AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਠਾਨਕੋਟ ‘ਚ ਬੰਬ ਧਮਾਕਿਆਂ ਦੀ ਈਮੇਲ ਨਾਲ ਹੜਕੰਪ, ਨਗਰ ਨਿਗਮ ਤੇ ਆਰਮੀ ਸਕੂਲਾਂ ਨੂੰ ਉਡਾਉਣ ਦੀ ਧਮਕੀ

ਸੋਮਵਾਰ ਸਵੇਰੇ ਪਠਾਨਕੋਟ ਨਗਰ ਨਿਗਮ ਦੇ ਕਮਿਸ਼ਨਰ ਦੀ ਅਧਿਕਾਰਤ ਈਮੇਲ ਆਈਡੀ 'ਤੇ ਮਿਲੇ ਇੱਕ ਧਮਕੀ ਭਰੇ ਪੱਤਰ ਨੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਈਮੇਲ ਵਿੱਚ ਪਠਾਨਕੋਟ ਨਗਰ ਨਿਗਮ ਦਫ਼ਤਰ, ਆਰਮੀ ਸਟੇਸ਼ਨਾਂ ਅਤੇ ਕੈਂਟ ਸਥਿਤ ਆਰਮੀ ਸਕੂਲਾਂ ਵਿੱਚ ਆਈ.ਈ.ਡੀ. (IED) ਬੰਬ ਧਮਾਕੇ ਕਰਨ ਦੀ ਸਿੱਧੀ ਧਮਕੀ ਦਿੱਤੀ ਗਈ ਹੈ।

ਪਠਾਨਕੋਟ 'ਚ ਬੰਬ ਧਮਾਕਿਆਂ ਦੀ ਈਮੇਲ ਨਾਲ ਹੜਕੰਪ, ਨਗਰ ਨਿਗਮ ਤੇ ਆਰਮੀ ਸਕੂਲਾਂ ਨੂੰ ਉਡਾਉਣ ਦੀ ਧਮਕੀ
mukesh-saini
| Updated On: 27 Jul 2026 18:42 PM IST
Share

ਸੋਮਵਾਰ ਸਵੇਰੇ ਪਠਾਨਕੋਟ ਨਗਰ ਨਿਗਮ ਦੇ ਕਮਿਸ਼ਨਰ ਦੀ ਅਧਿਕਾਰਤ ਈਮੇਲ ਆਈਡੀ ‘ਤੇ ਮਿਲੇ ਇੱਕ ਧਮਕੀ ਭਰੇ ਪੱਤਰ ਨੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਈਮੇਲ ਵਿੱਚ ਪਠਾਨਕੋਟ ਨਗਰ ਨਿਗਮ ਦਫ਼ਤਰ, ਆਰਮੀ ਸਟੇਸ਼ਨਾਂ ਅਤੇ ਕੈਂਟ ਸਥਿਤ ਆਰਮੀ ਸਕੂਲਾਂ ਵਿੱਚ ਆਈ.ਈ.ਡੀ. (IED) ਬੰਬ ਧਮਾਕੇ ਕਰਨ ਦੀ ਸਿੱਧੀ ਧਮਕੀ ਦਿੱਤੀ ਗਈ ਹੈ। ਇਹ ਈਮੇਲ ਖ਼ਾਲਿਸਤਾਨ ਨੈਸ਼ਨਲ ਆਰਮੀ ਨਾਮਕ ਸੰਗਠਨ ਦੇ ਨਾਂ ‘ਤੇ ਭੇਜੀ ਗਈ ਹੈ, ਜਿਸ ਵਿੱਚ 15 ਅਗਸਤ ਤੋਂ ਪਹਿਲਾਂ ਆਰਮੀ ਬੇਸ ਅਤੇ ਸਕੂਲਾਂ ਨੂੰ ਖ਼ਾਲੀ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

ਸੂਚਨਾ ਮਿਲਦਿਆਂ ਹੀ ਪਹੁੰਚੀ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਉੱਥੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਸਾਵਧਾਨੀ ਵਜੋਂ ਨਿਗਮ ਕੰਪਲੈਕਸ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਦੂਜੇ ਪਾਸੇ, ਪੁਲਿਸ ਦਾ ਸਾਈਬਰ ਸੈੱਲ ਉਸ ਸਰੋਤ ਨੂੰ ਟਰੇਸ ਕਰਨ ਵਿੱਚ ਲੱਗਿਆ ਹੋਇਆ ਹੈ ਜਿੱਥੋਂ ਇਹ ਮੇਲ ਭੇਜੀ ਗਈ ਹੈ। ਐੱਸ.ਐੱਚ.ਓ. ਅਤੇ ਐਕਸੀਅਨ (XEN) ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਕੰਪਲੈਕਸ ਵਿੱਚੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹੋਈਆਂ ਅਲਰਟ

ਧਮਕੀ ਭਰੀ ਈਮੇਲ ਪ੍ਰਾਪਤ ਹੁੰਦੇ ਹੀ ਨਗਰ ਨਿਗਮ ਅਧਿਕਾਰੀਆਂ ਨੇ ਤੁਰੰਤ ਇਸ ਦੀ ਇਤਲਾਹ ਪਠਾਨਕੋਟ ਪੁਲਿਸ ਅਤੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਦਿੱਤੀ। ਪੁਲਿਸ ਦੇ ਸਾਈਬਰ ਸੈੱਲ ਨੇ ਈਮੇਲ ਦੇ ਆਈ.ਪੀ. ਐਡਰੈੱਸ (IP Address) ਦੀ ਜਾਂਚ ਆਰੰਭ ਦਿੱਤੀ ਹੈ, ਜਦਕਿ ਪਠਾਨਕੋਟ ਨਗਰ ਨਿਗਮ ਦਫ਼ਤਰ, ਆਰਮੀ ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਦੇੜ੍ਹ ਕਰ ਦਿੱਤੀ ਗਈ ਹੈ।

ਸੂਚਨਾ ‘ਤੇ ਪੁਲਿਸ ਨੇ ਕੀਤੀ ਛਾਪੇਮਾਰੀ

ਐਕਸੀਅਨ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਨਗਰ ਨਿਗਮ ਦੀ ਅਧਿਕਾਰਤ ਈਮੇਲ ਆਈਡੀ ‘ਤੇ ਇੱਕ ਸ਼ੱਕੀ ਈਮੇਲ ਪ੍ਰਾਪਤ ਹੋਈ ਸੀ। ਉਸ ਈਮੇਲ ਵਿੱਚ ਕੁਝ ਅਸਧਾਰਨ ਅਤੇ ਧਮਕੀ ਭਰੇ ਸੁਨੇਹੇ ਸਨ। ਈਮੇਲ ਮਿਲਦੇ ਸਾਰ ਹੀ ਇਸ ਦੀ ਜਾਣਕਾਰੀ ਡਿਪਟੀ ਮੇਅਰ ਅਤੇ ਸਬੰਧਤ ਥਾਣਾ ਮੁਖੀ ਨੂੰ ਦਿੱਤੀ ਗਈ। ਟੀਮ ਨਾਲ ਪਹੁੰਚੀ ਐੱਸ.ਐੱਚ.ਓ. ਨੇ ਨਗਰ ਨਿਗਮ ਕੰਪਲੈਕਸ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕਰਵਾ ਦਿੱਤਾ।

ਇਸ ਤੋਂ ਇਲਾਵਾ ਨਗਰ ਨਿਗਮ ਦੇ ਸਮੂਹ ਕਰਮਚਾਰੀਆਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦਿਖਾਈ ਦੇਵੇ ਤਾਂ ਤੁਰੰਤ ਪ੍ਰਸ਼ਾਸਨ ਤੇ ਪੁਲਿਸ ਨੂੰ ਸੂਚਿਤ ਕਰਨ। ਫਿਲਹਾਲ ਅੱਜ ਸਵੇਰੇ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਗਤੀਵਿਧੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ। ਇਸ ਦੇ ਬਾਵਜੂਦ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਜਾਰੀ ਹੈ।

ਕੰਪਲੈਕਸ ਦੇ ਕੋਨੇ-ਕੋਨੇ ਦੀ ਜਾਂਚ, ਈਮੇਲ ਟਰੇਸ ਕਰਨ ‘ਚ ਜੁਟਿਆ ਸਾਈਬਰ ਸੈੱਲ

ਐੱਸ.ਐੱਚ.ਓ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦਫ਼ਤਰ ਤੋਂ ਸਾਨੂੰ ਇਸ ਸਬੰਧੀ ਇਤਲਾਹ ਮਿਲੀ ਸੀ। ਸੂਚਨਾ ਮਿਲਦਿਆਂ ਹੀ ਮੈਂ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੀ। ਫਿਲਹਾਲ ਅਸੀਂ ਪੂਰੇ ਕੰਪਲੈਕਸ ਵਿੱਚ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾ ਰਹੇ ਹਾਂ। ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਜਾਂ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ ਹੈ। ਫਿਰ ਵੀ ਸਾਵਧਾਨੀ ਵਜੋਂ ਸਾਡਾ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ।

ਜਿੱਥੋਂ ਤੱਕ ਇਸ ਤਰ੍ਹਾਂ ਦੇ ਧਮਕੀ ਭਰੇ ਈਮੇਲ ਜਾਂ ਸੁਨੇਹੇ ਭੇਜਣ ਦਾ ਸਵਾਲ ਹੈ, ਉਸ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ‘ਚ ਸਾਡੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਅਗਲੇਰੀ ਯੋਗ ਕਾਰਵਾਈ ਕੀਤੀ ਜਾਵੇਗੀ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...