ਪਠਾਨਕੋਟ ਨਿਊਜ: ਪਠਾਨਕੋਟ ਦੇ ਸ਼ਾਹਪੁਰਕੰਡੀ ਬੈਰਾਜ ਪ੍ਰੋਜੈਕਟ (Shahpur Bairaj Project) ‘ਚ ਨੌਕਰੀਆਂ ‘ਚ ਧਾਂਦਲੀ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਬੈਰਾਜ ਪ੍ਰੋਜੈਕਟ ‘ਚ ਨਜਾਇਜ ਸਰਕਾਰੀ ਨੌਕਰੀਆਂ ਕਰਨ ਵਾਲੇ ਕਰਮਚਾਰੀਆਂ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਬੈਰਾਜ ਔਸਤ ਸੰਘਰਸ਼ ਕਮੇਟੀ ਵਲੋਂ ਇਸ ਘਪਲੇ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ।
ਰਣਜੀਤ ਸਾਗਰ ਡੈਮ ਦੇ ਯੂਨਿਟ ਬੈਰਾਜ ਪ੍ਰੋਜੈਕਟ ਜਿਸ ਵਿੱਚ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਕਿ ਇਸ ਬੈਰਾਜ ਪ੍ਰੋਜੈਕਟ ਵਿੱਚ ਕੰਮ ਕਰਨ ਵਾਲੇ ਕੁਝ ਲੋਕਾਂ ਨੂੰ ਨਜਾਇਜ ਤਰੀਕੇ ਨਾਲ ਨੌਕਰੀਆਂ ਤੇ ਰੱਖਿਆ ਗਿਆ ਹੈ। ਜਿਸ ਲਈ ਬੈਰਾਜ ਔਸਤ ਸੰਘਰਸ਼ ਕਮੇਟੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਸੀ। ਕਮੇਟੀ ਲਗਾਤਾਰ ਮੰਗ ਕਰ ਰਹੀ ਸੀ ਕਿ ਜਿਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀਆਂ ਤੇ ਰੱਖਿਆ ਗਿਆ ਹੈ, ਉਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾਵੇ।
ਕਮੇਟੀ ਦੀ ਮੰਗ ‘ਤੇ ਕਰਵਾਈ ਗਈ ਜਾਂਚ
ਡੈਮ ਦੇ ਚੀਫ ਇੰਜੀਨੀਅਰ ਸ਼ੇਰ ਸਿੰਘ ਨੇ ਦੱਸਿਆ ਕਿ ਕਮੇਟੀ ਵੱਲੋਂ ਕੀਤੀ ਜਾ ਰਹੀ ਲਗਾਤਾਰ ਮੰਗ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕਰੀਬ 32 ਅਜਿਹੇ ਲੋਕ ਸਾਹਮਣੇ ਆਏ, ਜਿਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀਆਂ ਹਾਸਲ ਕੀਤੀਆਂ ਸਨ। ਜਦੋਂਕਿ ਜਿਨ੍ਹਾਂ ਦੀ ਜ਼ਮੀਨ ਇਸ ਬੈਰਾਜ ਪ੍ਰਾਜੈਕਟ ‘ਚ ਆਈ ਸੀ, ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਹੀ ਨਹੀਂ ਗਈਆਂ। ਜਾਂਚ ਵਿਈਚ 32 ਦੇ ਕਰੀਬ ਲੋਕ ਸਾਹਮਣੇ ਆਏ ਹਨ, ਜਿਨ੍ਹਾਂ ਨੇ ਨਜਾਇਜ ਤਰੀਕੇ ਨਾਲ ਨੌਕਰੀਆਂ ਹਾਸਿਲ ਕੀਤੀਆਂ ਸਨ। ਹੁਣ ਉਨ੍ਨੂੰਹਾਂ ਨੋਟਿਸ ਜਾਰੀ ਕਰਕੇ ਨੌਕਰੀ ਛੱਡਣ ਲਈ ਕਿਹਾ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ