Operation Seal ਤਹਿਤ ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

Updated On: 

19 Aug 2023 14:35 PM

ਪਠਾਨਕੋਟ ਪੁਲਿਸ ਵੱਲੋਂ ਆਪ੍ਰੇਸ਼ਨ ਸੀਲ 3 ਦੇ ਤਹਿਤ ਇੰਟਰ ਸਟੇਟ ਨਾਕਿਆਂ 'ਤੇ ਚੈਕਿੰਗ ਕੀਤੀ ਗਈ। ਪੁਲਿਸ ਨੇ ਚੈਕਿੰਗ ਦੌਰਾਨ ਹੁਣ ਤੱਕ 2 ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

Operation Seal ਤਹਿਤ ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ
Follow Us On

ਪਠਾਨਕੋਟ ਨਿਊਜ਼। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਇਸ ਕਾਰਵਾਈ ਨੂੰ ਆਪਰੇਸ਼ਨ ਸੀਲ ਦਾ ਨਾਂ ਦਿੱਤਾ ਗਿਆ ਹੈ। ਪਠਾਨਕੋਟ ਪੁਲਿਸ ਸਮੇਂ-ਸਮੇਂ ‘ਤੇ ਸਰਚ ਆਪਰੇਸ਼ਨ ਚਲਾ ਕੇ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਆਪ੍ਰੇਸ਼ਨ ਸੀਲ 3 ਦੇ ਤਹਿਤ ਇੰਟਰ ਸਟੇਟ ਨਾਕਿਆਂ ‘ਤੇ ਵੀ ਚੈਕਿੰਗ ਕੀਤੀ ਗਈ। ਪੁਲਿਸ ਨੇ ਚੈਕਿੰਗ ਦੌਰਾਨ ਹੁਣ ਤੱਕ 2 ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਇੰਟਰ ਸਟੇਟ ਨਾਕਿਆਂ ‘ਤੇ ਚੈਕਿੰਗ

ਇਸ ਆਪ੍ਰੇਸ਼ਨ ਦਾ ਮੁੱਖ ਉਦੇਸ਼ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣਾ ਹੈ। ਇੰਟਰ ਸਟੇਟ ਨਾਕਿਆਂ ‘ਤੇ ਲਗਾਏ ਗਏ ਪੁਲਿਸ ਵੱਲੋਂ ਨਾਕਿਆਂ ‘ਤੇ ਫੋਰਸ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਦੀ ਸਰਹੱਦ ‘ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਪੁਲਿਸ ਨੇ ਰਿਕਵਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਦੋ ਔਰਤਾਂ ਨਜਾਇਜ਼ ਸ਼ਰਾਬ ਸਮੇਤ ਕਾਬੂ

ਇਸ ਸਬੰਧੀ ਗੱਲਬਾਤ ਕਰਦਿਆਂ ਪਠਾਨਕੋਟ ਦੇ ਐਸ.ਪੀ ਹਰਪਾਲ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਗੋਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਠਾਨਕੋਟ ਦੇ ਇੰਟਰ ਸਟੇਟ ਨਾਕਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ‘ਚ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਆਪ੍ਰੇਸ਼ਨ ਸੀਲ-3 ਤਹਿਤ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਕਾਰਨ ਦੋ ਔਰਤਾਂ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

ਹਰਿਆਣਾ-ਰਾਜਸਥਾਨ ਦੀ ਪੁਲਿਸ ਕਰ ਰਹੀ ਸਹਿਯੋਗ

ਦਸਣਯੋਗ ਹੈ ਕਿ ਹਰਿਆਣਾ-ਰਾਜਸਥਾਨ ਦੀ ਪੁਲਿਸ ਵੀ ਆਪ੍ਰੇਸ਼ਨ ਸੀਲ-3 ਲਈ ਪੂਰਾ ਸਹਿਯੋਗ ਦੇ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰ ਇੱਕ ਸੂਬੇ ਵਿੱਚ ਅਪਰਾਧ ਕਰਦੇ ਹਨ ਅਤੇ ਦੂਜੇ ਸੂਬੇ ਵਿੱਚ ਪਨਾਹ ਲੈਂਦੇ ਹਨ, ਉਨ੍ਹਾਂ ਦਾ ਇਰਾਦਾ ਇਸ ਵਿਚਾਰ ਨੂੰ ਖਤਮ ਕਰਨਾ ਹੈ ਕਿ ਹਰ ਇਕ ਸੂਬੇ ਦੀ ਪੁਲਿਸ ਤਾਲਮੇਲ ਨਾਲ ਕੰਮ ਕਰਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories