ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਠਾਨਕੋਟ ਬਾਰਡਰ ‘ਤੇ ਬੀਐੱਸਐੱਫ ਨੇ ਪਾਕਿ ਘੁਸਪੈਠੀਆ ਕੀਤਾ ਢੇਰ, ਸਰਹੱਦ ਅੰਦਰ ਦਾਖਿਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼

ਆਜ਼ਾਦੀ ਦਿਵਸ ਤੋਂ ਪਹਿਲਾਂ ਬੀਐੱਸਐੱਫ ਨੂੰ ਵੱਡੀ ਸਫਲਤਾ ਮਿਲੀ ਹੈ। ਬੀਐੱਸਐੱਫ ਨੇ ਪਠਾਨਕੋਟ ਜਿਲ੍ਹਾ ਦੇ ਬਾਰਡਰ ਏਰੀਏ ਚ ਇੱਕ ਪਾਕਿਸਤਾਨੀ ਘੁਸਪੈਠੀਆ ਢੇਰ ਕਰ ਦਿੱਤਾ। ਹਾਲਾਂਕਿ ਇਸ ਮਾਮਲੇ ਚ ਹਾਲੇ ਤੱਕ ਅਧਿਕਾਰਿਕ ਤੌਰ 'ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ।

ਪਠਾਨਕੋਟ ਬਾਰਡਰ ‘ਤੇ ਬੀਐੱਸਐੱਫ ਨੇ ਪਾਕਿ ਘੁਸਪੈਠੀਆ ਕੀਤਾ ਢੇਰ, ਸਰਹੱਦ ਅੰਦਰ ਦਾਖਿਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼
Follow Us
mukesh-saini
| Updated On: 14 Aug 2023 11:02 AM

ਪਠਾਨਕੋਟ। ਪੰਜਾਬ ਵਿੱਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ (Pakistani intruders) ਨੂੰ ਗੋਲੀ ਮਾਰ ਦਿੱਤੀ ਗਈ, ਜਿਹੜਾ ਕਿ ਸਰਹੱਦ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਝਾੜੀਆਂ ਵਿੱਚੋਂ ਮਿਲੀ। ਕੁੱਝ ਦਿਨ ਪਹਿਲਾਂ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਕਰ ਰਹੇ ਇੱਕ ਘੁਸਪੈਠੀਏ ਨੂੰ ਵੀ ਬੀਐਸਐਫ ਨੇ ਢੇਰ ਕੀਤਾ ਸੀ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀ ਦਿਹਾੜੇ (Independence Day) ਤੋਂ ਠੀਕ ਪਹਿਲਾਂ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ ਕਮਲਜੀਤ ਚੌਕੀ ‘ਤੇ ਬੀਤੀ ਰਾਤ ਗੋਲੀਬਾਰੀ ਹੋਈ, ਜਿਸ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ‘ਚ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਦੀ ਮੌਤ ਹੋ ਗਈ।

ਸਰਹੱਦ ‘ਤੇ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ

ਹਾਲਾਂਕਿ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸਰਹੱਦ ‘ਤੇ ਕਾਫੀ ਹਲਚਲ ਹੈ। ਇਲਾਕੇ ਦੇ ਹਰ ਨੁੱਕਰੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ ਬੀਐਸਐਫ (BSF) ਦੀ ਟੁਕੜੀ ਕਾਫੀ ਚੌਕਸ ਹੈ।

ਬੀਐੱਸਐੱਫ ਨੇ ਪਹਿਲਾਂ ਚਿਤਾਵਨੀ ਦਿੱਤੀ ਫੇਰ ਚਲਾਈ ਗੋਲੀ

ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਰਾਤ ਕਰੀਬ 12.30 ਵਜੇ ਸਰਹੱਦੀ ਖੇਤਰ ਵਿੱਚ ਵਾੜ ਦੇ ਸਾਹਮਣੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਸੈਨਿਕਾਂ ਨੇ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਾ ਰੁਕਿਆ ਤਾਂ ਸੈਨਿਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ...