ਪਠਾਨਕੋਟ ਏਅਰਫੋਰਸ ਦੀ ਮੈਸ ਦੇ ਮੁੁਲਾਜ਼ਮ ਨੇ ਮਹਿਲਾ ਸਕੁਐਡਰਨ ਲੀਡਰ ਤੇ ਕੀਤਾ ਜਾਨਲੇਵਾ ਹਮਲਾ, ਹਾਲਤ ਗੰਭੀਰ, ਮੁਲਜ਼ਮ ਗ੍ਰਿਫਤਾਰ
Crime News: ਡੀਐਸਪੀ ਰੰਧਾਵਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਏਅਰ ਫੋਰਸ ਮੈੱਸ 'ਚ ਨੌਕਰ ਵਜੋਂ ਤਾਇਨਾਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਸਤੋਂ ਇਸ ਹਮਲੇ ਦੇ ਪਿੱਛੇ ਦੀ ਵਜ੍ਹਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਠਾਨਕੋਟ ਏਅਰਫੋਰਸ ਵਿੱਚ ਤਾਇਨਾਤ ਮਹਿਲਾ ਸਕੁਐਡਰਨ ਲੀਡਰ ਅਰਸ਼ਿਤਾ ਜੈਸਵਾਲ (Arshita Jaiswal) ਨੂੰ ਏਅਰਫੋਰਸ ਮੈਸ ਵਿੱਚ ਕੰਮ ਕਰਦੇ ਮੁਲਾਜ਼ਮ ਵੱਲੋਂ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਮੁਲਜ਼ਮ ਨੇ ਉਨ੍ਹਾਂ ਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ, ਜਿਨ ਨਾਲ ਉਨ੍ਹਾਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮਹਿਲਾ ਸਕੁਐਡਰਨ ਲੀਡਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸਨੰ ਵੇਖਦਿਆਂ ਉਨ੍ਹਾਂ ਚੰਡੀਗੜ੍ਹ ਪੀਜੀਆਈ ਵਿੱਖੇ ਰੈਫਰ ਕੀਤੀ ਗਿਆ ਹੈ।
ਡੀਐਸਪੀ ਲਖਵਿੰਦਰ ਸਿੰਘ ਰੰਧਾਵਾ ਨੇ ਪੂਰੇ ਮਾਮਲੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਇਕ ਮਹਿਲਾ ਸਕੁਐਡਰਨ ਲੀਡਰ ਨੂੰ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਦਿੱਤਾ ਹੈ, ਪੁਲਿਸ ਨੇ ਮੌਕੇ ਦੀਆ ਸੀਸੀਟੀਵੀ ਦੇ ਆਧਾਰ ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਇੱਥੋਂ ਦੀ ਮੈਸ ਅੰਦਰ ਕੰਮ ਕਰਨ ਵਾਲਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਰੰਧਾਵਾ ਨੇ ਅੱਗੇ ਦੱਸਿਆ ਮਹਿਲਾ ਸਕੁਐਡਰਨ ਲੀਡਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ