Double Murder: ਪਠਾਨਕੋਟ ‘ਚ ਡਬਲ ਮਰਡਰ ਦੀ ਗੁੱਥੀ ਸੁਲਝੀ, ਨੌਕਰ ਨੇ ਬਜ਼ੁਰਗ ਪਤੀ ਪਤਨੀ ਦੀ ਕੀਤੀ ਹੱਤਿਆ, ਪੁਲਿਸ ਵੱਲੋਂ ਪੋਸਟਰ ਜਾਰੀ

Published: 

10 Jun 2023 20:41 PM

ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪਠਾਨਕੋਟ ਦੇ ਡਬਲ ਮਰਡਰ ਦਾ ਮਾਮਲਾ ਸੁਲ਼ਝਾ ਲਿਆ ਹੈ। ਐੱਸਐੱਸਪੀ ਨੇ ਦਾਅਵਾ ਕੀਤਾ ਕਤਲ ਕਰਨ ਵਾਲਾ ਮੁਲਜ਼ਮ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਫਰਾਰ ਹੋਏ ਮੁਲਜ਼ਮ ਦਾ ਪੋਸਟਰ ਵੀ ਜਾਰੀ ਕਰ ਦਿੱਤਾ ਗਿਆ ਹੈ।

Double Murder: ਪਠਾਨਕੋਟ ਚ ਡਬਲ ਮਰਡਰ ਦੀ ਗੁੱਥੀ ਸੁਲਝੀ, ਨੌਕਰ ਨੇ ਬਜ਼ੁਰਗ ਪਤੀ ਪਤਨੀ ਦੀ ਕੀਤੀ ਹੱਤਿਆ, ਪੁਲਿਸ ਵੱਲੋਂ ਪੋਸਟਰ ਜਾਰੀ
Follow Us On

ਪਠਾਨਕੋਟ। ਪਠਾਨਕੋਟ ਦੇ ਪਿੰਡ ਮਾਨਵਾਲ ਬਾਗ ਵਿੱਚ ਬਜ਼ੁਰਗ ਜੋੜੇ ਦੇ ਦੋਹਰੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾ ਲਿਆ ਹੈ। ਬਜ਼ੁਰਗ ਜੋੜੇ ਦਾ ਕਤਲ ਉਨ੍ਹਾਂ ਦੇ ਨੌਕਰ ਨੇ ਹੀ ਕੀਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮਾਲਕ ਦੇ ਕੱਪੜੇ ਪਾ ਕੇ ਆਪਣੀ ਸਕੂਟੀ ਲੈ ਕੇ ਫਰਾਰ ਹੋ ਗਿਆ। ਪੁਲਿਸ ਨੇ ਵਾਰਦਾਤ ਸਮੇਂ ਮੁਲਜ਼ਮਾਂ ਦੇ ਪਹਿਨੇ ਹੋਏ ਕੱਪੜੇ ਬਰਾਮਦ ਕਰ ਲਏ ਹਨ। ਹਾਲਾਂਕਿ ਕਾਤਲ ਨੌਕਰ ਅਜੇ ਫਰਾਰ ਹੈ। ਸੀਸੀਟੀਵੀ ਦੇ ਆਧਾਰ ‘ਤੇ ਪੁਲਿਸ ਦੋਸ਼ੀ ਨੌਕਰ ਤੱਕ ਪਹੁੰਚਣ ਲਈ ਹਰ ਕੜੀ ਨੂੰ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪਿੰਡ ਮਨਵਾਲ ਬਾਗ ਵਿੱਚ ਆਟਾ ਚੱਕੀ ਚਲਾ ਰਹੇ ਇੱਕ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।

ਦੋਵਾਂ ਦੀ ਪਛਾਣ ਰਾਜਕੁਮਾਰ (62) ਅਤੇ ਉਸ ਦੀ ਪਤਨੀ ਚੰਪਾ ਦੇਵੀ (57) ਵਜੋਂ ਹੋਈ ਹੈ। ਦੋਹਰੇ ਕਤਲ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਸਬੂਤ ਇਕੱਠੇ ਕਰਕੇ ਪੁਲਿਸ ਇਸ ਦੋਹਰੇ ਕਤਲ ਦਾ ਪਰਦਾਫਾਸ਼ ਕਰਨ ਵਿੱਚ ਲੱਗੀ ਹੋਈ ਹੈ।

‘ਨੌਕਰ ਨੇ ਗੁੱਸੇ ‘ਚ ਵਾਰਦਾਤ ਨੂੰ ਦਿੱਤਾ ਅੰਜ਼ਾਮ’

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪਠਾਨਕੋਟ (Pathankot) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਘਰ ਦੇ ਨੌਕਰ ਨੇ ਹੀ ਦੋਹਰੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ ਦੀ ਪਛਾਣ ਬਲਵਿੰਦਰ ਸਿੰਘ ਉਰਫ ਕਾਲੂ (30) ਵਜੋਂ ਹੋਈ ਹੈ। ਹਾਲਾਂਕਿ ਦੋਸ਼ੀ ਹਾਲੇ ਫਰਾਰ ਹੈ। ਉਨ੍ਹਾਂ ਨੇ ਦੱਸਿਆ ਕਿ ਤਨਖਾਹ ਨੂੰ ਲੈ ਕੇ ਮ੍ਰਿਤਕ ਅਤੇ ਮੁਲਜ਼ਮਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਦੋਸ਼ੀ ਨੇ ਗੁੱਸੇ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਾਪਦਾ ਹੈ।

ਸੀਸੀਟੀਵੀ ਫੁਟੇਜ਼ ਕਬਜ਼ੇ ‘ਚ ਲਈ

ਫਿਲਹਾਲ ਦੋਸ਼ੀ ਨੇ ਖੂਨ ਵਹਿਣ ਦੌਰਾਨ ਜੋ ਕੱਪੜੇ ਪਾਏ ਹੋਏ ਸਨ, ਉਹ ਪੁਲਿਸ ਨੇ ਬਰਾਮਦ ਕਰ ਲਏ ਹਨ। ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ, ਜੋ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਨੇ ਮੁਲਜ਼ਮਾਂ ਦੇ ਵਾਂਟੇਡ ਪੋਸਟਰ ਵੀ ਜਾਰੀ ਕੀਤੇ ਹਨ। ਜਲਦ ਹੀ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ। ਕਈ ਥਾਵਾਂ ਤੋਂ ਸੀਸੀਟੀਵੀ (CCTV) ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ