ ਬਜਾਏ, ਉਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਤੋਂ ਬਾਅਦ ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬੱਸ ਡਰਾਈਵਰ ਨੇ ਸੜਕ ਕਿਨਾਰੇ ਜਾ ਰਹੇ ਦੋ ਹੋ ਲੋਕਾਂ ਨੂੰ ਟੱਕਰ ਮਾਰ ਦਿੱਤਾ। ਇਸ ਤੋਂ ਬਾਅਦ ਬੱਸ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਤੇ ਗੁੱਸੇ ‘ਚ ਆਏ ਲੋਕਾਂ ਨੇ ਪੁਲਿਸ ਨੂੰ ਘੇਰ ਲਿਆ।
