AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦੀ ਟੈਸਟਿੰਗ ਸ਼ੁਰੂ, ਪਿਛਲੇ ਸਾਲ ਹੜਾਂ ਕਾਰਨ ਟੁੱਟੇ ਸਨ ਚਾਰ ਗੇਟ

Madhopur Headworks Testing of 54 Flood gates: ਪਿਛਲੇ ਸਾਲ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਫ਼ੀ ਨੁਕਸਾਨ ਕੀਤਾ ਸੀ। ਪਠਾਨਕੋਟ ਦੇ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਗਿਆ। ਰਾਵੀ ਦਰਿਆ ਵਿੱਚ ਪਾਣੀ ਜਿਆਦਾ ਹੋਣ ਕਾਰਨ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟ ਗਏ। ਬਰਸਾਤ ਤੋਂ ਪਹਿਲਾਂ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦੀ ਟੈਸਟਿੰਗ ਸ਼ੁਰੂ ਹੋ ਗਈ ਹੈ।

ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦੀ ਟੈਸਟਿੰਗ ਸ਼ੁਰੂ, ਪਿਛਲੇ ਸਾਲ ਹੜਾਂ ਕਾਰਨ ਟੁੱਟੇ ਸਨ ਚਾਰ ਗੇਟ
mukesh-saini
| Updated On: 30 Jun 2026 11:57 AM IST
Share

ਮਾਧੋਪੁਰ ਹੈੱਡਵਰਕਸ ‘ਤੇ ਲਗਾਏ ਗਏ 54 ਗੇਟਾਂ ਦੀ ਜਾਂਚ ਸ਼ੁਰੂ ਹੋ ਗਈ ਹੈ, ਪਿਛਲੇ ਸਾਲ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਕਾਰਨ ਚਾਰ ਗੇਟ ਖਰਾਬ ਹੋਏ ਸਨ। ਹੈੱਡਵਰਕਸ ਦੇ ਸਾਰੇ 54 ਗੇਟ ਇਲੈਕਟ੍ਰਾਨਿਕ ਬਣਾਏ ਗਏ ਹਨ ਹਰੇਕ ਗੇਟ ਨੂੰ ਖੋਲ੍ਹ ਕੇ ਜਾਂਚ ਕੀਤੀ ਜਾ ਰਹੀ ਹੈ। ਮਾਧੋਪੁਰ ਹੈੱਡਵਰਕਸ ਦੇ ਗੇਟਾਂ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਣ ਕਾਰਨ ਲੋਕ ਘਬਰਾ ਗਏ। ਰਾਵੀ ਦਰਿਆ ਦੇ ਕੰਢੇ ‘ਤੇ ਮਿੱਟੀ ਦਾ ਬੰਨ੍ਹ ਹੋਣ ਕਾਰਨ ਲੋਕ ਘਬਰਾਏ ਹੋਏ ਹਨ। ਕਿਉਂਕਿ ਇਸ ਨੂੰ ਸਥਾਈ ਨਹੀਂ ਬਣਾਇਆ ਗਿਆ। ਭੋਆ ਹਲਕੇ ਦੇ ਕਥਲੋਰ ਪੁਲ ਕੋਲ ਲੋਕ ਇਕੱਠੇ ਹੋਏ। ਪ੍ਰਸ਼ਾਸਨ ਨੇ ਕਿਹਾ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਸਥਿਤੀ ਕਾਬੂ ਹੇਠ ਹੈ।

ਮਾਧੋਪੁਰ ਹੈੱਡਵਰਕਸ ਦੇ ਟੁੱਟੇ ਸਨ 4 ਗੇਟ

ਪਿਛਲੇ ਸਾਲ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਫ਼ੀ ਨੁਕਸਾਨ ਕੀਤਾ ਸੀ। ਪਠਾਨਕੋਟ ਨੁਕਸਾਨ ਝੱਲਣ ਵਾਲਾ ਪਹਿਲਾ ਜ਼ਿਲ੍ਹਾ ਸੀ। ਜਿਵੇਂ ਹੀ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਗਿਆ। ਰਾਵੀ ਦਰਿਆ ਵਿੱਚ ਪਾਣੀ ਜਿਆਦਾ ਹੋਣ ਕਾਰਨ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟ ਗਏ। ਇਨ੍ਹਾਂ ਚਾਰ ਗੇਟਾਂ ਦੇ ਟੁੱਟਣ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਹੋਇਆ। ਇੱਕ ਸਾਲ ਬਾਅਦ ਪ੍ਰਸ਼ਾਸਨ ਨੇ ਮਾਧੋਪੁਰ ਹੈੱਡਵਰਕਸ ਦੇ ਚਾਰ ਟੁੱਟੇ ਗੇਟਾਂ ਤੋਂ ਇਲਾਵਾ ਕੁੱਲ 54 ਗੇਟਾਂ, ਜੋ ਪਹਿਲਾਂ ਮੈਨੂਅਲ ਸਨ। ਉਨ੍ਹਾਂ ਨੂੰ ਇਲੈਕਟ੍ਰਾਨਿਕ ਗੇਟਾਂ ਵਿੱਚ ਬਦਲ ਦਿੱਤਾ ਅਤੇ ਟੈਸਟਿੰਗ ਸ਼ੁਰੂ ਹੋ ਗਈ ਹੈ। ਨਤੀਜੇ ਵਜੋਂ, ਰਾਵੀ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਦੀ ਜਾਂਚ ਕਰਨ ਲਈ ਮਾਧੋਪੁਰ ਹੈੱਡਵਰਕਸ ਨੂੰ ਇੱਕ-ਇੱਕ ਕਰਕੇ ਖੋਲ੍ਹਿਆ ਜਾ ਰਿਹਾ ਹੈ।

ਅਜੇ ਤੱਕ ਮੀਂਹ ਵੀ ਨਹੀਂ ਪਿਆ ਹੈ ਅਤੇ ਰਾਵੀ ਦਰਿਆ ਪੂਰੀ ਤਰ੍ਹਾਂ ਉਛਾਲਿਆ ਹੋਇਆ ਹੈ। ਜਿਵੇਂ ਹੀ ਸਥਾਨਕ ਲੋਕਾਂ ਨੇ ਰਾਵੀ ਦਰਿਆ ਵਿੱਚ ਪਾਣੀ ਦੇਖਿਆ, ਉਹ ਘਬਰਾ ਗਏ ਅਤੇ ਦਰਿਆ ਦੇ ਕੰਢੇ ਖੜ੍ਹੇ ਹੋ ਗਏ। ਇਸ ਨੂੰ ਰੋਕਣ ਲਈ ਪਿਛਲੇ ਸਾਲ ਮਿੱਟੀ ਦੀਆਂ ਬੋਰੀਆਂ ਭਰ ਕੇ ਧੁੱਸੀ ਬੰਨ੍ਹ ਬਣਾਇਆ ਗਿਆ ਸੀ, ਪਰ ਹੁਣ ਰਾਵੀ ਦਰਿਆ ਵਿੱਚ ਪਾਣੀ ਆਉਂਦੇ ਹੀ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ ਇਸ ਸਮੇਂ ਰਾਵੀ ਦਰਿਆ ਪੂਰੀ ਤਰ੍ਹਾਂ ਉਛਲ ਰਿਹਾ ਹੈ। ਲੋਕਾਂ ਨੂੰ ਡਰ ਹੈ ਕਿ ਪਿਛਲੇ ਸਾਲ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਰਾਵੀ ਦਰਿਆ ਦੇ ਕੰਢੇ ਟੁੱਟ ਸਕਦੇ ਹਨ।

ਇਸ ਬਾਰੇ ਗੱਲ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨੇ ਭੋਆ ਵਿਧਾਨ ਸਭਾ ਹਲਕੇ ਦੇ 70 ਤੋਂ 80 ਪਿੰਡਾਂ ਵਿੱਚ ਬਹੁਤ ਤਬਾਹੀ ਮਚਾਈ ਸੀ। ਪੂਰੀ ਫਸਲ ਤਬਾਹ ਹੋ ਗਈ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਹੋਇਆ ਸੀ।

ਰਾਵੀ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਤੋਂ ਡਰਨ ਦੀ ਲੋੜ ਨਹੀਂ

ਇਸ ਸਬੰਧੀ ਮਾਧੋਪੁਰ ਹੈੱਡ ਵਰਕਸ ਦੇ ਐਸ.ਡੀ.ਓ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬਰਸਾਤ ਦੇ ਮੌਸਮ ਦੌਰਾਨ ਮਾਧੋਪੁਰ ਹੈੱਡ ਵਰਕਸ ਦੇ ਚਾਰ ਗੇਟ ਟੁੱਟ ਗਏ ਸਨ। ਜਿਨ੍ਹਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ ਅਤੇ ਹੈੱਡ ਵਰਕਸ ‘ਤੇ ਲਗਾਏ ਗਏ 54 ਗੇਟਾਂ ਨੂੰ ਮੈਨੂਅਲ ਤੋਂ ਇਲੈਕਟ੍ਰਾਨਿਕ ਵਿੱਚ ਬਦਲ ਦਿੱਤਾ ਗਿਆ ਹੈ ਤਾਂ ਜੋ ਕੋਈ ਖ਼ਤਰਾ ਪੈਦਾ ਨਾ ਹੋ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਰਾਵੀ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਤੋਂ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਮਾਧੋਪੁਰ ਹੈੱਡ ਵਰਕਸ ਦੇ ਹਰੇਕ ਗੇਟ ਨੂੰ ਖੋਲ੍ਹ ਕੇ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਖ਼ਤਰਾ ਪੈਦਾ ਨਾ ਹੋ ਸਕੇ।

Follow Us
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...