ਪਠਾਨਕੋਟ ਦੇ ਪਿੰਡ ਮਨਵਾਲ ਚ ਬਜ਼ੁਰਗ ਜੋੜੇ ਦੇ
ਕਤਲ ਨਾਲ ਪੂਰੇ ਪਿੰਡ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਾਰਦਾਤ ਨੂੰ ਉਸ ਵੇਲ੍ਹੋ ਅੰਜਾਮ ਦਿੱਤਾ ਗਿਆ, ਜਦੋਂ ਉਹ ਰਾਤ ਵੇਲ੍ਹੇ ਘਰ ਚ ਇੱਕਲੇ ਸਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਵੀ ਵੇਖਿਆ ਜਾ ਰਿਹਾ ਹੈ ਕਿ ਇਹ ਡਬਲ ਮਰਡਰ ਲੁੱਟ ਦੇ ਮਕਸਦ ਨਾਲ ਕੀਤਾ ਗਿਆ ਸੀ ਜਾਂ ਹੋਰ ਵਜ੍ਹਾ ਸੀ।
ਇਸ ਦੋਹਰੇ ਕਤਲਕਾਂਡ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਦੋਹਰਾ ਕਤਲ ਹੋਇਆ ਤਾਂ ਬਜ਼ੁਰਗ ਜੋੜਾ ਘਰ ਵਿੱਚ ਇਕੱਲਾ ਸੀ। ਬਜ਼ੁਰਗ ਜੋੜੇ ਦੇ ਦੋ ਬੇਟੇ ਅਤੇ ਇੱਕ ਬੇਟੀ ਹੈ। ਦੋਵੇਂ ਬੇਟੇ ਇੰਗਲੈਂਡ ਵਿੱਚ ਰਹਿੰਦੇ ਹਨ , ਜਦਕਿ ਬੇਟੀ ਚੰਡੀਗੜ੍ਹ ਚ ਪੜ੍ਹਾਈ ਕਰ ਰਹੀ ਹੈ।
ਕਤਲ ਦੀ ਵਜ੍ਹਾ ਦਾ ਹਾਲੇ ਤੱਕ ਖੁਲਾਸਾ ਨਹੀਂ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਇਸ ਵਾਰਦਾਤ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆ ਸਕੇਗੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਜੋੜੇ ਦੇ ਬੱਚਿਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਘਰ ਚੋਂ ਕਿਹੜੀ ਚੀਜ਼ ਗਾਇਬ ਹੈ। ਫਿਲਹਾਲ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ