Subscribe to
Notifications
Subscribe to
Notifications
ਪਠਾਨਕੋਟ। ਪੰਜਾਬ ਵਿੱਚ ਐਤਵਾਰ ਰਾਤ ਇੱਕ
ਪਾਕਿਸਤਾਨੀ ਘੁਸਪੈਠੀਏ (Pakistani intruders) ਨੂੰ ਗੋਲੀ ਮਾਰ ਦਿੱਤੀ ਗਈ, ਜਿਹੜਾ ਕਿ ਸਰਹੱਦ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਝਾੜੀਆਂ ਵਿੱਚੋਂ ਮਿਲੀ। ਕੁੱਝ ਦਿਨ ਪਹਿਲਾਂ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਕਰ ਰਹੇ ਇੱਕ ਘੁਸਪੈਠੀਏ ਨੂੰ ਵੀ ਬੀਐਸਐਫ ਨੇ ਢੇਰ ਕੀਤਾ ਸੀ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ
ਆਜ਼ਾਦੀ ਦਿਹਾੜੇ (Independence Day) ਤੋਂ ਠੀਕ ਪਹਿਲਾਂ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ ਕਮਲਜੀਤ ਚੌਕੀ ‘ਤੇ ਬੀਤੀ ਰਾਤ ਗੋਲੀਬਾਰੀ ਹੋਈ, ਜਿਸ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ‘ਚ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਦੀ ਮੌਤ ਹੋ ਗਈ।
ਸਰਹੱਦ ‘ਤੇ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ
ਹਾਲਾਂਕਿ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸਰਹੱਦ ‘ਤੇ ਕਾਫੀ ਹਲਚਲ ਹੈ। ਇਲਾਕੇ ਦੇ ਹਰ ਨੁੱਕਰੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ
ਬੀਐਸਐਫ (BSF) ਦੀ ਟੁਕੜੀ ਕਾਫੀ ਚੌਕਸ ਹੈ।
ਬੀਐੱਸਐੱਫ ਨੇ ਪਹਿਲਾਂ ਚਿਤਾਵਨੀ ਦਿੱਤੀ ਫੇਰ ਚਲਾਈ ਗੋਲੀ
ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਰਾਤ ਕਰੀਬ 12.30 ਵਜੇ ਸਰਹੱਦੀ ਖੇਤਰ ਵਿੱਚ ਵਾੜ ਦੇ ਸਾਹਮਣੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਸੈਨਿਕਾਂ ਨੇ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਾ ਰੁਕਿਆ ਤਾਂ ਸੈਨਿਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ