ਪਠਾਨਕੋਟ ‘ਚ ਮਾਨਸੂਨ ਨਾਲ ਨਿਪਟਣ ਲਈ ਨਿਗਮ ਅਲਰਟ, 10 ਮੈਂਬਰੀ ਟਾਸਕ ਫੋਰਸ ਤਾਇਨਾਤ

Published: 

24 Jul 2026 13:41 PM IST

ਪਠਾਨਕੋਟ ਨਗਰ ਨਿਗਮ ਨੇ ਮਾਨਸੂਨ ਦੇ ਸੀਜ਼ਨ ਦੌਰਾਨ ਸ਼ਹਿਰ 'ਚ ਸੰਭਾਵੀ ਜਲ-ਭਰਾਅ ਦੀ ਸਮੱਸਿਆ ਨਾਲ ਨਿਪਟਣ ਲਈ ਵਿਆਪਕ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਇਸ ਮੁਹਿੰਮ ਤਹਿਤ ਨਿਗਮ ਵੱਲੋਂ 10 ਮੈਂਬਰੀ ਇੱਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਮ ਨਾਗਰਿਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ।

ਪਠਾਨਕੋਟ ਚ ਮਾਨਸੂਨ ਨਾਲ ਨਿਪਟਣ ਲਈ ਨਿਗਮ ਅਲਰਟ, 10 ਮੈਂਬਰੀ ਟਾਸਕ ਫੋਰਸ ਤਾਇਨਾਤ

ਪਠਾਨਕੋਟ ਨਗਰ ਨਿਗਮ ਨੇ ਮਾਨਸੂਨ ਦੇ ਸੀਜ਼ਨ ਦੌਰਾਨ ਸ਼ਹਿਰ ‘ਚ ਸੰਭਾਵੀ ਜਲ-ਭਰਾਅ ਦੀ ਸਮੱਸਿਆ ਨਾਲ ਨਿਪਟਣ ਲਈ ਵਿਆਪਕ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਇਸ ਮੁਹਿੰਮ ਤਹਿਤ ਨਿਗਮ ਵੱਲੋਂ 10 ਮੈਂਬਰੀ ਇੱਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਮ ਨਾਗਰਿਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ।

ਸਿਹਤ ਵਿਭਾਗ ਵੱਲੋਂ ਬਣਾਈ ਗਈ ਇਹ ਟਾਸਕ ਫੋਰਸ ਬਾਰਿਸ਼ ਦੌਰਾਨ ਸ਼ਹਿਰ ਵਿੱਚ ਕਿਤੇ ਵੀ ਪਾਣੀ ਭਰਨ ਦੀ ਸ਼ਿਕਾਇਤ ਮਿਲਣ ‘ਤੇ ਤੁਰੰਤ ਮੌਕੇ ‘ਤੇ ਪਹੁੰਚੇਗੀ ਅਤੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਏਗੀ। ਟੀਮ ਨੂੰ 2 ਜੇ.ਸੀ.ਬੀ. (JCB) ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਜ਼ਰੂਰੀ ਔਜ਼ਾਰ ਮੁਹੱਈਆ ਕਰਵਾਏ ਗਏ ਹਨ। ਇਹ ਮਸ਼ੀਨਰੀ ਅਤੇ ਉਪਕਰਨ ਵੱਡੇ ਨਾਲਿਆਂ ਦੀ ਸਫ਼ਾਈ ਕਰਨ ਅਤੇ ਬੰਦ ਪਏ ਡਰੇਨੇਜ ਸਿਸਟਮ ਨੂੰ ਤੁਰੰਤ ਬਹਾਲ ਕਰਨ ਲਈ ਵਰਤੇ ਜਾਣਗੇ।

ਸ਼ਹਿਰ ਨਿਵਾਸੀਆਂ ਦੀ ਸੁਵਿਧਾ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਨੇ ਹੈਲਪਲਾਈਨ ਨੰਬਰ 0186-2222204 ਅਤੇ 0186-2220230 ਜਾਰੀ ਕੀਤੇ ਹਨ। ਨਾਗਰਿਕ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰਕੇ ਪਾਣੀ ਦੇ ਜਮ੍ਹਾਂ ਹੋਣ, ਨਾਲੀਆਂ ਦੇ ਜਾਮ ਹੋਣ ਜਾਂ ਬਰਸਾਤ ਨਾਲ ਸਬੰਧਤ ਕਿਸੇ ਵੀ ਹੋਰ ਸਮੱਸਿਆ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

10 ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚੇਗੀ ਨਿਗਮ ਦੀ ਟੀਮ

ਨਗਰ ਨਿਗਮ ਦੇ ਹੈਲਥ ਅਫ਼ਸਰ ਪੰਕਜ ਹੰਸ ਅਤੇ ਸਹਾਇਕ ਹੈਲਥ ਅਫ਼ਸਰ ਵਿਕਰਮਜੀਤ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਦੇ ਮਹਿਜ਼ 10 ਮਿੰਟਾਂ ਦੇ ਅੰਦਰ-ਅੰਦਰ ਨਿਗਮ ਦੀ ਟੀਮ ਮੌਕੇ ‘ਤੇ ਪਹੁੰਚ ਕੇ ਸਮੱਸਿਆ ਦਾ ਹੱਲ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਟਾਸਕ ਫੋਰਸ ਹਰ ਤਰ੍ਹਾਂ ਦੇ ਲੋੜੀਂਦੇ ਸਾਧਨਾਂ ਅਤੇ ਮਸ਼ੀਨਰੀ ਨਾਲ ਲੈਸ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਪੂਰੇ ਮਾਨਸੂਨ ਸੀਜ਼ਨ ਦੌਰਾਨ ਅਲਰਟ ਰਹਿਣਗੀਆਂ ਟੀਮਾਂ

ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਖ਼ਾਸ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਦਿਨਾਂ ਦੌਰਾਨ ਨਾਲੀਆਂ ਅਤੇ ਨਾਲਿਆਂ ਵਿੱਚ ਕੂੜਾ-ਕਰਕਟ, ਪਲਾਸਟਿਕ ਜਾਂ ਹੋਰ ਫ਼ਾਲਤੂ ਸਮੱਗਰੀ ਨਾ ਸੁੱਟਣ। ਅਜਿਹਾ ਕਰਨ ਨਾਲ ਪਾਣੀ ਦਾ ਲਾਂਘਾ ਰੁਕ ਜਾਂਦਾ ਹੈ, ਜਿਸ ਨਾਲ ਜਲ-ਭਰਾਅ ਦੀ ਸਥਿਤੀ ਪੈਦਾ ਹੁੰਦੀ ਹੈ। ਨਿਗਮ ਨੇ ਭਰੋਸਾ ਦਿਵਾਇਆ ਹੈ ਕਿ ਮਾਨਸੂਨ ਦੇ ਪੂਰੇ ਸੀਜ਼ਨ ਦੌਰਾਨ ਟੀਮਾਂ ਪੂਰੀ ਤਰ੍ਹਾਂ ਅਲਰਟ ਰਹਿਣਗੀਆਂ ਅਤੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਕਿਸੇ ਵੀ ਸਮੱਸਿਆ ਦੀ ਸੂਚਨਾ ਤੁਰੰਤ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ‘ਤੇ ਦੇਣ।

Loading...
Unable to load recommendations.
Follow Us
Related Stories
ਪੰਜਾਬ ਦੇ 7 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਹੜਤਾਲ, ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਰਹੇਗਾ ਠੱਪ
ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਸਪੈਸ਼ਲ ਸੈੱਲ ਨੇ 5 ਕਿਲੋ ਅਫ਼ੀਮ ਤੇ ਬਰੇਜ਼ਾ ਕਾਰ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ
ਕੋਟਕਪੂਰਾ ਦੇ ਪਿੰਡ ਖਾਰਾ ਪਹੁੰਚੇ ਸਪੀਕਰ ਸੰਧਵਾਂ, ਸਰਕਾਰੀ ਸਕੂਲ ਦਾ ਲਿਆ ਜਾਇਜ਼ਾ; RO ਪਲਾਂਟ ਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਜਲੰਧਰ ‘ਚ ਬਲੈਕਮੇਲਿੰਗ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡੀਓ; ਪਰਿਵਾਰ ਨੇ ਲਾਏ ਗੰਭੀਰ ਇੰਲਜ਼ਾਮ
ਪੰਜਾਬ ‘ਚ ਪਿਆਜ਼ ਦੇ ਭਾਅ ਵਧਣ ਨਾਲ ਵਿਗੜਿਆ ਰਸੋਈ ਦਾ ਬਜਟ, ਜਾਣੋ ਕਿਉਂ ਅਸਮਾਨੀ ਚੜ੍ਹੇ ਸਬਜ਼ੀਆਂ ਦੇ ਰੇਟ
ਖੰਡ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਜਾ ਰਹੇ ‘ਤੇ ਪੁਲਿਸ ਨੇ ਚਲਾਈ ਵਾਟਰ ਕੈਨਨ