ਪਠਾਨਕੋਟ। ਪਠਾਨਕੋਟ ਦੇ ਭੋਆ ਹਲਕਾ ਵਿੱਚ ਕਥਿਤ 92 ਏਕੜ ਜ਼ਮੀਨ ਘੁਟਾਲੇ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਤੇ ਹੁਣ
ਕਾਂਗਰਸ ਪਾਰਟੀ (Congress Party) ਨੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਖਿਲਾਫ ਪ੍ਰਦਰਸ਼ਨ ਕੀਤਾ। ਪਾਰਟੀ ਆਗੂਆਂ ਨੇ ਹਲਕਾ ਭੋਆ ਦੇ ਪਿੰਡ ਗੋਲ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ।ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇੱਕ ਭ੍ਰਿਸ਼ਟ ਡੀ.ਡੀ.ਪੀ.ਓ. ਨੂੰ ਏ.ਡੀ.ਸੀ ਬਣਾ ਦਿੱਤਾ ਜਾਂਦਾ ਹੈ ਅਤੇ ਇਸ ਪੂਰੇ ਘਪਲੇ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਘਪਲੇ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ ਅਤੇ ਮੰਤਰੀ ਕਟਾਰੂ ਚੱਕ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਇਕ ਸਵਾਲ ਪੁੱਛੇ ਜਾਣ ‘ਤੇ
ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਮੁਕੱਦਮਾ ਚੱਲ ਰਿਹਾ ਹੈ, ਉਸ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਲਈ ਐੱਫਆਈਆਰ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ, ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ‘ਤੇ ਕਾਰਵਾਈ ਕੀਤੀ ਗਈ ਹੈ, ਅਸੀਂ ਇਹੀ ਮੰਗ ਕਰ ਰਹੇ ਹਾਂ। ਹੁਣ ਕਾਰਵਾਈ.. 92 ਏਕੜ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਕਟਾਰੂ ਚੱਕ ਵੀ ਦੋਸ਼ੀ ਹੈ ਉਸਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਸੁਖਪਾਲ ਸਿੰਘ ਖਹਿਰਾ ਨੇ ਵੀ ਕਟਾਰੂ ਚੱਕ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ